ਨੇਤਨਯਾਹੂ ਨੇ ਮੋਦੀ ਨੂੰ ਗਾਜ਼ਾ ਸ਼ਾਂਤੀ ਯੋਜਨਾ ਬਾਰੇ ਜਾਣਕਾਰੀ ਦਿੱਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਉਨ੍ਹਾਂ ਦੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਦਾ ਫੋਨ ਆਇਆ। ਇਸ ਦੌਰਾਨ ਨੇਤਨਯਾਹੂ ਨੇ ਗਾਜ਼ਾ ਸ਼ਾਂਤੀ ਯੋਜਨਾ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਅਤੇ ਅਤਿਵਾਦ ਵਿਰੁੱਧ ਲੜਨ ਦੇ ਦੋਹਾਂ ਦੇਸ਼ਾਂ ਦਾ ਸਾਂਝਾ ਸੰਕਲਪ ਦੁਹਰਾਇਆ। ਪ੍ਰਧਾਨ ਮੰਤਰੀ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਉਨ੍ਹਾਂ ਦੇ ਇਜ਼ਰਾਇਲੀ ਹਮਰੁਤਬਾ ਬੈਂਜਾਮਿਨ ਨੇਤਨਯਾਹੂ ਦਾ ਫੋਨ ਆਇਆ। ਇਸ ਦੌਰਾਨ ਨੇਤਨਯਾਹੂ ਨੇ ਗਾਜ਼ਾ ਸ਼ਾਂਤੀ ਯੋਜਨਾ ਬਾਰੇ ਤਾਜ਼ਾ ਜਾਣਕਾਰੀ ਸਾਂਝੀ ਕੀਤੀ ਅਤੇ ਅਤਿਵਾਦ ਵਿਰੁੱਧ ਲੜਨ ਦੇ ਦੋਹਾਂ ਦੇਸ਼ਾਂ ਦਾ ਸਾਂਝਾ ਸੰਕਲਪ ਦੁਹਰਾਇਆ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ, ‘‘ਦੋਵੇਂ ਨੇਤਾਵਾਂ ਨੇ ਇੱਕ-ਦੂਜੇ ਨੂੰ ਨਵੇਂ ਸਾਲ ਦੀਆਂ ਨਿੱਘੀਆਂ ਮੁਬਾਰਕਾਂ ਦਿੱਤੀਆਂ। ਦੋਵਾਂ ਆਗੂਆਂ ਨੇ ਦੋਹਾਂ ਦੇਸ਼ਾਂ ਦੇ ਲੋਕਾਂ ਲਈ ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ ਕੀਤੀ।’’ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਗਾਜ਼ਾ ਸ਼ਾਂਤੀ ਯੋਜਨਾ ਲਾਗੂ ਕਰਨ ਬਾਰੇ ਵਿਸਥਾਰ ਵਿੱਚ ਦੱਸਿਆ। ਪ੍ਰਧਾਨ ਮੰਤਰੀ ਮੋਦੀ ਨੇ ਖਿੱਤੇ ਵਿੱਚ ਨਿਰਪੱਖ ਅਤੇ ਸਥਾਈ ਸ਼ਾਂਤੀ ਲਈ ਕੀਤੇ ਜਾ ਰਹੇ ਯਤਨਾਂ ਪ੍ਰਤੀ ਭਾਰਤ ਦੇ ਨਿਰੰਤਰ ਸਮਰਥਨ ਦੀ ਪੁਸ਼ਟੀ ਕੀਤੀ।
Advertisement
Advertisement
×

