ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Mumbai terror attack : ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ

ਰਾਣਾ ਵੱਲੋਂ ਸਿਖਰਲੀ ਕੋਰਟ ਦੇ ਫੈਸਲੇ ਖਿਲਾਫ਼ ਨਵੇਂ ਸਿਰੇ ਤੋਂ ਅਰਜ਼ੀ ਦਾਖ਼ਲ; ਅਰਜ਼ੀ ਚੀਫ ਜਸਟਿਸ ਜੌਹਨ ਰੌਬਰਟਸ ਕੋਲ ਰੱਖਣ ਦੀ ਮੰਗ ਕੀਤੀ
Advertisement

ਨਿਊ ਯਾਰਕ, 7 ਮਾਰਚ

Mumbai terror attack ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੇ ਭਾਰਤ ਨੂੰ ਆਪਣੀ ਹਵਾਲਗੀ ਖਿਲਾਫ਼ ਦਾਇਰ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਰੱਦ ਕੀਤੇ ਜਾਣ ਮਗਰੋਂ ਚੀਫ਼ ਜਸਟਿਸ ਜੌਹਨ ਰੌਬਰਟਸ ਕੋਲ ਨਵੇਂ ਸਿਰੇ ਤੋਂ ਅਰਜ਼ੀ ਦਾਖ਼ਲ ਕੀਤੀ ਹੈ।

Advertisement

ਰਾਣਾ (64), ਜੋ ਪਾਕਿਸਤਾਨੀ ਮੂਲਕ ਦਾ ਕੈਨੇਡੀਅਨ ਨਾਗਰਿਕ ਹੈ, ਮੌਜੂਦਾ ਸਮੇਂ ਲਾਸ ਏਂਜਲਸ ਦੇ ਮੈਟਰੋਪਾਲਿਟਨ ਡਿਟੈਨਸ਼ਨ ਸੈਂਟਰ ਵਿਚ ਬੰਦ ਹੈ। ਰਾਣਾ ਨੇ 27 ਫਰਵਰੀ ਨੂੰ ਅਮਰੀਕਾ ਦੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਕੇ ਭਾਰਤ ਨੂੰ ਆਪਣੀ ਹਵਾਲਗੀ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।

ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਜਸਟਿਸ ਈਲੇਨਾ ਕਗਾਨ ਨੇ 6 ਮਾਰਚ ਨੂੰ ਰਾਣਾ ਦੀ ਪਟੀਸ਼ਨ ਖਾਰਜ ਕਰ ਦਿੱਤੀ। ਕੋਰਟ ਦੀ ਵੈੱਬਸਾਈਟ ’ਤੇ ਮੌਜੂਦ ਜਾਣਕਾਰੀ ਮੁਤਾਬਕ ਰਾਣਾ ਦੇ ਵਕੀਲਾਂ ਨੇ ਨਵੇਂ ਸਿਰੇ ਤੋਂ ਅਰਜ਼ੀ ਦਾਖ਼ਲ ਕਰਕੇ ਇਸ ਨੂੰ ਜਸਟਿਸ ਕਗਾਨ ਦੀ ਥਾਂ ਚੀਫ ਜਸਟਿਸ ਰੌਬਰਟਰਜ਼ ਅੱਗੇ ਰੱਖਣ ਦੀ ਗੁਜ਼ਾਰਿਸ਼ ਕੀਤੀ ਹੈ।

ਰਾਣਾ ਨੇ ਐਮਰਜੈਂਸੀ ਅਰਜ਼ੀ ਵਿੱਚ ‘ਆਪਣੀ 13 ਫਰਵਰੀ ਦੀ ਪਟੀਸ਼ਨ ਦੇ ਗੁਣਾਂ ਦੇ ਆਧਾਰ ’ਤੇ ਭਾਰਤ ਨੂੰ ਆਪਣੀ ਹਵਾਲਗੀ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਚੇਤੇ ਰਹੇ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਮਹੀਨੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਸੀ ਕਿ ਰਾਣਾ ਦੀ ਭਾਰਤ ਨੂੰ ਸਪੁਰਦਗੀ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। -ਪੀਟੀਆਈ

Advertisement
Tags :
Tahawwur Rana

Related News