ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Musk launches 'America Party' ਟਰੰਪ ਨਾਲ ਵਿਵਾਦ ਵਧਣ ਤੋਂ ਬਾਅਦ ਮਸਕ ਨੇ ਨਵੀਂ ਰਾਜਨੀਤਕ ਪਾਰਟੀ ਬਣਾਈ

ਤੁਹਾਨੂੰ ਤੁਹਾਡੀ ਆਜ਼ਾਦੀ ਵਾਪਸ ਦੇਣ ਲਈ ਯਤਨਸ਼ੀਲ, ਟਰੰਪ ਦਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ: ਮਸਕ
Advertisement

ਵਾਸ਼ਿੰਗਟਨ, 6 ਜੁਲਾਈ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਟੈਸਲਾ ਦੇ ਸੀਈਓ ਐਲਨ ਮਸਕ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਮਸਕ ਨੇ ਨਵੀਂ ਰਾਜਨੀਤਕ ਪਾਰਟੀ (ਅਮਰੀਕਾ ਪਾਰਟੀ) ਦੇ ਗਠਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਟਰੰਪ ਦਾ ਵੱਡਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ। ਉਸ ਨੇ ਇਕ ਦਿਨ ਪਹਿਲਾਂ ਆਪਣੇ X ਪਲੇਟਫਾਰਮ ’ਤੇ ਫਾਲੋਅਰਜ਼ ਨੂੰ ਪੁੱਛਿਆ ਸੀ ਕਿ ਕੀ ਇੱਕ ਨਵੀਂ ਅਮਰੀਕੀ ਰਾਜਨੀਤਕ ਪਾਰਟੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਬਾਅਦ ਮਸਕ ਨੇ ਪੋਸਟ ਵਿੱਚ ਐਲਾਨ ਕੀਤਾ ਕਿ "ਅੱਜ ਅਮਰੀਕਾ ਪਾਰਟੀ ਤੁਹਾਨੂੰ ਤੁਹਾਡੀ ਆਜ਼ਾਦੀ ਵਾਪਸ ਦੇਣ ਲਈ ਬਣਾਈ ਗਈ ਹੈ। ਮਸਕ ਵੱਲੋਂ ਇਹ ਐਲਾਨ ਟਰੰਪ ਵੱਲੋਂ ਬੀਤੇ ਦਿਨੀਂ ਟੈਕਸ ਕਟੌਤੀ ਅਤੇ ਖਰਚ ਬਿੱਲ ’ਤੇ ਦਸਤਖਤ ਕਰਨ ਤੋਂ ਬਾਅਦ ਕੀਤਾ ਗਿਆ ਹੈ।

Advertisement

ਦੱਸਣਾ ਬਣਦਾ ਹੈ ਕਿ ਮਸਕ ਟੈਸਲਾ ਕਾਰ ਕੰਪਨੀ ਅਤੇ ਆਪਣੀ ਸਪੇਸਐਕਸ ਸੈਟੇਲਾਈਟ ਫਰਮ ਦੀ ਬਦੌਲਤ ਸਭ ਤੋਂ ਅਮੀਰਾਂ ਦੀ ਸੂਚੀ ਵਿਚ ਸ਼ੁਮਾਰ ਹੈ ਤੇ ਉਸ ਨੇ ਟਰੰਪ ਦੀ ਚੋਣ ’ਤੇ ਵੱਡੀ ਰਕਮ ਖਰਚ ਕੀਤੀ ਸੀ ਪਰ ਟਰੰਪ ਵੱਲੋਂ ਪਿਛਲੇ ਕੁਝ ਸਮੇਂ ਤੋਂ ਮਸਕ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਡੋਨਲਡ ਟਰੰਪ ਨੇ ਦੋ ਦਿਨ ਪਹਿਲਾਂ ਟੈਸਲਾ ਦੇ ਸੀਈਓ ਐਲਨ ਮਸਕ ਨੂੰ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜੇ ਉਨ੍ਹਾਂ ਦੀ ਕੰਪਨੀ ਦੀ ਸਬਸਿਡੀ ਬੰਦ ਕੀਤੀ ਤਾਂ ਉਨ੍ਹਾਂ ਨੂੰ ਆਪਣਾ ਕਾਰੋਬਾਰ ਛੱਡ ਕੇ ਦੱਖਣੀ ਅਫਰੀਕਾ ਪਰਤਣਾ ਪਵੇਗਾ। ਟਰੰਪ ਨੇ ਕਿਹਾ ਸੀ ਕਿ ਸਬਸਿਡੀ ਬੰਦ ਹੋਣ ਨਾਲ ਟੈਸਲਾ ਨਾ ਤਾਂ ਇਲੈਕਟ੍ਰਿਕ ਕਾਰਾਂ ਦਾ ਉਤਪਾਦਨ ਕਰ ਸਕੇਗੀ ਤੇ ਨਾ ਹੀ ਸਪੇਸਐਕਸ ਦੇ ਰਾਕੇਟ, ਸੈਟੇਲਾਈਟ ਲਾਂਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਸਕ ਨੂੰ ਸਰਕਾਰੀ ਸਬਸਿਡੀ ਵਜੋਂ ਕਾਫੀ ਪੈਸਾ ਮਿਲਿਆ ਹੈ ਤੇ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਟਰੰਪ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਲੈਕਟ੍ਰਿਕ ਵਾਹਨਾਂ ਲਈ ਲਾਈਆਂ ਜਾਂਦੀਆਂ ਸ਼ਰਤਾਂ ਖ਼ਿਲਾਫ਼ ਹਨ, ਭਾਵੇਂ ਇਲੈਕਟ੍ਰਿਕ ਗੱਡੀਆਂ ਚੰਗੀਆਂ ਹਨ ਪਰ ਇਨ੍ਹਾਂ ਗੱਡੀਆਂ ਨੂੰ ਖਰੀਦਣ ਲਈ ਹਰ ਇਕ ਨੂੰ ਮਜਬੂਰ ਨਹੀਂ ਕੀਤਾ ਜਾ ਸਕਦਾ।

Advertisement