ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Mumbra Train Accident: ਚੱਲਦੀ ਰੇਲਗੱਡੀ ਤੋਂ ਡਿੱਗਣ ਕਾਰਨ ਚਾਰ ਦੀ ਮੌਤ, ਛੇ ਜ਼ਖਮੀ

ਮੁੰਬਈ, 9 ਜੂਨ Mumbra Train Accident:  ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਚੱਲਦੀ ਲੋਕਲ ਰੇਲਗੱਡੀ ਤੋਂ ਡਿੱਗਣ ਨਾਲ ਘੱਟੋ-ਘੱਟ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ...
ਸੰਕੇਤਕ ਫੋਟੋ
Advertisement

ਮੁੰਬਈ, 9 ਜੂਨ

Mumbra Train Accident:  ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਚੱਲਦੀ ਲੋਕਲ ਰੇਲਗੱਡੀ ਤੋਂ ਡਿੱਗਣ ਨਾਲ ਘੱਟੋ-ਘੱਟ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦਿਵਾ ਅਤੇ ਕੋਪਰ ਰੇਲਵੇ ਸਟੇਸ਼ਨਾਂ ਵਿਚਕਾਰ ਉਸ ਸਮੇਂ ਵਾਪਰੀ ਜਦੋਂ ਭੀੜ-ਭੜੱਕੇ ਵਾਲੀ ਰੇਲਗੱਡੀ ਕਸਾਰਾ ਵੱਲ ਜਾ ਰਹੀ ਸੀ।

Advertisement

ਉਨ੍ਹਾਂ ਕਿਹਾ ਕਿ ਭੀੜ-ਭੜੱਕੇ ਵਾਲੇ ਸਮੇਂ ਦੌਰਾਨ ਬਹੁਤ ਜ਼ਿਆਦਾ ਭੀੜ ਹੋਣ ਕਰਕੇ ਕਈ ਵਿਅਕਤੀ ਰੇਲਗੱਡੀ ਦੇ ਦਰਵਾਜ਼ਿਆਂ ’ਤੇ ਖੜ੍ਹੇ ਸਨ। ਅਧਿਕਾਰੀ ਨੇ ਦੱਸਿਆ ਕਿ ਜਦੋਂ ਰੇਲਗੱਡੀ ਚੱਲ ਰਹੀ ਸੀ ਤਾਂ ਘੱਟੋ-ਘੱਟ 10 ਯਾਤਰੀ ਹੇਠਾਂ ਡਿੱਗ ਗਏ। ਇਸ ਬਾਰੇ ਕਸਾਰਾ ਵੱਲ ਜਾ ਰਹੀ ਇੱਕ ਹੋਰ ਰੇਲਗੱਡੀ ਦੇ ਇੱਕ ਗਾਰਡ ਨੇ ਰੇਲਵੇ ਅਧਿਕਾਰੀਆਂ ਨੂੰ ਘਟਨਾ ਬਾਰੇ ਸੂਚਿਤ ਕੀਤਾ।

ਡਿੱਗਣ ਵਾਲੇ ਸਾਰੇ ਯਾਤਰੀਆਂ ਨੂੰ ਕਲਵਾ ਦੇ ਇੱਕ ਸਿਵਲ ਹਸਪਤਾਲ ਲਿਜਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਹਸਪਤਾਲ ਪਹੁੰਚਣ ’ਤੇ ਉਨ੍ਹਾਂ ਵਿੱਚੋਂ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ 30 ਤੋਂ 35 ਸਾਲ ਦੀ ਉਮਰ ਦੇ ਸਨ।

ਕੇਂਦਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਸਵਪਨਿਲ ਨੀਲਾ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਯਾਤਰੀ ਕਿਸ ਰੇਲਗੱਡੀ ਤੋਂ ਡਿੱਗੇ ਹਨ। ਰਾਜ ਵਿਧਾਨ ਪਰੀਸ਼ਦ ਵਿੱਚ ਵਿਰੋਧੀ ਧਿਰ ਦੇ ਨੇਤਾ ਅੰਬਦਾਸ ਦਾਨਵੇ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਇੰਨੇ ਸਾਰੇ ਲੋਕਾਂ ਦੇ ਅਚਾਨਕ ਪੁਸ਼ਪਕ ਐਕਸਪ੍ਰੈਸ ਵਿੱਚੋਂ ਬਾਹਰ ਨਿਕਲਣ ਅਤੇ ਇਸ ਹਾਦਸੇ ਦੇ ਨਤੀਜੇ ਵਜੋਂ ਵਾਪਰਨ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਅਤੇ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਮੁੰਬਈ ਵਿੱਚ ਰੇਲਵੇ ਸੁਰੱਖਿਆ ’ਤੇ ਸਵਾਲ ਖੜ੍ਹੇ ਕਰਦੀ ਹੈ। -ਪੀਟੀਆਈ

Advertisement
Tags :
latest newsMumbra Train Accidenttrain accident