DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India-America Trade Deal ’ਤੇ ਫੌਰੀ ਫ਼ੈਸਲੇ ਦੇ ਆਸਾਰ ਨਹੀਂ

ਵਪਾਰ ਨੁਮਾਇੰਦੇ ਜੈਮੀਸਨ ਗ੍ਰੀਰ ਨੇ ਦਾਅਵਾ ਕੀਤਾ

  • fb
  • twitter
  • whatsapp
  • whatsapp
featured-img featured-img
ਮਿਲਵਾਕੀ ’ਚ ਅਮਰੀਕੀ ਆਗੂ ਜੈਮੀਸਨ ਗ੍ਰੀਰ ਨਾਲ ਮੁਲਾਕਾਤ ਕਰਦੇ ਹੋਏ ਕੇਂਦਰੀ ਮੰਤਰੀ ਪਿਊਸ਼ ਗੋਇਲ। -ਫੋਟੋ: ਪੀਟੀਆਈ
Advertisement

ਅਮਰੀਕੀ ਵਪਾਰ ਨੁਮਾਇੰਦੇ ਜੈਮੀਸਨ ਗ੍ਰੀਰ ਨੇ ਕਿਹਾ ਹੈ ਕਿ ਭਾਰਤ ਨਾਲ ਵਪਾਰ ਸਮਝੌਤੇ ’ਤੇ ਫ਼ੌਰੀ ਕਿਸੇ ਫ਼ੈਸਲੇ ਦੇ ਆਸਾਰ ਨਹੀਂ ਹਨ। ਉਂਝ ਉਨ੍ਹਾਂ ਕਿਹਾ ਕਿ ਦੋਵੇਂ ਮੁਲਕਾਂ ਨੇ ਗੁੰਝਲਦਾਰ ਮੁੱਦਿਆਂ ਜਾ ਅੜਿੱਕਿਆਂ ਦੀ ਪਛਾਣ ਕਰ ਲਈ ਹੈ ਜਿਨ੍ਹਾਂ ਨੂੰ ਹੱਲ ਕੀਤਾ ਜਾਣਾ ਬਾਕੀ ਹੈ। ਮਿਲਵਾਕੀ ’ਚ ਜੀ20 ਮੁਲਕਾਂ ਦੇ ਵਪਾਰ ਮੰਤਰੀਆਂ ਦੀ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗ੍ਰੀਰ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਪਾਰ ਸਮਝੌਤੇ ਦੀ ਨਜ਼ਰਸਾਨੀ ਲਈ ਬਹੁਤ ਜਲਦੀ ਫਿਰ ਫੋਨ ’ਤੇ ਗੱਲਬਾਤ ਕਰ ਸਕਦੇ ਹਨ। ਗ੍ਰੀਰ ਨੇ ਬੁੱਧਵਾਰ ਨੂੰ ਭਾਰਤੀ ਵਣਜ ਅਤੇ ਸਨਅਤ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਸੀ ਅਤੇ ਆਪਸੀ ਹਿੱਤ ਵਾਲੇ ਅੰਤਰਿਮ ਵਪਾਰ ਸਮਝੌਤੇ ਨੂੰ ਛੇਤੀ ਅੰਤਿਮ ਰੂਪ ਦੇਣ ਬਾਰੇ ਸਾਰਥਕ ਚਰਚਾ ਕੀਤੀ ਸੀ। ਗ੍ਰੀਰ ਨੇ ਕਿਹਾ ਕਿ ਭਾਰਤ ਨਾਲ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ।

ਗੋਇਲ ਵੱਲੋਂ ਫਰਾਂਸ, ਕੈਨੇਡਾ, ਸਾਊਦੀ ਅਰਬ ਦੇ ਮੰਤਰੀਆਂ ਨਾਲ ਮੁਲਾਕਾਤਾਂ

Advertisement

ਵਾਸ਼ਿੰਗਟਨ: ਵਣਜ ਅਤੇ ਸਨਅਤਾਂ ਬਾਰੇ ਮੰਤਰੀ ਪਿਊਸ਼ ਗੋਇਲ ਨੇ ਇੱਥੇ ਫਰਾਂਸ, ਕੈਨੇਡਾ, ਸਾਊਦੀ ਅਰਬ ਅਤੇ ਦੱਖਣੀ ਕੋਰੀਆ ਦੇ ਆਪਣੇ ਹਮਰੁਤਬਾਵਾਂ ਨਾਲ ਮੀਟਿੰਗਾਂ ਕਰ ਕੇ ਵਪਾਰ ਸਬੰਧਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਗੋਇਲ ਨੇ ‘ਐਕਸ’ ’ਤੇ ਦੱਸਿਆ ਕਿ ਉਨ੍ਹਾਂ ਫਰਾਂਸ ਦੇ ਵਿਦੇਸ਼ੀ ਵਪਾਰ ਮੰਤਰੀ ਨਿਕੋਲਸ ਫੋਰੀਸੀਅਰ, ਕੈਨੇਡਾ ਦੇ ਵਪਾਰ ਮੰਤਰੀ ਮਨਿੰਦਰ ਸਿੱਧੂ, ਸਾਊਦੀ ਅਰਬ ਦੇ ਵਣਜ ਮੰਤਰੀ ਮਾਜਿਦ ਬਿਨ ਅਬਦੁੱਲਾ ਅਲ-ਕਸਾਬੀ ਅਤੇ ਦੱਖਣੀ ਕੋਰੀਆ ਦੇ ਵਪਾਰ ਮੰਤਰੀ ਪਾਰਕ ਜੁੰਗ-ਸੁੰਗ ਨਾਲ ਆਲਮੀ ਹਾਲਾਤ ਅਤੇ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ। -ਪੀਟੀਆਈ

Advertisement

Advertisement
×