DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਨਡੀਏ ਸਰਕਾਰ ਨੇ  11 ਸਾਲਾਂ ’ਚ women-led development ਦੀ ਨਵੀਂ ਪਰਿਭਾਸ਼ਾ ਦਿੱਤੀ: ਮੋਦੀ

NDA govt redefined women-led development in 11 years: PM Modi 
  • fb
  • twitter
  • whatsapp
  • whatsapp
featured-img featured-img
ਸਿੱਕਮ ਰਾਜ ਦੇ 50ਵੇਂ ਸਥਾਪਨਾ ਦਿਵਸ ਸਮਾਗਮ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤਾ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਫੋਟੋ: ਪੀਟੀਆਈ
Advertisement
ਨਵੀਂ ਦਿੱਲੀ, 8 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਤੀਜੇ ਕਾਰਜਕਾਲ ਦਾ ਇੱਕ ਵਰ੍ਹਾ ਪੂਰਾ ਹੋਣ ਤੋਂ ਇੱਕ ਦਿਨ ਪਹਿਲਾਂ ਅੱਜ ਕਿਹਾ ਕਿ ਸੱਤਾਧਾਰੀ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (National Democratic Alliance) ਨੇ ਆਪਣੇ 11 ਸਾਲਾਂ ਦੇ ਕਾਰਜਕਾਲ ਦੌਰਾਨ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਨੂੰ ਮੁੜ ਪਰਿਭਾਸ਼ਿਤ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ਉੱਤੇ ਕਿਹਾ ਕਿ ਔਰਤਾਂ ਸਾਇੰਸ, ਸਿੱਖਿਆ, ਖੇਡਾਂ, ਸਟਾਰਟਅੱਪਸ ਅਤੇ ਹਥਿਆਰਬੰਦ ਬਲਾਂ ਸਮੇਤ ਸਾਰੇ ਖੇਤਰਾਂ ਵਿੱਚ ਉੱਤਮ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਰਹੀਆਂ ਹਨ।  ਕਈ ਭਲਾਈ ਪ੍ਰੋਗਰਾਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਖਿਆ ਕਿ ਇਨ੍ਹਾਂ ਨਾਲ ਔਰਤਾਂ ਨੂੰ ਬਹੁਤ ਫਾਇਦਾ ਹੋਇਆ ਹੈ।’’ ਪ੍ਰਧਾਨ ਮੰਤਰੀ ਮੁਤਾਬਕ ਸਵੱਛ ਭਾਰਤ ਰਾਹੀਂ ਮਾਣ-ਸਨਮਾਨ ਯਕੀਨੀ ਬਣਾਉਣ ਤੋਂ ਲੈ ਕੇ ਜਨ ਧਨ ਖਾਤਿਆਂ ਰਾਹੀਂ ਵਿੱਤੀ ਸਮਾਵੇਸ਼ ਤੱਕ ਵੱਖ-ਵੱਖ ਪਹਿਲਕਦਮੀਆਂ ’ਚ ਔਰਤਾਂ ਨੂੰ ਸਮਰੱਥ ਬਣਾਉਣ ’ਤੇ ਧਿਆਨ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਪੋਸਟ ਵਿੱਚ ਕਿਹਾ, ‘‘ਸਾਡੀਆਂ ਮਾਤਾਵਾਂ, ਭੈਣਾਂ ਅਤੇ ਧੀਆਂ ਨੇ ਉਹ ਸਮਾਂ ਦੇਖਿਆ ਹੈ ਜਦੋਂ ਉਨ੍ਹਾਂ ਨੂੰ ਹਰ ਕਦਮ ’ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਅੱਜ ਉਹ ਨਾ ਸਿਰਫ਼ ਵਿਕਸਤ ਭਾਰਤ ਦੇ ਸੰਕਲਪ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੀਆਂ ਹਨ, ਸਗੋਂ ਸਿੱਖਿਆ ਤੋਂ ਲੈ ਕੇ ਕਾਰੋਬਾਰ ਤੱਕ ਹਰ ਖੇਤਰ ਵਿੱਚ ਮਿਸਾਲਾਂ ਵੀ ਕਾਇਮ ਕਰ ਰਹੀਆਂ ਹਨ। ਪਿਛਲੇ 11 ਸਾਲਾਂ ਵਿੱਚ ਸਾਡੀ ਨਾਰੀ ਸ਼ਕਤੀ ਦੀਆਂ ਸਫਲਤਾਵਾਂ ਦੇਸ਼ ਵਾਸੀਆਂ ਨੂੰ ਮਾਣ ਦਿਵਾਉਣ ਵਾਲੀਆਂ ਹਨ।’’ ਪੀਟੀਆਈ
Advertisement
×