ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Mahakumbh: ਮਹਾਕੁੰਭ ਲਈ ਜਾ ਰਹੇ 10 ਸ਼ਰਧਾਲੂਆਂ ਦੀ ਹਾਦਸੇ ’ਚ ਮੌਤ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 15 ਫਰਵਰੀ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਉਹ ਮਹਾਕੁੰਭ ਮੇਲੇ ਲਈ ਜਾ ਰਹੇ ਸਨ।...
ਹਾਦਸੇ ਵਿਚ ਨੁਕਸਾਨੀ ਗਈ ਗੱਡੀ। ਫੋਟੋ ਸੋਸ਼ਲ ਮੀਡੀਆ ਵਾਇਰਲ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 15 ਫਰਵਰੀ

Advertisement

ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸ਼ਨੀਵਾਰ ਨੂੰ ਇੱਕ ਕਾਰ ਅਤੇ ਬੱਸ ਦੀ ਟੱਕਰ ਵਿੱਚ ਘੱਟੋ-ਘੱਟ 10 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 19 ਜ਼ਖਮੀ ਹੋ ਗਏ। ਉਹ ਮਹਾਕੁੰਭ ਮੇਲੇ ਲਈ ਜਾ ਰਹੇ ਸਨ। ਇਹ ਹਾਦਸਾ ਪ੍ਰਯਾਗਰਾਜ-ਮਿਰਜ਼ਾਪੁਰ ਹਾਈਵੇ ’ਤੇ ਮੇਜਾ ਇਲਾਕੇ ’ਚ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਧਾਲੂ ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਤੋਂ ਤ੍ਰਿਵੇਣੀ ਸੰਗਮ ਵਿੱਚ ਪਵਿੱਤਰ ਇਸ਼ਨਾਨ ਕਰਨ ਲਈ ਜਾ ਰਹੇ ਸਨ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

Advertisement
Tags :
MahakumbhMahakumbh 2025