DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਾਕਿਸਤਾਨ ਨੇ ਮੈਡੀਕਲ ਸੰਸਥਾਵਾਂ 'ਚੋਂ ਅਫ਼ਗਾਨ ਵਿਦਿਆਰਥੀਆਂ ਨੂੰ ਕੱਢਣ ਅਤੇ ਦਾਖ਼ਲਾ ਨਾ ਦੇਣ ਦਾ ਦਿੱਤਾ ਹੁਕਮ

ਮੈਡੀਕਲ ਅਤੇ ਡੈਂਟਲ ਕੋਰਸਾਂ ਵਿੱਚ ਪੜ੍ਹ ਰਹੇ ਸੈਂਕੜੇ ਅਫ਼ਗਾਨ ਵਿਦਿਆਰਥੀ ਹੋਣਗੇ ਪ੍ਰਭਾਵਿਤ, ਲਾਹੌਰ ਦੀ ਯੂਨੀਵਰਸਿਟੀ ਨੇ ਦਿੱਤਾ 24 ਘੰਟਿਆਂ ਦਾ ਸਮਾਂ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਸਬੰਧਾਂ ਵਿੱਚ ਵਧਦੇ ਤਣਾਅ ਦੇ ਵਿਚਕਾਰ ਇਸਲਾਮਾਬਾਦ ਨੇ ਦੇਸ਼ ਭਰ ਦੀਆਂ ਮੈਡੀਕਲ ਸੰਸਥਾਵਾਂ ਨੂੰ ਅਫ਼ਗਾਨ ਵਿਦਿਆਰਥੀਆਂ ਨੂੰ ਕੱਢਣ ਅਤੇ ਦਾਖ਼ਲਾ ਨਾ ਦੇਣ ਦਾ ਹੁਕਮ ਦਿੱਤਾ ਹੈ। ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਸ ਫ਼ੈਸਲੇ ਨਾਲ ਪਾਕਿਸਤਾਨ ਵਿੱਚ ਗ੍ਰੈਜੂਏਸ਼ਨ ਪੱਧਰ ਦੇ ਮੈਡੀਕਲ ਅਤੇ ਡੈਂਟਲ ਕੋਰਸਾਂ ਦੀ ਪੜ੍ਹਾਈ ਕਰ ਰਹੇ ਸੈਂਕੜੇ ਅਫ਼ਗਾਨ ਵਿਦਿਆਰਥੀ ਪ੍ਰਭਾਵਿਤ ਹੋ ਸਕਦੇ ਹਨ। ਇਨ੍ਹਾਂ ਵਿੱਚ ਕੁਝ ਅਜਿਹੇ ਵਿਦਿਆਰਥੀ ਵੀ ਸ਼ਾਮਲ ਹਨ, ਜੋ ਜਲਦੀ ਹੀ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ ਹਨ।

Advertisement

ਸਿਹਤ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਮੈਡੀਕਲ ਅਤੇ ਡੈਂਟਲ ਕੌਂਸਲ ਨੇ ਮੈਡੀਕਲ ਅਤੇ ਡੈਂਟਲ ਸੰਸਥਾਵਾਂ ਨੂੰ ਜਾਰੀ ਨਿਰਦੇਸ਼ ਵਿੱਚ ਮੌਜੂਦਾ ਅਕਾਦਮਿਕ ਸੈਸ਼ਨ ਦੌਰਾਨ ਅਫ਼ਗਾਨ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ 'ਤੇ ਰੋਕ ਲਗਾ ਦਿੱਤੀ ਹੈ।

Advertisement

ਉਨ੍ਹਾਂ ਕਿਹਾ ਕਿ ਮੈਡੀਕਲ ਅਤੇ ਡੈਂਟਲ ਕੋਰਸਾਂ ਵਿੱਚ ਪਹਿਲਾਂ ਹੀ ਦਾਖ਼ਲਾ ਲੈ ਚੁੱਕੇ ਅਫ਼ਗਾਨ ਵਿਦਿਆਰਥੀਆਂ ਨੂੰ ਵੀ ਅਫ਼ਗਾਨਿਸਤਾਨ ਵਾਪਸ ਪਰਤਣ ਦਾ ਨਿਰਦੇਸ਼ ਦਿੱਤਾ ਗਿਆ ਹੈ।

