ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇ: ਰਿਪੋਰਟ

ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਾਜ਼ਾ ਹਵਾਈ ਹਮਲੇ ਕੀਤੇ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਹੋਈ ਨਾਜ਼ੁਕ ਜੰਗਬੰਦੀ ਦੇ ਦੌਰਾਨ ਹੋਣ ਵਾਲੀ ਗੱਲਬਾਤ ’ਤੇ ਸ਼ੰਕਾ ਪੈਦਾ ਹੋ ਗਿਆ ਹੈ।   ਡਾਨ ਨੇ ਸ਼ਨਿਚਰਵਾਰ ਨੂੰ ਰਿਪੋਰਟ...
ਫਾਈਲ ਫੋਟੋ ਰਾਈਟਰਜ਼
Advertisement
ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਾਜ਼ਾ ਹਵਾਈ ਹਮਲੇ ਕੀਤੇ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਹੋਈ ਨਾਜ਼ੁਕ ਜੰਗਬੰਦੀ ਦੇ ਦੌਰਾਨ ਹੋਣ ਵਾਲੀ ਗੱਲਬਾਤ ’ਤੇ ਸ਼ੰਕਾ ਪੈਦਾ ਹੋ ਗਿਆ ਹੈ।

 

ਡਾਨ ਨੇ ਸ਼ਨਿਚਰਵਾਰ ਨੂੰ ਰਿਪੋਰਟ ਦਿੱਤੀ ਕਿ ਇਹ ਹਮਲੇ ਉੱਤਰੀ ਵਜ਼ੀਰਿਸਤਾਨ ਵਿੱਚ ਅਤਿਵਾਦੀਆਂ ਵੱਲੋਂ ਫੌਜੀ ਟਿਕਾਣੇ ’ਤੇ ਹਮਲੇ ਤੋਂ ਬਾਅਦ ਕੀਤੇ ਗਏ। ਇਹ ਸਭ ਇਸਲਾਮਾਬਾਦ ਅਤੇ ਕਾਬੁਲ ਵੱਲੋਂ ਆਪਣੀ ਦੋ-ਦਿਨ ਦੀ ਜੰਗਬੰਦੀ ਨੂੰ ਵਧਾਉਣ ਦੇ ਕੁਝ ਘੰਟਿਆਂ ਬਾਅਦ ਵਾਪਰਿਆ ਹੈ।

ਹਾਲਾਂਕਿ ਇਸ ਸਬੰਧੀ ਪਾਕਿਸਤਾਨ ਦੀ ਫੌਜ ਵੱਲੋਂ ਕੋਈ ਬਿਆਨ ਨਹੀਂ ਆਇਆ, ਪਰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਹਾਫਿਜ਼ ਗੁਲ ਬਹਾਦਰ ਸਮੂਹ ਨੇ ਮੀਰ ਅਲੀ ਦੇ ਖੱਡੀ ਕਿਲ੍ਹੇ ’ਤੇ ਸ਼ੁੱਕਰਵਾਰ ਸਵੇਰ ਦੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।

Advertisement

ਸੁਰੱਖਿਆ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਬਿਨਾਂ ਕਿਸੇ ਨੁਕਸਾਨ ਦੇ ਸਾਰੇ ਚਾਰ ਹਮਲਾਵਰਾਂ ਨੂੰ ਖਤਮ ਕਰਕੇ ਹਮਲੇ ਨੂੰ ਨਾਕਾਮ ਕਰ ਦਿੱਤਾ।

ਅਖਬਾਰ ਨੇ ਦੱਸਿਆ ਕਿ ਪਾਕਿਸਤਾਨ ਨੇ ਸ਼ੁੱਕਰਵਾਰ ਦੇਰ ਰਾਤ ਅੰਗੂਰ ਅੱਡਾ ਖੇਤਰ ਅਤੇ ਅਫਗਾਨਿਸਤਾਨ ਦੇ ਪਕਤਿਕਾ ਸੂਬੇ ਦੇ ਉਰਗੁਨ ਅਤੇ ਬਰਮਲ ਜ਼ਿਲ੍ਹਿਆਂ ਵਿੱਚ ਵੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਕਥਿਤ ਤੌਰ 'ਤੇ ਦਰਜਨਾਂ ਲੜਾਕੂ ਮਾਰੇ ਗਏ।

ਇਹ ਤਾਜ਼ਾ ਹਮਲੇ ਉਦੋਂ ਹੋਏ ਸਾਹਮਣੇ ਆਏ ਹਨ ਜਦੋਂ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਦੇ ਦੋਹਾ ਵਿੱਚ ਮਿਲਣ ਦੀ ਉਮੀਦ ਸੀ, ਜਿੱਥੇ ਕਤਰ ਸਰਕਾਰ ਵੱਲੋਂ ਵਿਚੋਲਗੀ ਲਈ ਯਤਨ ਕੀਤੇ ਜਾਣੇ ਹਨ।

ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਇਸ ਮਾਮਲੇ 'ਤੇ ਕੋਈ ਟਿੱਪਣੀ ਨਹੀਂ ਕੀਤੀ, ਪਰ ਕੌਮੀ ਸੁਰੱਖਿਆ ਸਲਾਹਕਾਰ ਅਤੇ ਆਈ.ਐੱਸ.ਆਈ. ਮੁਖੀ ਲੈਫਟੀਨੈਂਟ ਜਨਰਲ ਅਸੀਮ ਮਲਿਕ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਵਿਚਕਾਰ ਦੇਰ ਸ਼ਾਮ ਹੋਈ ਮੀਟਿੰਗ ਨੇ ਸੰਕੇਤ ਦਿੱਤਾ ਕਿ ਜਨਰਲ ਮਲਿਕ ਦੋਹਾ ਦੀ ਯਾਤਰਾ ਕਰ ਸਕਦੇ ਹਨ। -ਪੀਟੀਆਈ
Advertisement
Show comments