ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Pahalgam terror attack ਅਮਿਤ ਸ਼ਾਹ ਸ੍ਰੀਨਗਰ ਪਹੁੰਚੇ, ਡੀਜੀਪੀ ਨੇ ਦਹਿਸ਼ਤੀ ਹਮਲੇ ਤੇ ਸੁਰੱਖਿਆ ਹਾਲਾਤ ਬਾਰੇ ਸੰਖੇਪ ਜਾਣਕਾਰੀ ਦਿੱਤੀ

ਸ਼ਾਹ ਦੇ ਬੁੱਧਵਾਰ ਨੂੰ ਪਹਿਲਗਾਮ ਜਾਣ ਦੀ ਉਮੀਦ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀਨਗਰ ਵਿਚ ਰਾਜ ਭਵਨ ’ਚ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਉਪ ਰਾਜਪਾਲ ਮਨੋਜ ਸਿਨਹਾ ਸਣੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਸੁਰੱਖਿਆ ਹਾਲਾਤ ਦੀ ਸਮੀਖਿਆ ਕਰਦੇ ਹੋਏ। ਫੋਟੋ: ਏਐੱਨਆਈ
Advertisement

ਸ੍ਰੀਨਗਰ, 22 ਅਪਰੈਲ

Pahalgam terror attack  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਗਾਮ ਵਿਚ ਹੋਏ ਦਹਿਸ਼ਤੀ ਹਮਲੇ, ਜਿਸ ਵਿਚ 26 ਵਿਅਕਤੀਆਂ ਦੀ ਜਾਨ ਜਾਂਦੀ ਰਹੀ, ਮਗਰੋਂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦੇ ਜਾਇਜ਼ੇ ਲਈ ਅੱਜ ਰਾਤੀਂ ਸ੍ਰੀਨਗਰ ਪਹੁੰਚ ਗਏ ਹਨ। ਸ਼ਾਹ ਹਮਲੇ ਤੋਂ ਕੁਝ ਘੰਟਿਆਂ ਮਗਰੋਂ ਸ੍ਰੀਨਗਰ ਲਈ ਰਵਾਨਾ ਹੋ ਗਏ ਸਨ। ਸ਼ਾਹ ਹਵਾਈ ਅੱਡੇ ਤੋਂ ਸਿੱਧੇ ਰਾਜ ਭਵਨ ਪਹੁੰਚੇ, ਜਿੱਥੇ ਜੰਮੂ ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ ਪੁਲੀਸ(DGP) ਨਲਿਨ ਪ੍ਰਭਾਤ ਨੇ ਉਨ੍ਹਾਂ ਨੂੰ ਹਮਲੇ ਤੇ ਬਾਅਦ ਦੇ ਸੁਰੱਖਿਆ ਹਾਲਾਤ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਉਪ ਰਾਜਪਾਲ ਮਨੋਜ ਸਿਨਹਾ, ਮੁੱਖ ਮੰਤਰੀ ਉਮਰ ਅਬਦੁੱਲਾ, ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਤੇ ਡਾਇਰੈਕਟਰ ਆਫ ਇੰਟੈਲੀਜੈਂਸ ਬਿਊਰੋ ਤਪਨ ਡੇੇਕਾ ਵੀ ਮੌਜੂਦ ਸਨ। ਅਧਿਕਾਰੀਆਂ ਨੇ ਕਿਹਾ ਕਿ ਗ੍ਰਹਿ ਮੰਤਰੀ ਬੁੱਧਵਾਰ ਨੂੰ ਪਹਿਲਗਾਮ ਜਾ ਸਕਦੇ ਹਨ। -ਪੀਟੀਆਈ

Advertisement

Advertisement
Tags :
Amit ShahPahalgam terror attack