ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Canada ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

Mark Carney sworn as Canada's new prime minister
ਮਾਰਕ ਕਾਰਨੀ ਓਟਵਾ ਵਿਚ ਅਹੁਦੇ ਦਾ ਹਲ਼ਫ਼ ਲੈਂਦੇ ਹੋਏ। ਫੋਟੋ: ਰਾਇਟਰਜ਼
Advertisement
ਟੋਰਾਂਟੋ, 14 ਮਾਰਚ

Mark Carney is sworn in as Canada's new prime minister ਸਾਬਕਾ ਕੇਂਦਰੀ ਬੈਂਕਰ ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਕਾਰਨੀ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਸ਼ੁਰੂ ਕੀਤੀ ਵਪਾਰਕ ਜੰਗ, ਕੈਨੇਡਾ ਦਾ 51ਵੇਂ ਰਾਜ ਵਜੋਂ ਰਲੇਵਾਂ ਤੇ ਸੰਭਾਵੀ ਮੱਧਕਾਲੀ ਚੋਣਾਂ ਦਰਮਿਆਨ ਆਪਣੇ ਮੁਲਕ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ।

Advertisement

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਹਲਫ਼ ਲੈਣ ਮਗਰੋਂ ਆਪਣੀ ਸਰਕਾਰ ਦੇ ਮੈਂਬਰਾਂ ਨਾਲ। ਫੋਟੋ: ਰਾਇਟਰਜ਼

ਕਾਰਨੀ (59) ਨੇ ਜਸਟਿਨ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ ਪਾਰਟੀ ਵੱਲੋਂ ਨਵਾਂ ਆਗੂ ਚੁਣੇ ਜਾਣ ਤੱਕ ਟਰੂਡੋ ਸੱਤਾ ਵਿਚ ਬਣੇ ਰਹੇ। ਉਮੀਦ ਕੀਤੀ ਜਾ ਰਹੀ ਹੈ ਕਿ ਕਾਰਨੀ ਆਉਣ ਵਾਲੇ ਦਿਨਾਂ ਜਾਂ ਹਫ਼ਤਿਆਂ ਵਿਚ ਆਮ ਚੋਣਾਂ ਦਾ ਐਲਾਨ ਕਰ ਸਕਦੇ ਹਨ।

ਦੱਸ ਦੇਈਏ ਕਿ ਇਸ ਸਾਲ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੀ ਹਾਰ ਦੀ ਸੰਭਾਵਨਾ ਜਤਾਈ ਜਾ ਰਹੀ ਸੀ, ਪਰ ਟਰੰਪ ਨੇ ਟੈਰਿਫ ਦੇ ਰੂਪ ਵਿਚ ‘ਆਰਥਿਕ ਜੰਗ’ ਦਾ ਐਲਾਨ ਕਰ ਦਿੱਤਾ ਤੇ ਕੈਨੇਡਾ ਦੇ 51ਵੇਂ ਰਾਜ ਵਜੋਂ ਅਮਰੀਕਾ ਵਿਚ ਰਲੇਵੇਂ ਦੀ ਚੇਤਾਵਨੀ ਦਿੱਤੀ। ਹੁਣ ਇਨ੍ਹਾਂ ਬਦਲੇ ਹੋਏ ਸਮੀਕਰਨਾਂ ਕਰਕੇ ਲਿਬਰਲ ਪਾਰਟੀ ਨੂੰ ਚੋਣਾਂ ਵਿਚ ਵੱਡੀ ਲੀਡ ਮਿਲਣ ਦੇ ਦਾਅਵੇ ਕੀਤੇ ਜਾ ਰਹੇ ਹਨ। ਟਰੰਪ ਨੇ ਕੈਨੇਡਾ ਦੇ ਲੋਹੇ ਤੇ ਐਲੂਮੀਨੀਅਮ ਉੱਤੇ 25 ਫੀਸਦ ਟੈਕਸ ਲਾ ਦਿੱਤਾ ਸੀ ਤੇ 2 ਅਪਰੈਲ ਤੋਂ ਸਾਰੇ ਕੈਨੇਡਿਆਈ ਉਤਪਾਦਾਂ ’ਤੇ ਵੱਡੇ ਟੈਕਸ ਲਾਉਣ ਦਾ ਐਲਾਨ ਕੀਤਾ ਹੈ। -ਏਪੀ

 

 

Advertisement
Tags :
canadaMark Carney