DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿ ਰੇਂਜਰਾਂ ਵੱਲੋਂ ਤੀਜੇ ਦਿਨ ਵੀ ਬੀਐੱਸਐੱਫ ਜਵਾਨ ਨੂੰ ਸੌਂਪਣ ਤੋਂ ਇਨਕਾਰ

ਬੀਐੱਸਐੱਫ ਵੱਲੋਂ ਆਪਣੀਆਂ ਫੌਜਾਂ ਨੂੰ ‘ਵਧੇੇਰੇ ਚੌਕਸੀ’ ਵਰਤਣ ਦੀ ਹਦਾਇਤ
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 25 ਅਪਰੈਲ

ਪਾਕਿਸਤਾਨ ਨੇ ਅੱਜ ਲਗਾਤਾਰ ਤੀਜੇ ਦਿਨ ਗ਼ਲਤੀ ਨਾਲ ਪਾਕਿਸਤਾਨ ਦੀ ਹੱਦ ਵਿਚ ਦਾਖ਼ਲ ਹੋਏ ਬੀਐੱਸਐੱਫ ਦੇ ਜਵਾਨ ਨੂੰ ਭਾਰਤ ਹਵਾਲੇ ਕਰਨ ਤੋਂ ਨਾਂਹ ਕਰ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਪਾਕਿਸਤਾਨ ਬੀਐੱਸਐੱਫ ਜਵਾਨ ਦੇ ਥਹੁ-ਪਤੇ ਬਾਰੇ ਦੱਸਣ ਤੋਂ ਇਨਕਾਰੀ ਹੈ। ਬੀਐੱਸਐੱਫ ਦੀ 182ਵੀਂ ਬਟਾਲੀਅਨ ਦੇ ਕਾਂਸਟੇਬਲ ਪੂਰਨਮ ਸਾਹੂ ਨੂੰ ਪਾਕਿਸਤਾਨੀ ਰੇਂਜਰਾਂ ਨੇ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸਰਹੱਦ ਨਾਲ ਲੱਗਦੇ ਖੇਤਾਂ ਵਿਚੋਂ ਫੜ ਲਿਆ ਸੀ।

Advertisement

ਸੂਤਰਾਂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਬੀਐੱਸਐੱਫ ਨੇ ਆਪਣੇ ਜਵਾਨ ਦੀ ਰਿਹਾਈ ਯਕੀਨੀ ਬਣਾਉਣ ਲਈ ਕਈ ਸੰਪਰਕ ਕੀਤੇ ਹਨ ਅਤੇ ਰੇਂਜਰਾਂ ਨਾਲ ਫਲੈਗ ਮੀਟਿੰਗਾਂ ਦੀ ਮੰਗ ਵੀ ਕੀਤੀ ਹੈ, ਪਰ ਹੁਣ ਤੱਕ ਕੋਈ ‘ਸਕਾਰਾਤਕਮਕ’ ਜਵਾਬ ਨਹੀਂ ਮਿਲਿਆ ਹੈ। ਇਹ ਘਟਨਾ ਅਜਿਹੇ ਮੌਕੇ ਵਾਪਰੀ ਹੈ ਜਦੋਂ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ, ਮਗਰੋਂ ਦੋਵਾਂ ਦੇਸ਼ਾਂ ਦੇ ਸਬੰਧ ਬਹੁਤ ਹੇਠਲੇ ਪੱਧਰ ’ਤੇ ਪਹੁੰਚ ਗਏ ਹਨ।

ਉਧਰ ਬੀਐੱਸਐੱਫ ਨੇ ਵੀ ਆਪਣੀਆਂ ਸਾਰੀਆਂ ਫੌਜਾਂ ਨੂੰ ਅਲਰਟ ਕਰ ਦਿੱਤਾ ਹੈ। ਪਹਿਲਗਾਮ ਹਮਲੇ ਅਤੇ ਇਸ ਨਾਲ ਸਬੰਧਤ ਘਟਨਾਵਾਂ ਦੇ ਮੱਦੇਨਜ਼ਰ ਉੱਤਰ ਵਿੱਚ ਜੰਮੂ ਤੋਂ ਪੱਛਮ ਵਿੱਚ ਪੰਜਾਬ, ਰਾਜਸਥਾਨ ਅਤੇ ਗੁਜਰਾਤ ਤੱਕ 2,289 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ’ਤੇ ‘ਵਧੇਰੇ ਚੌਕਸੀ’ ਵਰਤਣ ਲਈ ਕਿਹਾ ਹੈ।

ਸੂਤਰਾਂ ਨੇ ਕਿਹਾ ਕਿ ਬੀਐੱਸਐੱਫ ਆਪਣੇ ਜਵਾਨ ਦੀ ਜਲਦੀ ਰਿਹਾਈ ਲਈ ਰੇਂਜਰਾਂ ਨਾਲ ਫੀਲਡ ਕਮਾਂਡਰ ਪੱਧਰ ਦੀ ਮੀਟਿੰਗ ਦੀ ਮੰਗ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਦੋਵਾਂ ਧਿਰਾਂ ਵਿਚਕਾਰ ਸਥਾਪਿਤ ਪ੍ਰੋਟੋਕੋਲ ਅਨੁਸਾਰ, ਕਿਸੇ ਹਥਿਆਰਬੰਦ ਕਰਮਚਾਰੀ ਦੇ ਅਣਜਾਣੇ ਵਿੱਚ ਭਟਕਣ ਦੇ ਅਜਿਹੇ ਕਿਸੇ ਵੀ ਮਾਮਲੇ ਨੂੰ ਪੇਸ਼ੇਵਰ ਅਤੇ ਤੁਰੰਤ ਤਰੀਕੇ ਨਾਲ ਨਜਿੱਠਿਆ ਜਾਂਦਾ ਹੈ।

ਸੂਤਰਾਂ ਨੇ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਬੀਐੱਸਐੱਫ ਜਵਾਨ ਬਹੁਤ ਜਲਦੀ ਆਪਣੀ ਫੋਰਸ ਨਾਲ ਹੋਵੇਗਾ। ਇਸ ਦੌਰਾਨ ਪੱਛਮੀ ਬੰਗਾਲ ਦੇ ਹੁਗਲੀ ਵਿੱਚ ਸਾਹੂ ਦਾ ਪਰਿਵਾਰ ਉਸ ਦੀ ਸੁਰੱਖਿਆ ਅਤੇ ਜਲਦੀ ਵਾਪਸੀ ਲਈ ਪ੍ਰਾਰਥਨਾ ਕਰ ਰਿਹਾ ਹੈ।  -ਪੀਟੀਆਈ

Advertisement
×