ਓਬੀਸੀ ਤੇ ਪਛੜੇ ਵਰਗ ਨੂੰ ਸਨਮਾਨ ਮਿਲੇ: ਰਾਹੁਲ
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪਛੜੇ ਭਾਈਚਾਰਿਆਂ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਸੱਤਾ ਦੀ ਲੜਾਈ ਵਿੱਚ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਜਲਦੀ ਤੋਂ ਜਲਦੀ ਜਾਤੀ ਜਨਗਣਨਾ...
Advertisement
ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪਛੜੇ ਭਾਈਚਾਰਿਆਂ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਸੱਤਾ ਦੀ ਲੜਾਈ ਵਿੱਚ ਉਨ੍ਹਾਂ ਨਾਲ ਡਟ ਕੇ ਖੜ੍ਹੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਜਲਦੀ ਤੋਂ ਜਲਦੀ ਜਾਤੀ ਜਨਗਣਨਾ ਕਰਵਾਉਣ ਦੀ ਮੰਗ ਕੀਤੀ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਨੇ ਇੱਥੇ ਆਪਣੇ ਨਿਵਾਸ ਸਥਾਨ ’ਤੇ ਵਿਸ਼ਵਕਰਮਾ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਇਸ ਸਬੰਧੀ ਇਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਉੱਤਰੀ ਭਾਰਤ ਅਤੇ ਬਿਹਾਰ ਵਿੱਚ ਓਬੀਸੀ ਅਤੇ ਬਹੁਤ ਪਛੜੇ ਲੋਕਾਂ ਨੂੰ ਸਨਮਾਨ ਦਿਵਾਉਣ ਵਿੱਚ ਮਦਦ ਕਰਨ ਦੀ ਕੋਸ਼ਿਸ਼ ਕਰੇਗੀ। ਰਾਹੁਲ ਨੇ ਕਿਹਾ,‘ਮੇਰਾ ਉਦੇਸ਼ ਕਾਂਗਰਸ ਦੀ ਕਮਾਨ ਓਬੀਸੀ, ਦਲਿਤ, ਆਦਿਵਾਸੀਆਂ ਦੇ ਹੱਥਾਂ ਵਿੱਚ ਸੌਂਪਣਾ ਹੈ।’ ਉਨ੍ਹਾਂ ਕਿਹਾ ਕਿ ਭਾਜਪਾ-ਆਰਐੱਸਐੱਸ ਇਨ੍ਹਾਂ ਵਰਗਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। -ਪੀਟੀਆਈ
Advertisement
Advertisement
×