ਅਧਿਕਾਰੀ ਨੇ ਕਿਹਾ ਕਿ ਇਹ ਫ਼ੈਸਲਾ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਵਿਗੜਦੇ ਸਬੰਧਾਂ ਨੂੰ ਦੇਖਦਿਆਂ ਲਿਆ ਗਿਆ ਹੈ ਅਤੇ ਇਹ ਸਿਰਫ਼ ਅਫ਼ਗਾਨ ਨਾਗਰਿਕਾਂ 'ਤੇ ਲਾਗੂ ਹੋਵੇਗਾ। ਦੂਜੇ ਦੇਸ਼ਾਂ ਦੇ ਵਿਦਿਆਰਥੀਆਂ 'ਤੇ ਇਸਦਾ ਕੋਈ ਅਸਰ ਨਹੀਂ ਪਵੇਗਾ।

ਹਾਲਾਂਕਿ, ਵਿਦੇਸ਼ ਦਫ਼ਤਰ ਨੇ ਸੰਕੇਤ ਦਿੱਤਾ ਕਿ ਵੈਧ ਯਾਤਰਾ ਅਤੇ ਨਿਵਾਸ ਸਬੰਧੀ ਦਸਤਾਵੇਜ਼ ਰੱਖਣ ਵਾਲੇ ਅਫ਼ਗਾਨ ਵਿਦਿਆਰਥੀ ਮੌਜੂਦਾ ਨਿਯਮਾਂ ਤਹਿਤ ਆਪਣੇ ਵੀਜ਼ੇ ਦੀ ਮਿਆਦ ਵਧਾਉਣ ਲਈ ਅਰਜ਼ੀ ਦੇਣਾ ਜਾਰੀ ਰੱਖ ਸਕਦੇ ਹਨ।

ਲਾਹੌਰ ਸਥਿਤ ਕਿੰਗ ਐਡਵਰਡ ਮੈਡੀਕਲ ਯੂਨੀਵਰਸਿਟੀ (KEMU) ਇਸ ਹੁਕਮ ਨੂੰ ਲਾਗੂ ਕਰਨ ਵਾਲੀ ਪਹਿਲੀ ਸਰਕਾਰੀ ਖੇਤਰ ਦੀ ਸੰਸਥਾ ਹੈ।

ਯੂਨੀਵਰਸਿਟੀ ਦੇ ਇੱਕ ਅਧਿਕਾਰੀ ਨੇ 'ਪੀ ਟੀ ਆਈ' ਨੂੰ ਕਿਹਾ, "ਕੇ ਈ ਐੱਮ ਯੂ ਵਿੱਚ ਇਸ ਸਮੇਂ 22 ਅਫ਼ਗਾਨ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਲਈ 24 ਘੰਟੇ ਦਾ ਸਮਾਂ ਦਿੱਤਾ ਗਿਆ ਹੈ।"

ਇਹ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਇਸਲਾਮਾਬਾਦ ਅਤੇ ਕਾਬੁਲ ਵਿਚਕਾਰ ਸਬੰਧ ਤਣਾਅਪੂਰਨ ਹਨ। ਪਾਕਿਸਤਾਨ ਦਾ ਦੋਸ਼ ਹੈ ਕਿ ਪਾਬੰਦੀਸ਼ੁਦਾ ਤਹਿਰੀਕ-ਏ- ਤਾਲੀਬਾਨ ਪਾਕਿਸਤਾਨ (TTP) ਅਫ਼ਗਾਨਿਸਤਾਨ ਦੀ ਧਰਤੀ ਤੋਂ ਗਤੀਵਿਧੀਆਂ ਚਲਾ ਰਿਹਾ ਹੈ। ਹਾਲਾਂਕਿ ਤਾਲਿਬਾਨ ਪ੍ਰਸ਼ਾਸਨ ਇਸ ਦੋਸ਼ ਤੋਂ ਇਨਕਾਰ ਕਰਦਾ ਹੈ।

Advertisement
×