ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Majithia’s security row: ਮਜੀਠੀਆ ਦੀ ਸੁਰੱਖਿਆ ਘਟਾਈ, ਵਾਪਸ ਨਹੀਂ ਲਈ ਗਈ: ਸਪੈਸ਼ਲ ਡੀਜੀਪੀ

ਚੰਡੀਗੜ੍ਹ, 2 ਅਪਰੈਲ Majithia’s security row: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ...
ਫੋਟੋ ਏਐੱਨਆਈ ਵੀਡੀਓ ਸਕਰੀਨਸ਼ਾਟ
Advertisement

ਚੰਡੀਗੜ੍ਹ, 2 ਅਪਰੈਲ

Majithia’s security row: ਸਾਬਕਾ ਮੰਤਰੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਪੰਜਾਬ ਪੁਲੀਸ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਘਟਾਈ ਗਈ ਹੈ। ਅਧਿਕਾਰੀ ਦਾ ਇਹ ਬਿਆਨ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਤੋਂ ਇਕ ਦਿਨ ਬਾਅਦ ਆਇਆ ਹੈ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਮਜੀਠੀਆ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲੈ ਲਈ ਹੈ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੀਆਂ ਰਿਪੋਰਟਾਂ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਕਵਰ ਖ਼ਤਰੇ ਦੇ ਆਧਾਰ ’ਤੇ ਪ੍ਰਦਾਨ ਕੀਤਾ ਜਾਂਦਾ ਹੈ।

Advertisement

ਉਨ੍ਹਾਂ ਕਿਹਾ, "ਇਕ ਸੁਰੱਖਿਆ ਸਮੀਖਿਆ ਕਮੇਟੀ ਸਮੇਂ-ਸਮੇਂ ’ਤੇ ਇਸਦੀ ਸਮੀਖਿਆ ਕਰਦੀ ਹੈ ਅਤੇ ਖ਼ਤਰੇ ਦੀ ਧਾਰਨਾ ਦੇ ਆਧਾਰ ’ਤੇ ਸੁਰੱਖਿਆ ਵਧਾਉਣ ਜਾਂ ਘਟਾਉਣ ਦਾ ਫੈਸਲਾ ਕਰਦੀ ਹੈ।" ਅਧਿਕਾਰੀ ਨੇ ਕਿਹਾ ਕਿ ਤਾਜ਼ਾ ਮੀਟਿੰਗ ਵਿਚ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਮਜੀਠੀਆ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ ਅਤੇ ਹੁਣ ਵੀ ਉਨ੍ਹਾਂ ਕੋਲ ਸੁਰੱਖਿਆ ਹੈ ਜਿਸ ਵਿਚ ਇਕ ਐਸਕਾਰਟ ਵਾਹਨ ਅਤੇ ਗੰਨਮੈਨ ਕਾਫ਼ੀ ਗਿਣਤੀ ਵਿੱਚ ਹਨ।-ਪੀਟੀਆਈ

Advertisement
Tags :
AAPAkali DalBikram Singh MajithiyaMajithia’s security rowPunjabi NewsPunjabi Tribune