ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨ ਨੇ ਸ੍ਰੀਲੰਕਾ ਦੇ ਕ੍ਰਿਕਟਰਾਂ ਦੀ ਸੁਰੱਖਿਆ ਲਈ ਫੌਜ ਤਾਇਨਾਤ ਕੀਤੀ

ਇਸਲਾਮਾਬਾਦ ਵਿੱਚ ਆਤਮਘਾਤੀ ਬੰਬ ਧਮਾਕੇ ਤੋਂ ਬਾਅਦ ਖਿਡਾਰੀਆਂ ਦੀਆਂ ਸੁਰੱਖਿਆ ਚਿੰਤਾਵਾਂ ਵਧੀਆਂ; ਪਾਕਿਸਤਾਨ ਦੌਰਾ ਜਾਰੀ ਰੱਖਣ ਲੲੀ ਦੁਚਿੱਤੀ ਵਿੱਚ ਸਨ ਸ੍ਰੀਲੰਕਾ ਦੇ ਖਿਡਾਰੀ
ਪਾਕਿਸਤਾਨੀ ਫ਼ੌਜ ਦੀ ਫਾਈਲ ਫੋਟੋ
Advertisement

 

ਪਾਕਿਸਤਾਨ ਦੇ ਗ੍ਰਹਿ ਮੰਤਰੀ ਨੇ ਅੱਜ ਕਿਹਾ ਕਿ ਪਾਕਿਸਤਾਨ ਨੇ ਸ੍ਰੀਲੰਕਾ ਦੀ ਕ੍ਰਿਕਟ ਟੀਮ ਦੀ ਸੁਰੱਖਿਆ ਲਈ ਫੌਜ ਅਤੇ ਅਰਧ ਸੈਨਿਕ ਬਲ ਤਾਇਨਾਤ ਕਰ ਦਿੱਤੇ ਹਨ। ਇਹ ਫੈਸਲਾ ਇਸਲਾਮਾਬਾਦ ਵਿੱਚ ਆਤਮਘਾਤੀ ਬੰਬ ਧਮਾਕੇ ਤੋਂ ਬਾਅਦ ਖਿਡਾਰੀਆਂ ਦੀਆਂ ਸੁਰੱਖਿਆ ਚਿੰਤਾਵਾਂ ਵਧਣ ਤੋਂ ਬਾਅਦ ਕੀਤਾ ਗਿਆ ਹੈ ਕਿਉਂਕਿ ਇਸ ਧਮਾਕੇ ਤੋਂ ਬਾਅਦ ਸ੍ਰੀਲੰਕਾ ਦੇ ਖਿਡਾਰੀ ਪਾਕਿਸਤਾਨ ਦਾ ਦੌਰਾ ਜਾਰੀ ਰੱਖਣ ਲਈ ਦੁਚਿੱਤੀ ਵਿਚ ਸਨ।

Advertisement

ਪਾਕਿਸਤਾਨ ਦੇ ਫੌਜ ਮੁਖੀ ਅਸੀਮ ਮੁਨੀਰ ਨੇ ਸ੍ਰੀਲੰਕਾ ਦੇ ਰੱਖਿਆ ਮੰਤਰੀ ਪ੍ਰਮਿਤਾ ਬੰਦਰਾ ਟੇਨਾਕੂਨ ਨੂੰ ਟੀਮ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਇਸ ਸਬੰਧੀ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਇੱਕ ਲਾਈਵ ਟੈਲੀਵਿਜ਼ਨ ਪ੍ਰਸਾਰਣ ਵਿੱਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ, ‘ਸਾਡੀ ਫੌਜ ਅਤੇ ਅਰਧ ਸੈਨਿਕ ਬਲ ਸ੍ਰੀਲੰਕਾ ਦੀ ਟੀਮ ਦੀ ਸੁਰੱਖਿਆ ਲਈ ਤਾਇਨਾਤ ਹਨ।’ ਨਕਵੀ ਨੇ ਕਿਹਾ ਕਿ ਬੰਬ ਧਮਾਕੇ ਤੋਂ ਬਾਅਦ ਸ੍ਰੀਲੰਕਾਈ ਖਿਡਾਰੀਆਂ ਨੇ ਪਾਕਿਸਤਾਨ ਵਿੱਚ ਰਹਿਣ ਬਾਰੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਸਨ ਪਰ ਉਨ੍ਹਾਂ ਨੂੰ ਦੂਰ ਕਰ ਦਿੱਤਾ ਗਿਆ ਹੈ।

ਨਕਵੀ ਨੇ ਕਿਹਾ ਕਿ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਬੀਤੇ ਕੱਲ੍ਹ ਆਪਣੀ ਕ੍ਰਿਕਟ ਟੀਮ ਨਾਲ ਨਿੱਜੀ ਤੌਰ ’ਤੇ ਗੱਲ ਕਰਦਿਆਂ ਉਨ੍ਹਾਂ ਨੂੰ ਖੇਡ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ ਸੀ। ਜ਼ਿਕਰਯੋਗ ਹੈ ਕਿ ਧਮਾਕੇ ਵਾਲੀ ਥਾਂ ਕ੍ਰਿਕਟ ਸਟੇਡੀਅਮ ਅਤੇ ਹੋਟਲ ਜਿੱਥੇ ਸ੍ਰੀਲੰਕਾ ਦੀ ਟੀਮ ਠਹਿਰੀ ਹੋਈ ਹੈ ਤੋਂ 10 ਕਿਲੋਮੀਟਰ ਤੋਂ ਵੀ ਘੱਟ ਦੂਰੀ ’ਤੇ ਹਨ। ਰਾਇਟਰਜ਼

Advertisement
Tags :
Pakistan ArmySri Lankan cricketers
Show comments