ਪਾਕਿ ਫੌਜ ਵੱਲੋਂ ਆਤਮਘਾਤੀ ਹਮਲਾ ਨਾਕਾਮ, 4 ਅਤਿਵਾਦੀ ਢੇਰ
ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਵਿੱਚ ਆਪਣੇ ਕੈਂਪ ’ਤੇ ਹੋਏ ਇੱਕ ਆਤਮਘਾਤੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਆਤਮਘਾਤੀ ਹਮਲਾਵਰ ਸਮੇਤ ਚਾਰ ਅਤਿਵਾਦੀਆਂ ਢੇਰ ਕੀਤੇ ਗਏ। ਸੁਰੱਖਿਆ ਅਧਿਕਾਰੀਆਂ ਅਨੁਸਾਰ ਅਤਿਵਾਦੀਆਂ ਨੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ...
Advertisement
ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਖੈਬਰ ਪਖਤੂਨਖਵਾ ਸੂਬੇ ਵਿੱਚ ਆਪਣੇ ਕੈਂਪ ’ਤੇ ਹੋਏ ਇੱਕ ਆਤਮਘਾਤੀ ਹਮਲੇ ਨੂੰ ਨਾਕਾਮ ਕਰ ਦਿੱਤਾ। ਇਸ ਦੌਰਾਨ ਆਤਮਘਾਤੀ ਹਮਲਾਵਰ ਸਮੇਤ ਚਾਰ ਅਤਿਵਾਦੀਆਂ ਢੇਰ ਕੀਤੇ ਗਏ।
ਸੁਰੱਖਿਆ ਅਧਿਕਾਰੀਆਂ ਅਨੁਸਾਰ ਅਤਿਵਾਦੀਆਂ ਨੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੀਰ ਅਲੀ ਖੇਤਰ ਵਿੱਚ ਸੁਰੱਖਿਆ ਬਲਾਂ ਦੇ ਕੈਂਪ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਇੱਕ ਆਤਮਘਾਤੀ ਹਮਲਾਵਰ ਨੇ ਵਿਸਫੋਟਕ ਸਮੱਗਰੀ ਨਾਲ ਭਰੇ ਵਾਹਨ ਨਾਲ ਕੈਂਪ ਦੀ ਬਾਊਂਡਰੀ ਕੰਧ ਨਾਲ ਟੱਕਰ ਮਾਰ ਦਿੱਤੀ, ਜਿਸ ਨਾਲ ਇੱਕ ਜ਼ਬਰਦਸਤ ਧਮਾਕਾ ਹੋਇਆ।
ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਤਿੰਨ ਹੋਰ ਅਤਿਵਾਦੀਆਂ ਨੂੰ ਸੁਰੱਖਿਆ ਕਰਮਚਾਰੀਆਂ ਨੇ ਅੰਦਰ ਵੜਨ ਤੋਂ ਪਹਿਲਾਂ ਹੀ ਗੋਲੀ ਮਾਰ ਕੇ ਢੇਰ ਕਰ ਦਿੱਤਾ ਅਤੇ ਫੌਜ ਦੇ ਜਵਾਨਾਂ ਵਿੱਚੋਂ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ।
Advertisement
ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਆਤਮਘਾਤੀ ਹਮਲਾਵਰ ਸਮੇਤ ਸਾਰੇ ਚਾਰ ਅਤਿਵਾਦੀ ਇਸ ਅਪਰੇਸ਼ਨ ਵਿੱਚ ਮਾਰੇ ਗਏ।
ਸੁਰੱਖਿਆ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਇਸ ਖੇਤਰ ਵਿੱਚ ਕੀਤੀਆਂ ਕਾਰਵਾਈਆਂ ਵਿੱਚ ਅਫਗਾਨ ਤਾਲਿਬਾਨ ਦੁਆਰਾ ਸਮਰਥਿਤ ਦੱਸੇ ਜਾ ਰਹੇ 88 ਅਤਿਵਾਦੀ ਮਾਰੇ ਗਏ ਹਨ।
Advertisement