ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਾਕਿਸਤਾਨ ਨੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ: ਮੋਦੀ

ਕੱਟੜਾ, 6 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ’ਤੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਭਾਰਤ ਵਿੱਚ ਫਿਰਕੂ ਝੜਪਾਂ ਸ਼ੁਰੂ ਕਰਨਾ...
(ANI Photo)
Advertisement

ਕੱਟੜਾ, 6 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ’ਤੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਭਾਰਤ ਵਿੱਚ ਫਿਰਕੂ ਝੜਪਾਂ ਸ਼ੁਰੂ ਕਰਨਾ ਅਤੇ ਸੈਰ-ਸਪਾਟੇ ’ਤੇ ਨਿਰਭਰ ਕਸ਼ਮੀਰੀ ਲੋਕਾਂ ਨੂੰ ਉਨ੍ਹਾਂ ਦੀ ਰੋਜ਼ੀ-ਰੋਟੀ ਤੋਂ ਵਾਂਝਾ ਕਰਨਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਘਾਟੀ ਲਈ ਪਹਿਲੀ ਰੇਲ ਸੇਵਾ ਨੂੰ ਹਰੀ ਝੰਡੀ ਦਿਖਾਉਣ ਅਤੇ ਚਨਾਬ ਨਦੀ ’ਤੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਪੁਲ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਬੋਲ ਰਹੇ ਸਨ।

Advertisement

ਇਹ ਵੀ ਪੜ੍ਹੋ: ਤਿੰਨ ਦਹਾਕਿਆਂ ਦੀ ਉਡੀਕ ਮੁੱਕੀ, ਪ੍ਰਧਾਨ ਮੰਤਰੀ ਮੋਦੀ ਵਿਸ਼ਵ ਦੇ ਸਭ ਤੋਂ ਉੱਚੇ ਰੇਲਵੇ ਪੁਲ ਦਾ ਉਦਘਾਟਨ

ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਰੁਜ਼ਗਾਰ ਪ੍ਰਦਾਨ ਕਰਦਾ ਹੈ ਅਤੇ ਲੋਕਾਂ ਵਿਚਕਾਰ ਜੋੜਨ ਵਾਲੀ ਕੜੀ ਵਜੋਂ ਕੰਮ ਕਰਦਾ ਹੈ, ਪਰ ਬਦਕਿਸਮਤੀ ਨਾਲ ਗੁਆਂਢੀ ਦੇਸ਼ ਮਨੁੱਖਤਾ, ਸਦਭਾਵਨਾ ਅਤੇ ਸੈਰ-ਸਪਾਟੇ ਦਾ ਦੁਸ਼ਮਣ ਹੈ। ਉਨ੍ਹਾਂ ਕਿਹਾ ਕਿ 22 ਅਪਰੈਲ ਨੂੰ ਪਹਿਲਗਾਮ ਵਿੱਚ ਜੋ ਹੋਇਆ ਉਹ ਇਸਦੀ ਇੱਕ ਉਦਾਹਰਣ ਹੈ। ਸ੍ਰੀ ਮੋਦੀ ਨੇ ਕਿਹਾ, ‘‘ਪਾਕਿਸਤਾਨ ਨੇ ਪਹਿਲਗਾਮ ਵਿੱਚ ਇਨਸਾਨੀਅਤ ਅਤੇ ਕਸ਼ਮੀਰੀਅਤ ’ਤੇ ਹਮਲਾ ਕੀਤਾ ਹੈ। ਪਾਕਿਸਤਾਨ ਦਾ ਇਰਾਦਾ ਭਾਰਤ ਵਿੱਚ ਫਿਰਕੂ ਦੰਗੇ ਕਰਵਾਉਣਾ ਸੀ। ਉਹ ਕਸ਼ਮੀਰ ਦੇ ਲੋਕਾਂ ਤੋਂ ਉਨ੍ਹਾਂ ਦੀ ਕਮਾਈ ਖੋਹਣਾ ਚਾਹੁੰਦਾ ਸੀ ਇਸ ਲਈ ਪਾਕਿਸਤਾਨ ਨੇ ਸੈਰ-ਸਪਾਟੇ 'ਤੇ ਹਮਲਾ ਕੀਤਾ।’’ -ਪੀਟੀਆਈ

 

Advertisement