ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ’ਤੇ ਪਾਬੰਦੀ 23 ਸਤੰਬਰ ਤੱਕ ਵਧਾਈ

ਪਾਕਿਸਤਾਨੀ ਅਧਿਕਾਰੀਆਂ ਨੇ ਅੱਜ ਭਾਰਤੀ ਜਹਾਜ਼ਾਂ ਲਈ ਆਪਣੀ ਹਵਾਈ ਖੇਤਰ ਪਾਬੰਦੀ 23 ਸਤੰਬਰ ਤੱਕ ਵਧਾ ਦਿੱਤੀ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਿਟੀ ਨੇ ਇੱਕ ਤਾਜ਼ਾ NOTAM (ਹਵਾਈ ਕਰਮਚਾਰੀਆਂ ਨੂੰ ਨੋਟਿਸ) ਜਾਰੀ ਕਰਕੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ’ਤੇ ਪਾਬੰਦੀ...
ਸੰਕੇਤਕ ਤਸਵੀਰ
Advertisement
ਪਾਕਿਸਤਾਨੀ ਅਧਿਕਾਰੀਆਂ ਨੇ ਅੱਜ ਭਾਰਤੀ ਜਹਾਜ਼ਾਂ ਲਈ ਆਪਣੀ ਹਵਾਈ ਖੇਤਰ ਪਾਬੰਦੀ 23 ਸਤੰਬਰ ਤੱਕ ਵਧਾ ਦਿੱਤੀ ਹੈ। ਪਾਕਿਸਤਾਨ ਹਵਾਈ ਅੱਡਾ ਅਥਾਰਿਟੀ ਨੇ ਇੱਕ ਤਾਜ਼ਾ NOTAM (ਹਵਾਈ ਕਰਮਚਾਰੀਆਂ ਨੂੰ ਨੋਟਿਸ) ਜਾਰੀ ਕਰਕੇ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਭਾਰਤੀ ਜਹਾਜ਼ਾਂ ’ਤੇ ਪਾਬੰਦੀ ਨੂੰ ਇੱਕ ਮਹੀਨੇ ਲਈ ਵਧਾਉਣ ਦਾ ਐਲਾਨ ਕੀਤਾ ਹੈ।

ਅਥਾਰਿਟੀ ਨੇ ਕਿਹਾ, ‘‘ਭਾਰਤੀ ਏਅਰਲਾਈਨਾਂ ਦੁਆਰਾ ਸੰਚਾਲਿਤ ਸਾਰੇ ਜਹਾਜ਼ਾਂ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਆਗਿਆ ਨਹੀਂ ਹੋਵੇਗੀ। ਇਹ ਪਾਬੰਦੀ ਉਨ੍ਹਾਂ ਫੌਜੀ ਅਤੇ ਨਾਗਰਿਕ ਜਹਾਜ਼ਾਂ ਲਈ ਵੀ ਲਾਗੂ ਹੈ, ਜੋ ਭਾਰਤ ਦੀ ਮਲਕੀਅਤ ਹਨ ਜਾਂ ਕਿਰਾਏ ’ਤੇ ਹਨ।’’

Advertisement

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਦੇ ਮੱਦੇਨਜ਼ਰ ਇਹ ਪਾਬੰਦੀ ਸ਼ੁਰੂ ਵਿੱਚ 22 ਅਪਰੈਲ ਨੂੰ ਇੱਕ ਮਹੀਨੇ ਲਈ ਲਗਾਈ ਗਈ ਸੀ। ਇਸ ਫ਼ੈਸਲੇ ਮਗਰੋਂ ਭਾਰਤੀ ਹਵਾਈ ਜਹਾਜ਼ਾਂ ਨੂੰ ਪਾਕਿਸਤਾਨੀ ਖੇਤਰ ’ਚ ਉੱਡਣ ਤੋਂ ਰੋਕ ਦਿੱਤਾ ਗਿਆ ਸੀ।

ਇਸ ਤੋਂ ਕੁੱਝ ਦਿਨ ਬਾਅਦ 30 ਅਪਰੈਲ ਨੂੰ ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਅਤੇ ਏਅਰਲਾਈਨਾਂ ਲਈ ਹਵਾਈ ਖੇਤਰ ਬੰਦ ਕਰਕੇ ਇਸ ਪਾਬੰਦੀ ਦਾ ਮੋੜਵਾਂ ਜਵਾਬ ਦਿੱਤਾ ਸੀ। ਇਸ ਤੋਂ ਪਹਿਲਾਂ 23 ਮਈ ਨੂੰ ਪਾਬੰਦੀਆਂ ਵਧਾ ਦਿੱਤੀਆਂ ਗਈਆਂ ਸਨ।

 

Advertisement
Tags :
International Newslatest punjabi newsNational NewsPak extends airspace ban for Indian aircraftpunjabi tribune update