ਵਿਧਾਇਕ ਅੱਬਾਸ ਅੰਸਾਰੀ ਦੀ ਵਿਧਾਨ ਸਭਾ ਮੈਂਬਰਸ਼ਿਪ ਖ਼ਤਮ
ਲਖਨਊ, 1 ਜੂਨਸਾਲ 2022 ਵਿਧਾਨ ਸਭਾ ਚੋਣਾਂ ਦੌਰਾਨ ਨਫ਼ਰਤੀ ਭਾਸ਼ਣ ਦੇਣ ਸਬੰਧੀ ਇੱਕ ਮਾਮਲੇ ਵਿੱਚ ਐੱਮਪੀ-ਐੱਮਐੱਲਏ ਦੀ ਵਿਸ਼ੇਸ਼ ਅਦਾਲਤ ਵੱਲੋਂ ਯੂਪੀ ਦੇ ਵਿਧਾਇਕ ਅੱਬਾਸ ਅੰਸਾਰੀ ਨੂੰ ਦੋ ਸਾਲਾਂ ਦੀ ਸਜ਼ਾ ਸੁਣਾਏ ਜਾਣ ਮਗਰੋਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਸਮਾਪਤ ਕਰ...
Advertisement
ਲਖਨਊ, 1 ਜੂਨਸਾਲ 2022 ਵਿਧਾਨ ਸਭਾ ਚੋਣਾਂ ਦੌਰਾਨ ਨਫ਼ਰਤੀ ਭਾਸ਼ਣ ਦੇਣ ਸਬੰਧੀ ਇੱਕ ਮਾਮਲੇ ਵਿੱਚ ਐੱਮਪੀ-ਐੱਮਐੱਲਏ ਦੀ ਵਿਸ਼ੇਸ਼ ਅਦਾਲਤ ਵੱਲੋਂ ਯੂਪੀ ਦੇ ਵਿਧਾਇਕ ਅੱਬਾਸ ਅੰਸਾਰੀ ਨੂੰ ਦੋ ਸਾਲਾਂ ਦੀ ਸਜ਼ਾ ਸੁਣਾਏ ਜਾਣ ਮਗਰੋਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਸਮਾਪਤ ਕਰ ਦਿੱਤੀ ਗਈ ਹੈ। ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਅੱਬਾਸ ਅੰਸਾਰੀ ਸਾਲ 2022 ਵਿੱਚ ਸਮਾਜਵਾਦੀ ਪਾਰਟੀ ਦੀ ਅਗਵਾਈ ਵਾਲੇ ਗੱਠਜੋੜ ਤਹਿਤ ਐੱਸਬੀਐੱਸਪੀ ਦੀ ਟਿਕਟ ’ਤੇ ਪਹਿਲੀ ਵਾਰ ਮਊ ਸਦਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣ ਗਏ ਸਨ। ਹੁਣ ਵਿਧਾਇਕ ਅੰਸਾਰੀ ਦੀ ਵਿਧਾਨ ਸਭਾ ਮੈਂਬਰਸ਼ਿਪ ਸਮਾਪਤ ਕਰ ਦਿੱਤੇ ਜਾਣ ਮਗਰੋਂ ਮਊ ਸਦਰ ਸੀਟ ਨੂੰ ਖਾਲੀ ਐਲਾਨ ਦਿੱਤਾ ਗਿਆ ਹੈ। ਇਸ ਦੌਰਾਨ ਐੱਸਬੀਐੱਸਪੀ ਮੁਖੀ ਤੇ ਯੂਪੀ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਰਾਜਭਰ ਨੇ ਏਜੰਸੀ ਨੂੰ ਕਿਹਾ,‘ਉਹ ਪਾਰਟੀ ਦੇ ਵਿਧਾਇਕ ਹਨ। ਅਦਾਲਤ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਸੀਂ ਆਪਣਾ ਪੱਖ ਰੱਖਣ ਲਈ ਸੁਪਰੀਮ ਕੋਰਟ ਜਾਵਾਂਗੇ।’-ਪੀਟੀਆਈ
Advertisement
Advertisement