DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿਸਤਾਨ ਸੁਰੱਖਿਆ ਬਲਾਂ ਨੇ ਖੈਬਰ ਪਖਤੂਨਖਵਾ ਵਿੱਚ 22 ਅਤਿਵਾਦੀ ਮਾਰੇ

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਖੁਫੀਆ-ਅਧਾਰਿਤ ਆਪਰੇਸ਼ਨ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨਾਲ ਸਬੰਧਤ 22 ਅਤਿਵਾਦੀਆਂ ਨੂੰ ਮਾਰ ਦਿੱਤਾ। ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਬਲਾਂ ਨੇ...

  • fb
  • twitter
  • whatsapp
  • whatsapp
featured-img featured-img
ਬੀਤੇ ਦਿਨ ਹੋਏ ਹਮਲੇ ਦੀ ਤਸਵੀਰ।
Advertisement

ਪਾਕਿਸਤਾਨੀ ਸੁਰੱਖਿਆ ਬਲਾਂ ਨੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਖੁਫੀਆ-ਅਧਾਰਿਤ ਆਪਰੇਸ਼ਨ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨਾਲ ਸਬੰਧਤ 22 ਅਤਿਵਾਦੀਆਂ ਨੂੰ ਮਾਰ ਦਿੱਤਾ।

ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਉੱਤਰੀ ਵਜ਼ੀਰਿਸਤਾਨ ਨਾਲ ਲੱਗਦੇ ਬੰਨੂ ਜ਼ਿਲ੍ਹੇ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਰਿਪੋਰਟ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ।

Advertisement

ਬਿਆਨ ਵਿੱਚ ਕਿਹਾ ਗਿਆ ਹੈ, “ਆਪਰੇਸ਼ਨ ਦੌਰਾਨ, ਫੌਜਾਂ ਨੇ ਅਤਿਵਾਦੀਆਂ ਦੇ ਟਿਕਾਣੇ ਨੂੰ ਘੇਰਿਆ ਅਤੇ ਮੁੁਕਾਬਲੇ ਤੋਂ ਮਾਦ ਬਾਅਦ, 22 ਅਤਿਵਾਦੀ ਮਾਰੇ ਗਏ।”

Advertisement

ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਖੇਤਰ ਵਿੱਚ ਕਿਸੇ ਵੀ ਹੋਰ ਅਤਿਵਾਦੀਆਂ ਨੂੰ ਖ਼ਤਮ ਕਰਨ ਲਈ ਇੱਕ ਸੈਨੇਟਾਈਜ਼ੇਸ਼ਨ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਦੇਸ਼ ਵਿੱਚੋਂ ਅਤਿਵਾਦ ਦੇ ਖਤਰੇ ਨੂੰ ਖ਼ਤਮ ਕਰਨ ਲਈ ਸੁਰੱਖਿਆ ਬਲਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਅਤਿਵਾਦ ਵਿਰੋਧੀ ਮੁਹਿੰਮ ਜਾਰੀ ਰਹੇਗੀ।ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਫਲ ਆਪਰੇਸ਼ਨ ਲਈ ਸੁਰੱਖਿਆ ਬਲਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਅਤਿਵਾਦ ਵਿਰੁੱਧ ਵੱਡੀਆਂ ਸਫਲਤਾਵਾਂ ਹਾਸਲ ਕਰ ਰਹੇ ਹਨ।

ਜ਼ਿਕਰਯੋਗ ਹੈ ਸੋਮਵਾਰ ਸਵੇਰੇ ਪੇਸ਼ਾਵਰ ਵਿੱਚ ਫੈਡਰਲ ਕਾਂਸਟੇਬਲਰੀ (FC) ਦੇ ਮੁੱਖ ਦਫਤਰ ’ਤੇ ਇੱਕ ਆਤਮਘਾਤੀ ਹਮਲਾ ਹੋਇਆ ਸੀ, ਜਿਸ ਵਿੱਚ ਤਿੰਨ ਐਫਸੀ ਜਵਾਨ ਸ਼ਹੀਦ ਹੋ ਗਏ ਅਤੇ 12 ਜ਼ਖਮੀ ਹੋ ਗਏ।

Advertisement
×