ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Pahalgam attack - SC Junks PIL ਪਹਿਲਗਾਮ ਹਮਲਾ: ਸੁਪਰੀਮ ਕੋਰਟ ਵੱਲੋਂ ਸੈਲਾਨੀਆਂ ਦੀ ਸੁਰੱਖਿਆ ਸਬੰਧੀ PIL ਖ਼ਾਰਜ

Pahalgam attack: SC dismisses PIL for safety of tourists; rebukes petitioner
Advertisement

ਸਿਖਰਲੀ ਅਦਾਲਤ ਨੇ ਨਾਲ ਹੀ ਪਟੀਸ਼ਨਰ ਦੀ ਕੀਤੀ ਝਾੜ-ਝੰਬ

ਨਵੀਂ ਦਿੱਲੀ, 5 ਮਈ

Advertisement

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਦੂਰ-ਦੁਰਾਡੇ ਪਹਾੜੀ ਇਲਾਕਿਆਂ ਵਿੱਚ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੈਲਾਨੀਆਂ ਦੀ ਸੁਰੱਖਿਆ ਦੀ ਮੰਗ ਕਰਨ ਵਾਲੀ ਇੱਕ ਲੋਕ ਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਗ਼ੌਰਤਲਬ ਹੈ ਕਿ ਹਾਲ ਹੀ ਵਿੱਚ ਹੋਏ ਪਹਿਲਗਾਮ ਹਮਲੇ ਵਿਚ 26 ਲੋਕਾਂ ਦੀ ਜਾਨ ਚਲੀ ਗਈ ਸੀ, ਜਿਨ੍ਹਾਂ ਵਿਚੋਂ ਬਹੁਤੇ ਮੁਲਕ ਦੇ ਵੱਖ-ਵੱਖ ਹਿੱਸਿਆਂ ਤੋਂ ਉਥੇ ਸੈਰ-ਸਪਾਟੇ ਲਈ ਗਏ ਸੈਲਾਨੀ ਸਨ।

ਜਸਟਿਸ ਸੂਰਿਆ ਕਾਂਤ ਅਤੇ ਐਨ. ਕੋਟੀਸ਼ਵਰ ਸਿੰਘ (Justices Surya Kant and N Kotiswar Singh) ਦੇ ਬੈਂਚ ਨੇ ਲੋਕ ਹਿੱਤ ਪਟੀਸ਼ਨ ਦਾਇਰ ਕਰਨ ਲਈ ਵਕੀਲ ਵਿਸ਼ਾਲ ਤਿਵਾੜੀ ਦੀ ਖਿਚਾਈ ਕੀਤੀ ਅਤੇ ਕਿਹਾ ਕਿ ਇਹ ਪਟੀਸ਼ਨ ਬਿਨਾਂ ਕਿਸੇ ਜਨਤਕ ਮਕਸਦ ਦੇ ਸਿਰਫ ਪ੍ਰਚਾਰ ਲਈ ਲਿਆਂਦੀ ਗਈ ਹੈ।

ਜਸਟਿਸ ਸੂਰਿਆ ਕਾਂਤ ਨੇ ਪਟੀਸ਼ਨਰ ਨੂੰ ਕਿਹਾ, "ਤੁਸੀਂ ਇਸ ਤਰ੍ਹਾਂ ਦੀ ਲੋਕ ਹਿੱਤ ਪਟੀਸ਼ਨ ਕਿਉਂ ਦਾਇਰ ਕੀਤੀ ਹੈ? ਤੁਹਾਡਾ ਅਸਲ ਮਕਸਦ ਕੀ ਹੈ? ਕੀ ਤੁਸੀਂ ਮੁੱਦੇ ਦੀ ਸੰਵੇਦਨਸ਼ੀਲਤਾ ਨੂੰ ਨਹੀਂ ਸਮਝਦੇ? ਮੈਨੂੰ ਲੱਗਦਾ ਹੈ ਕਿ ਤੁਸੀਂ ਚਾਹੁੰਦੇ ਹੋ ਕਿ ਇਹ ਲੋਕ ਹਿੱਤ ਪਟੀਸ਼ਨ ਦਾਇਰ ਕਰਨ ਤੁਹਾਨੂੰ ਕੁਝ ਮਿਸਾਲੀ ਡੰਨ ਲਾਇਆ ਜਾਵੇ।’’

ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਜੰਮੂ-ਕਸ਼ਮੀਰ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਇਸ ਲਈ ਉਹ ਉਨ੍ਹਾਂ ਦੀ ਸੁਰੱਖਿਆ ਲਈ ਨਿਰਦੇਸ਼ ਮੰਗ ਰਿਹਾ ਸੀ। ਬੈਂਚ ਨੇ ਆਪਣੇ ਹੁਕਮ ਵਿੱਚ ਕਿਹਾ, "ਪਟੀਸ਼ਨਰ ਇੱਕ ਤੋਂ ਬਾਅਦ ਇੱਕ ਲੋਕ ਹਿੱਤ ਪਟੀਸ਼ਨਾਂ ਦਾਇਰ ਕਰ ਰਿਹਾ ਹੈ ਜਿਸ ਵਿੱਚ ਮੁੱਖ ਉਦੇਸ਼ ਜਨਤਕ ਭਲਾਈ ਵਿੱਚ ਕੋਈ ਦਿਲਚਸਪੀ ਨਾ ਹੋਣ ਦੇ ਬਾਵਜੂਦ ਪ੍ਰਚਾਰ ਪ੍ਰਾਪਤ ਕਰਨਾ ਜਾਪਦਾ ਹੈ।"

ਗ਼ੌਰਤਲਬ ਹੈ ਕਿ ਅੱਤਵਾਦੀਆਂ ਨੇ ਬੀਤੀ 22 ਅਪਰੈਲ ਨੂੰ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਦੇ ਉੱਪਰਲੇ ਹਿੱਸੇ ਵਿੱਚ ਇੱਕ ਪ੍ਰਸਿੱਧ ਸੈਰ-ਸਪਾਟਾ ਸਥਾਨ ਬੈਸਰਨ ਮੈਦਾਨ ਵਿੱਚ ਗੋਲੀਬਾਰੀ ਕੀਤੀ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੂਜੇ ਰਾਜਾਂ ਦੇ ਸੈਲਾਨੀ ਸਨ।

ਇਸ ਘਟਨਾ ਨੇ ਭਾਰਤ-ਪਾਕਿਸਤਾਨ ਦਰਮਿਆਨ ਤਣਾਅ ਨੂੰ ਵਧਾ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਕਾਤਲਾਂ ਦਾ ਪਿੱਛਾ "ਧਰਤੀ ਦੇ ਆਖ਼ਰੀ ਕੋਨੇ ਤੱਕ" ਕੀਤਾ ਜਾਵੇਗਾ। -ਪੀਟੀਆਈ

Advertisement