DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Militant Attack : ਪਾਕਿਸਤਾਨ ’ਚ Peace ਕਮੇਟੀ ਦੇ 4 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ

ਖ਼ੈਬਰ ਪਖ਼ਤੂਨਖ਼ਵਾ ਦੇ ਬੰਨੂ ਜ਼ਿਲ੍ਹੇ ਵਿੱਚ ਹਮਲਾਵਰਾਂ ਨੇ ਘੇਰ ਕੇ ਚਲਾਈਆਂ ਗੋਲੀਆਂ; ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Militant Attack In Pakistan: ਪਾਕਿਸਤਾਨ ਦੇ ਸੂਬੇ ਖ਼ੈਬਰ ਪਖ਼ਤੂਨਖ਼ਵਾ ਵਿੱਚ ਮੰਗਲਵਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਇੱਕ ਸਥਾਨਕ Peace ਕਮੇਟੀ ਦੇ ਚਾਰ ਮੈਂਬਰਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਅਧਿਕਾਰੀਆਂ ਅਨੁਸਾਰ ਇਹ ਘਟਨਾ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲ੍ਹੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਜ਼ਿਲ੍ਹੇ ਦੇ ਮਜ਼ੰਗ ਚੌਕ ਨੇੜੇ ਕਮੇਟੀ ਮੈਂਬਰਾਂ ’ਤੇ ਘਾਤ ਲਗਾ ਕੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ।

Advertisement

ਸੂਚਨਾ ਮਿਲਦੇ ਹੀ ਪੁਲੀਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਹਮਲਾਵਰਾਂ ਦੀ ਭਾਲ ਲਈ ਵੱਡੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

Advertisement

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਚ ਪਿਛਲੇ ਕੁਝ ਸਮੇਂ ਤੋਂ ਅਤਿਵਾਦੀ ਹਮਲਿਆਂ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ, ਖਾਸ ਕਰਕੇ ਖ਼ੈਬਰ ਪਖ਼ਤੂਨਖ਼ਵਾ ਅਤੇ ਬਲੋਚਿਸਤਾਨ ਸੂਬਿਆਂ ਵਿੱਚ ਪੁਲੀਸ ਅਤੇ ਸੁਰੱਖਿਆ ਬਲਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਸ ਘਟਨਾ ਤੋਂ ਇੱਕ ਦਿਨ ਪਹਿਲਾਂ ਵੀ ਸੂਬੇ ਵਿੱਚ ਇੱਕ ਪੁਲਿਸ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਵਿੱਚ ਇੱਕ ਸੀਨੀਅਰ ਅਧਿਕਾਰੀ ਸਮੇਤ ਛੇ ਪੁਲੀਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਤਾਜ਼ਾ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਭਾਰੀ ਤਣਾਅ ਪਾਇਆ ਜਾ ਰਿਹਾ ਹੈ।

Advertisement
×