ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Meerut: ਯੂਪੀ: ਘਰ ਵਿੱਚ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਮਿਲੀਆਂ

ਮੇਰਠ, ਜਨਵਰੀ 10 ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਜੋੜੇ ਅਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ...
(PTI Photo)
Advertisement

ਮੇਰਠ, ਜਨਵਰੀ 10

ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਣ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਨੇ ਦੱਸਿਆ ਕਿ ਇੱਕ ਜੋੜੇ ਅਤੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਬਰਾਮਦ ਕੀਤੀਆਂ ਗਈਆਂ ਹਨ। ਮੇਰਠ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਵਿਪਿਨ ਟਾਡਾ ਨੇ ਦੱਸਿਆ ਕਿ ਪੁਲੀਸ ਵੀਰਵਾਰ ਰਾਤ ਨੂੰ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ, ਜਿੱਥੇ ਉਨ੍ਹਾਂ ਨੇ ਬਾਹਰੋਂ ਬੰਦ ਇਕ ਘਰ ’ਚੋਂ ਪੰਜ ਲਾਸ਼ਾਂ ਬਰਾਮਦ ਕੀਤੀਆਂ।

Advertisement

ਅਧਿਕਾਰੀ ਅਨੁਸਾਰ ਮੁਢਲੀ ਜਾਂਚ ਆਧਾਰ 'ਤੇ ਮ੍ਰਿਤਕ ਦੇ ਸਿਰ ’ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਅਤੇ ਕਿਸੇ ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਐਸਐਸਪੀ ਟਾਡਾ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੇ ਸਿਰ ’ਤੇ ਕਿਸੇ ਚੀਜ਼ ਨਾਲ ਮਾਰਿਆ ਗਿਆ ਹੈ, ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਏਐੱਨਆਈ

Advertisement
Tags :
5 including 3 children found dead at home in UP's MeerutMeerutMeerut CasePunjabi NewsPunjabi Tribune
Show comments