ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਰਦਾਸ਼ਤ ਨਹੀਂ: ਸੂਨਕ
ਨਵੀਂ ਦਿੱਲੀ, 8 ਸਤੰਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਾਸ ਤੌਰ ’ਤੇ ਖਾਲਿਸਤਾਨ ਪੱਖੀ ਕੱਟੜਵਾਦੀਆਂ ਨਾਲ ਨਜਿੱਠਣ ਲਈ ਭਾਰਤੀ...
ਨਵੀਂ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਪਾਲਮ ਹਵਾਈ ਅੱਡੇ ਪਹੁੰਚਣ ’ਤੇ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਤੇ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਦਾ ਸਵਾਗਤ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਅਸ਼ਵਿਨੀ ਚੌਬੇ। -ਫੋਟੋ: ਪੀਟੀਆਈ
Advertisement
ਨਵੀਂ ਦਿੱਲੀ, 8 ਸਤੰਬਰ
ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਬਰਤਾਨੀਆ ਵਿੱਚ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਬਿਲਕੁਲ ਬਰਦਾਸ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖ਼ਾਸ ਤੌਰ ’ਤੇ ਖਾਲਿਸਤਾਨ ਪੱਖੀ ਕੱਟੜਵਾਦੀਆਂ ਨਾਲ ਨਜਿੱਠਣ ਲਈ ਭਾਰਤੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਨਵੀਂ ਦਿੱਲੀ ਵਿੱਚ 9 ਤੇ 10 ਸਤੰਬਰ ਨੂੰ ਹੋਣ ਵਾਲੇ ਜੀ20 ਸੰਮੇਲਨ ਵਿੱਚ ਹਿੱਸਾ ਲੈਣ ਲਈ ਅੱਜ ਇੱਥੇ ਪਹੁੰਚੇ ਹਨ। ਇਸ ਮੌਕੇ ਸੂਨਕ ਦੇ ਨਾਲ ਉਨ੍ਹਾਂ ਦੀ ਪਤਨੀ ਅਕਸ਼ਤਾ ਮੂਰਤੀ ਵੀ ਹਾਜ਼ਰ ਸਨ। -ਏਐੱਨਆਈ
Advertisement
Advertisement