ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਗ੍ਰਿਫ਼ਤਾਰ

ਜਲੰਧਰ, 5 ਸਤੰਬਰ ED Arrest In Punjab: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਥਿਤ ਕਰੀਬੀ ਰਾਜਦੀਪ ਨਾਗਰਾ ਨੂੰ ਈਡੀ ਨੇ ਟੈਂਡਰ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਨਾਗਰਾ ਨੂੰ ਖੰਨਾ ਜ਼ਿਲ੍ਹੇ ਸਮੇਤ...
Advertisement

ਜਲੰਧਰ, 5 ਸਤੰਬਰ

ED Arrest In Punjab: ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਦੇ ਕਥਿਤ ਕਰੀਬੀ ਰਾਜਦੀਪ ਨਾਗਰਾ ਨੂੰ ਈਡੀ ਨੇ ਟੈਂਡਰ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਨਾਗਰਾ ਨੂੰ ਖੰਨਾ ਜ਼ਿਲ੍ਹੇ ਸਮੇਤ ਸੂਬੇ ਦੇ ਚਾਰ ਕਾਰੋਬਾਰੀ ਅਤੇ ਰਿਹਾਇਸ਼ੀ ਸਥਾਨਾਂ ’ਤੇ ਦਿਨ ਭਰ ਤਲਾਸ਼ੀ ਲੈਣ ਤੋਂ ਬਾਅਦ ਬੁੱਧਵਾਰ ਰਾਤ ਨੂੰ ਹਿਰਾਸਤ ’ਚ ਲਿਆ ਗਿਆ। ਪੰਜਾਬ ਦੇ ਸਾਬਕਾ ਖਪਤਕਾਰ ਮਾਮਲੇ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ਵਿੱਚ ਕੇਂਦਰੀ ਏਜੰਸੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ।

Advertisement

ਮਨੀ-ਲਾਂਡਰਿੰਗ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਦੀ ਐਫਆਈਆਰ ਤੋਂ ਸ਼ੁਰੂ ਹੋਈ ਹੈ, ਜੋ ਪੰਜਾਬ ਦੇ ਖੁਰਾਕ ਵਿਭਾਗ ਵਿੱਚ ਇੱਕ ਟੈਂਡਰ ਘਪਲੇ ਦੇ ਸਬੰਧ ਵਿੱਚ ਹੈ। ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ 2022 ਵਿੱਚ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇੱਕ ਸਾਲ ਬਾਅਦ ਅਗਸਤ 2023 ਵਿੱਚ ਈਡੀ ਨੇ ਆਸ਼ੂ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ ਅਤੇ ਕੁਝ ਹੋਰਾਂ ਦੇ ਘਰ ਛਾਪਾ ਮਾਰਿਆ ਸੀ। ਪੀਟੀਆਈ

Advertisement
Tags :
bharat Bhushan AshuED Arrest