ਪਾਕਿਸਤਾਨ: ਫੈਕਟਰੀ ਦੇ ਬੁਆਇਲਰ ’ਚ ਧਮਾਕਾ, 15 ਮੌਤਾਂ
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਸ਼ੁੱਕਰਵਾਰ ਨੂੰ ਹੋਏ ਬੁਆਇਲਰ ਧਮਾਕੇ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਤੜਕੇ ਫੈਸਲਾਬਾਦ ਦੀ ਇੱਕ ਫੈਕਟਰੀ...
Advertisement
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਸ਼ੁੱਕਰਵਾਰ ਨੂੰ ਹੋਏ ਬੁਆਇਲਰ ਧਮਾਕੇ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਤੜਕੇ ਫੈਸਲਾਬਾਦ ਦੀ ਇੱਕ ਫੈਕਟਰੀ ਵਿੱਚ ਵਾਪਰਿਆ ਹੈ।
ਫੈਸਲਾਬਾਦ ਦੇ ਡਿਪਟੀ ਕਮਿਸ਼ਨਰ ਰਾਜਾ ਜਹਾਂਗੀਰ ਅਨਵਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਲਿਕਪੁਰ ਖੇਤਰ ਵਿੱਚ ਸਥਿਤ ਕੈਮੀਕਲ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਨੇੜਲੇ ਢਾਂਚੇ, ਜਿਨ੍ਹਾਂ ਵਿੱਚ ਇੱਕ ਇਮਾਰਤ ਸ਼ਾਮਲ ਹੈ, ਢਹਿ ਗਏ ਹਨ। ਉਨ੍ਹਾਂ ਕਿਹਾ ਕਿ,‘‘ਮਲਬੇ ਵਿੱਚੋਂ ਹੁਣ ਤੱਕ 15 ਲਾਸ਼ਾਂ ਨੂੰ ਕੱਢਿਆ ਗਿਆ ਹੈ ਅਤੇ ਸੱਤ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।’’
ਡਿਪਟੀ ਕਮਿਸ਼ਨਰ ਨੇ ਕਿਹਾ, ‘‘ਮਬਲੇ ਅੰਦਰ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ ਅਤੇ ਟੀਮਾਂ ਵੱਲੋਂ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੂਰੇ ਜ਼ਿਲ੍ਹੇ ਦੀ ਮਸ਼ੀਨਰੀ ਰਾਹਤ ਕਾਰਜਾਂ ਲਈ ਲਗਾਈ ਗਈ ਹੈ। ਪੰਜਾਬ ਪੁਲੀਸ ਦੇ ਆਈਜੀਪੀ ਡਾ. ਉਸਮਾਨ ਅਨਵਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਰੈਸਕਿਊ 1122, ਫਾਇਰ ਬ੍ਰਿਗੇਡ ਅਤੇ ਹੋਰ ਏਜੰਸੀਆਂ ਨੂੰ ਰਾਹਤ ਕਾਰਜਾਂ ਵਿੱਚ ਸਹਾਇਤਾ ਲਈ ਲਗਾਇਆ ਗਿਆ ਹੈ।
ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਕੈਮੀਕਲ ਫੈਕਟਰੀ ਵਿੱਚ ਬਾਇਲਰ ਧਮਾਕੇ ਵਿੱਚ ਕੀਮਤੀ ਜਾਨਾਂ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ, ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਫੈਸਲਾਬਾਦ ਕਮਿਸ਼ਨਰ ਤੋਂ ਘਟਨਾ ਬਾਰੇ ਵਿਸਤ੍ਰਿਤ ਰਿਪੋਰਟ ਮੰਗੀ।
Advertisement
Advertisement
×

