DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Modi Government ਨੇ education system ICU ’ਚ ਸੁੱਟਿਆ:Congress

ਪ੍ਰਧਾਨ ਦਾ ਅਸਤੀਫ਼ਾ ਮੰਗਿਆ; ਸਿੱਖਿਆ ਪ੍ਰਣਾਲੀ ’ਚ ਸੁਧਾਰਾਂ ਦੀ ਵਕਾਲਤ

  • fb
  • twitter
  • whatsapp
  • whatsapp
featured-img featured-img
ਕਾਂਗਰਸ ਆਗੂ ਕਨ੍ਹੱਈਆ ਕੁਮਾਰ ਅਤੇ ਐੱਨ ਐੱਸ ਯੂ ਆਈ ਦੇ ਪ੍ਰਧਾਨ ਵਿਨੋਦ ਜਾਖੜ ਮੀਡੀਆ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਏਐੱਨਆਈ
Advertisement

ਕਾਂਗਰਸ ਨੇ ਮੋਦੀ ਸਰਕਾਰ ’ਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਆਈ ਸੀ ਯੂ ’ਚ ਧੱਕਣ ਦਾ ਦੋਸ਼ ਲਗਾਉਂਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਪਾਰਟੀ ਨੇ ਮੰਤਰੀ ਦੇ ਪੇਪਰ ਲੀਕ ਮਾਫੀਆ ਨਾਲ ਕਥਿਤ ਸਬੰਧਾਂ ਦੀ ਜਾਂਚ ਅਤੇ ਸਿੱਖਿਆ ਪ੍ਰਣਾਲੀ ’ਚ ਵੱਡੇ ਪੱਧਰ ’ਤੇ ਸੁਧਾਰਾਂ ਦੀ ਵਕਾਲਤ ਕੀਤੀ ਹੈ। ਕਾਂਗਰਸ ਆਗੂ ਅਤੇ ਐੱਨ ਐੱਸ ਯੂ ਆਈ ਦੇ ਇੰਚਾਰਜ ਕਨ੍ਹੱਈਆ ਕੁਮਾਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇਸ਼ ਭਰ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੇ ਸੁਝਾਅ ਇਕੱਠੇ ਕਰ ਰਹੇ ਹਨ। ਇਨ੍ਹਾਂ ਸੁਝਾਵਾਂ ਦੇ ਆਧਾਰ ’ਤੇ ਜਲਦੀ ਹੀ ‘ਐਜੂਕੇਸ਼ਨ ਚਾਰਟਰ’ ਤਿਆਰ ਕੀਤਾ ਜਾਵੇਗਾ। ਐੱਨ ਐੱਸ ਯੂ ਆਈ ਦੇ ਪ੍ਰਧਾਨ ਵਿਨੋਦ ਜਾਖੜ ਨੇ ਦੋਸ਼ ਲਾਇਆ ਕਿ ਇਕ ਸਾਜ਼ਿਸ਼ ਤਹਿਤ ਦੇਸ਼ ਭਰ ’ਚ ਵਿਦਿਆਰਥੀ ਯੂਨੀਅਨ ਚੋਣਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਭਾਜਪਾ-ਆਰ ਐੱਸ ਐੱਸ ਨਾਲ ਜੁੜੀਆਂ ਜਥੇਬੰਦੀਆਂ ਦਾ ਦਬਦਬਾ ਬਣਿਆ ਰਹੇ। ਇਸ ਦੇ ਵਿਰੋਧ ’ਚ ਐੱਨ ਐੱਸ ਯੂ ਆਈ ਨੇ ਕੈਂਪਸਾਂ ’ਚ ਲੋਕਤੰਤਰ ਬਹਾਲ ਕਰਨ ਲਈ ਐਪ-ਆਧਾਰਿਤ, ਆਨਲਾਈਨ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ।

ਇਜ਼ਰਾਈਲ ਮੁੱਦੇ ’ਤੇ ਮੋਦੀ ਨੂੰ ਘੇਰਿਆ

Advertisement

ਨਵੀਂ ਦਿੱਲੀ: ਕਾਂਗਰਸ ਨੇ ਇਜ਼ਰਾਈਲ ਵੱਲੋਂ ਕੀਤੇ ਜਾ ਰਹੇ ਹਮਲਿਆਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖਾਮੋਸ਼ੀ ਨੂੰ ਲੈ ਕੇ ਉਨ੍ਹਾਂ ’ਤੇ ਨਿਸ਼ਾਨਾ ਸੇਧਿਆ ਹੈ। ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਖ਼ੁਦ ਨੂੰ ‘ਵਿਸ਼ਵਗੁਰੂ’ ਅਖਵਾਉਣ ਵਾਲੇ ਪ੍ਰਧਾਨ ਮੰਤਰੀ ਦੀ ਇਸ ਮੁੱਦੇ ’ਤੇ ‘ਪੱਥਰ ਵਰਗੀ ਚੁੱਪ’ ਭਾਰਤ ਦੇ ਸੱਭਿਆਚਾਰਕ ਸਿਧਾਂਤਾਂ ਅਤੇ ਕਦਰਾਂ-ਕੀਮਤਾਂ ਨਾਲ ਵਿਸ਼ਵਾਸਘਾਤ ਹੈ। ਇਹ ਬਿਆਨ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਭਾਰਤ ਦੇ ਸਮਰਥਨ ਦਾ ਹਵਾਲਾ ਦੇਣ ਤੋਂ ਬਾਅਦ ਆਇਆ ਹੈ।

Advertisement

Advertisement
×