DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ, Women Commission ਨੇ ਰੱਖਿਆ ਪ੍ਰਸਤਾਵ

men shouldn't tailor women's clothes or cut their hair: UP Women Commission
  • fb
  • twitter
  • whatsapp
  • whatsapp
featured-img featured-img
Photo UP Women Commission/FB
Advertisement

ਲਖਨਊ, 8 ਨਵੰਬਰ

UP Women Commission: ਯੂਪੀ ਮਹਿਲਾ ਕਮਿਸ਼ਨ ਦਾ ਵੱਲੋਂ ਇਕ ਵੱਡਾ ਪ੍ਰਸਤਾਵ ਸਾਹਮਣੇ ਆਇਆ ਹੈ। ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਹੁਣ ਮਰਦ ਦਰਜੀ(ਟੇਲਰ) ਕੱਪੜੇ ਸਿਉਂਣ ਲਈ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ। ਫੈਸਲੇ ਅਨੁਸਾਰ ਹਰ ਬੁਟੀਕ ਵਿਚ ਔਤਰਾਂ ਦਾ ਮਾਪ ਇਕ ਔਰਤ ਹੀ ਲੈ ਸਕੇਗੀ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਇਹ ਪ੍ਰਸਤਾਵਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਹਿਲਾ ਕਮਿਸ਼ਨ ਨੇ ਕਿਹਾ ਹੈ ਕਿ ਔਰਤਾਂ ਦੇ ਜਿਮ ਵਿਚ ਔਰਤਾਂ ਹੀ ਟਰੇਨਰ ਹੋਣਗੀਆਂ। ਇਸ ਤੋਂ ਇਲਾਵਾ ਪੈਨਲ ਨੇ ਪ੍ਰਸਤਾਵ ਦਿੱਤਾ ਹੈ ਕਿ ਜਿੰਮ ਅਤੇ ਯੋਗਾ ਸੈਂਟਰ ਵਿਚ ਡੀਵੀਆਰ ਸਮੇਤ ਸੀਸੀਟੀਵੀ ਕੈਮਰੇ ਲਾਏ ਜਾਣੇ ਜਰੂਰੀ ਹਨ।

Advertisement

ਮਹਿਲਾ ਸੰਗਠਨ ਦੀ ਇੱਕ ਮੈਂਬਰ ਹਿਮਾਨੀ ਅਗਰਵਾਲ ਨੇ ਸ਼ੁੱਕਰਵਾਰ ਨੂੰ ਪੀਟੀਆਈ ਨੂੰ ਦੱਸਿਆ 28 ਅਕਤੂਬਰ ਨੂੰ ਮਹਿਲਾ ਕਮਿਸ਼ਨ ਦੀ ਮੀਟਿੰਗ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ ਕਿ ਸਿਰਫ਼ ਮਹਿਲਾ ਟੇਲਰਜ਼ ਔਰਤਾਂ ਦੁਆਰਾ ਪਹਿਨੇ ਜਾਣ ਵਾਲੇ ਸਿਲਾਈ ਕੱਪੜਿਆਂ ਦਾ ਮਾਪ ਲੈਣ ਅਤੇ ਇਨ੍ਹਾਂ ਖੇਤਰਾਂ ਵਿੱਚ ਸੀਸੀਟੀਵੀ ਲਗਾਏ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਇਹ ਪ੍ਰਸਤਾਵ ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਬੀਤਾ ਚੌਹਾਨ ਵੱਲੋਂ ਪੇਸ਼ ਕੀਤਾ ਗਿਆ ਸੀ ਅਤੇ ਮੀਟਿੰਗ ਵਿੱਚ ਮੌਜੂਦ ਮੈਂਬਰਾਂ ਵੱਲੋਂ ਇਸ ਦਾ ਸਮਰਥਨ ਕੀਤਾ ਗਿਆ ਸੀ। ਅਗਰਵਾਲ ਨੇ ਕਿਹਾ ਕਿ ਅਸੀਂ ਇਹ ਵੀ ਕਿਹਾ ਹੈ ਕਿ ਸੈਲੂਨਾਂ ਵਿੱਚ ਮਹਿਲਾ ਨਾਈ ਹੋਣੀ ਚਾਹੀਦੀ ਹੈ ਜੋ ਮਹਿਲਾ ਗਾਹਕਾਂ ਨੂੰ ਮਿਲੇ। ਉਨ੍ਹਾਂ ਕਿਹਾ ਕਿ ਸਾਡਾ ਵਿਚਾਰ ਹੈ ਇਸ ਤਰ੍ਹਾਂ ਦੇ ਕਿੱਤੇ ਵਿੱਚ ਸ਼ਾਮਲ ਮਰਦਾਂ ਕਾਰਨ ਔਰਤਾਂ ਨਾਲ ਛੇੜਛਾੜ ਹੁੰਦੀ ਹੈ। ਉਹ (ਪੁਰਸ਼) ਬੁਰਾ ਸੰਪਰਕ ਕਰਨ ਦੀ ਕੋਸ਼ਿਸ਼ ਕਰਦੇ ਹਨ, ਇਹ ਨਹੀਂ ਕਿ ਸਾਰੇ ਮਰਦਾਂ ਦੇ ਇਰਾਦੇ ਮਾੜੇ ਹਨ ਪਰ ਕੁਝ ਮਰਦਾਂ ਦੀ ਨੀਅਤ ਚੰਗੀ ਨਹੀਂ ਹੈ। ਪੀਟੀਆਈ

Advertisement
×