ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਈਡੀ ਅੱਗੇ ਪੇਸ਼ ਨਹੀ ਹੋਏ ਮੈਟਾ ਅਤੇ ਗੂਗਲ ਦੇ ਅਧਿਕਾਰੀ; 28 ਜੁਲਾਈ ਨੂੰ ਮੁੜ ਤਲਬ ਕੀਤਾ

  ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਅਤੇ ਜੂਏ ਦੇ ਪਲੇਟਫਾਰਮਾਂ ਨੂੰ ਉਤਸ਼ਾਹਿਤ ਕਰਨ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਤਕਨੀਕੀ ਦਿੱਗਜ ਮੈਟਾ ਅਤੇ ਗੂਗਲ ਦੇ ਕਾਰਜਕਾਰੀ ਅਧਿਕਾਰੀ ਸੋਮਵਾਰ ਨੂੰ ਨਿਰਧਾਰਤ ਸਮੇਂ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ...
Advertisement

 

ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਅਤੇ ਜੂਏ ਦੇ ਪਲੇਟਫਾਰਮਾਂ ਨੂੰ ਉਤਸ਼ਾਹਿਤ ਕਰਨ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਤਕਨੀਕੀ ਦਿੱਗਜ ਮੈਟਾ ਅਤੇ ਗੂਗਲ ਦੇ ਕਾਰਜਕਾਰੀ ਅਧਿਕਾਰੀ ਸੋਮਵਾਰ ਨੂੰ ਨਿਰਧਾਰਤ ਸਮੇਂ ਅਨੁਸਾਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਈਡੀ ਵੱਲੋਂ 28 ਜੁਲਾਈ ਲਈ ਨਵੇਂ ਸੰਮਨ ਜਾਰੀ ਕੀਤੇ ਗਏ ਹਨ।

Advertisement

ਜਾਣਕਾਰੀ ਅਨੁਸਾਰ ਦੋਵਾਂ ਕੰਪਨੀਆਂ ਦੇ ਨੁਮਾਇੰਦਿਆਂ ਨੇ ਸੰਘੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਅਤੇ ਆਪਣੇ ਬਿਆਨ ਦਰਜ ਕਰਵਾਉਣ ਤੋਂ ਪਹਿਲਾਂ ਸੰਬੰਧਤ ਜਾਣਕਾਰੀ ਅਤੇ ਦਸਤਾਵੇਜ਼ ਇਕੱਠੇ ਕਰਨ ਲਈ ਸਮੇਂ ਦੀ ਮੰਗ ਕਰਦਿਆਂ 21 ਜੁਲਾਈ ਦੇ ਸੰਮਨਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਸੂਤਰਾਂ ਨੇ ਦੱਸਿਆ ਕਿ ਕਾਰਜਕਾਰੀ ਅਧਿਕਾਰੀਆਂ ਨੂੰ ਇੱਕ ਹਫ਼ਤੇ ਦਾ ਵਾਧਾ ਦਿੱਤਾ ਗਿਆ ਹੈ ਅਤੇ 28 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਇੱਕ ਵਾਰ ਜਦੋਂ ਉਹ ਪੇਸ਼ ਹੋ ਜਾਂਦੇ ਹਨ ਤਾਂ ਉਨ੍ਹਾਂ ਦੇ ਬਿਆਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਦਰਜ ਕੀਤੇ ਜਾਣਗੇ। ਉਧਰ ਇਸ ਬਾਰੇ ਦੋਵਾਂ ਕੰਪਨੀਆਂ ਵੱਲੋਂ ਤੁਰੰਤ ਕੋਈ ਜਵਾਬ ਨਹੀਂ ਆਇਆ ਹੈ।

ਈਡੀ ਸੱਟੇਬਾਜ਼ੀ ਅਤੇ ਜੂਏ ਦੇ ਲਿੰਕਾਂ ਦੀ ਮੇਜ਼ਬਾਨੀ ਕਰਨ ਵਾਲੇ ਕਈ ਪਲੇਟਫਾਰਮਾਂ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਵੱਖ-ਵੱਖ ਇੰਟਰਨੈਟ-ਅਧਾਰਤ ਸੋਸ਼ਲ ਮੀਡੀਆ ਆਊਟਲੈਟਸ ਅਤੇ ਐਪ ਸਟੋਰਾਂ ’ਤੇ ਉਨ੍ਹਾਂ ਲਈ ਰੱਖੇ ਗਏ ਇਸ਼ਤਿਹਾਰਾਂ ਦੇ ਮਾਮਲੇ ਵੀ ਸ਼ਾਮਲ ਹਨ।

ਇਨ੍ਹਾਂ ਮਾਮਲਿਆਂ ਵਿੱਚ ਕੁਝ ਅਦਾਕਾਰ, ਮਸ਼ਹੂਰ ਹਸਤੀਆਂ ਅਤੇ ਖਿਡਾਰੀ ਵੀ ਏਜੰਸੀ ਦੀ ਨਜ਼ਰ ਹੇਠ ਹਨ ਅਤੇ ਉਨ੍ਹਾਂ ਦੇ ਵੀ ਈਡੀ ਸਾਹਮਣੇ ਪੇਸ਼ ਹੋਣ ਦੀ ਉਮੀਦ ਹੈ। ਈਡੀ ਨੇ ਕਿਹਾ ਹੈ ਕਿ ਗੈਰ-ਕਾਨੂੰਨੀ ਆਨਲਾਈਨ ਸੱਟੇਬਾਜ਼ੀ ਅਤੇ ਜੂਏ ਦੇ ਪਲੇਟਫਾਰਮ ਨਿਰਦੋਸ਼ ਲੋਕਾਂ ਤੋਂ ਉਨ੍ਹਾਂ ਦੀ ਮਿਹਨਤ ਦੀ ਕਮਾਈ ਠੱਗ ਰਹੇ ਸਨ ਅਤੇ ਕਰੋੜਾਂ ਰੁਪਏ ਦੇ ਟੈਕਸਾਂ ਦੀ ਲਾਂਡਰਿੰਗ ਅਤੇ ਚੋਰੀ ਵੀ ਕਰ ਰਹੇ ਸਨ।

Advertisement