ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

India-Pak Tensions: ਪਾਕਿ ਵੱਲੋਂ ਜੰਗਬੰਦੀ ਦਾ ਉਲੰਘਣ; ਸ੍ਰੀਨਗਰ ਤੇ ਜੰਮੂ ਵਿਚ ਸੁਣਾਈ ਦਿੱਤੇ ਧਮਾਕੇ

ਨੌਸ਼ਹਿਰਾ, ਸੁੰਦਰਬਨੀ ਅਤੇ ਜੰਮੂ-ਕਸ਼ਮੀਰ ਦੇ ਹੋਰ ਸੈਕਟਰਾਂ ਵਿਚ ਵਿੱਚ ਡਰੋਨ ਦੇਖੇ ਗਏ
ਸੰਕੇਤਕ ਤਸਵੀਰ
Advertisement

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 10 ਮਈ

Advertisement

ਖ਼ਬਰ ਏਜੰਸੀ ਰਾਇਟਰਜ਼ ਦੇ ਇਕ ਚਸ਼ਮਦੀਦ ਦੇ ਅਨੁਸਾਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਸਮਝੌਤੇ ਤੋਂ ਕੁਝ ਹੀ ਘੰਟਿਆਂ ਬਾਅਦ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਗ਼ੌਰਤਲਬ ਹੈ ਕਿ ਜੰਮੂ ਸ਼ਹਿਰ ਵਿਚ ਧਮਾਕੇ ਸੁਣੇ ਗਏ ਅਤੇ ਅਸਮਾਨ ਵਿਚ ਪ੍ਰਜੈਕਟਾਈਲ ਦੇਖੇ ਗਏ ਹਨ। ਇਸ ਤੋਂ ਇਲਾਵਾ ਸ੍ਰੀਨਗਰ ਅਤੇ ਉੱਤਰੀ ਕਸ਼ਮੀਰ ਵਿਚ ਕਈ ਧਮਾਕਿਆਂ ਦੀ ਅਵਾਜ਼ ਸੁਣਾਈ ਦਿੱਤੀ ਹੈ।

ਇਸ ਸਬੰਧੀ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਹਾਲ ਹੀ ਵਿਚ X ’ਤੇ ਪੋਸਟ ਕਰਦਿਆਂ ਕਿਹਾ ਕਿ ਸ੍ਰੀਨਗਰ ਵਿੱਚ ਧਮਾਕੇ ਸੁਣੇ ਗਏ ਹਨ। ਹਾਲ ਹੀ ਦੀਆਂ ਰਿਪੋਰਟਾਂ ਅਨੁਸਾਰ ਨੌਸ਼ਹਿਰਾ, ਸੁੰਦਰਬਨੀ ਅਤੇ ਜੰਮੂ-ਕਸ਼ਮੀਰ ਦੇ ਹੋਰ ਸੈਕਟਰਾਂ ਵਿੱਚ ਵੱਡੇ ਪੱਧਰ ’ਤੇ ਜੰਗਬੰਦੀ ਦੀ ਉਲੰਘਣਾ ਦੇ ਰੂਪ ਵਿੱਚ ਡਰੋਨ ਦੇਖੇ ਗਏ ਹਨ। ਉਨ੍ਹਾਂ ਇਸ ਸਬੰਧੀ ਦੋ ਟਵੀਟਾਂ ਕੀਤੀਆਂ ਹਨ।

ਇਸ ਦੇ ਨਾਲ ਹੀ ਜੰਮੂ, ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ਵਿੱਚ ਵੱਖ-ਵੱਖ ਮੋਰਚਿਆਂ 'ਤੇ ਜੰਗਬੰਦੀ ਦੀ ਉਲੰਘਣਾ ਦੀ ਖ਼ਬਰ ਹੈ। ਹਾਲਾਂਕਿ, ਫੌਜ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੁੜ ਬਲੈਕਆਊਟ ਦੇ ਹੁਕਮ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ: ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਤੋਂ ਬਾਅਦ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹਤਿਆਤ ਵੱਜੋਂ ਮੁੜ ਬਲੈਕਆਊਟ ਦੇ ਹੁਕਮ ਦਿੱਤੇ ਗਏ ਹਨ ਅਤੇ ਸ਼ਹਿਰ ਵਿੱਚ ਬਲੈਕਆਊਟ ਹੋ ਗਿਆ ਹੈ। ਸੂਬੇ ਦੇ ਕੁਝ ਹੋਰ ਜ਼ਿਲ੍ਹਾ ਪ੍ਰਸ਼ਾਸਨਾਂ ਵੱਲੋਂ ਵੀ ਅਜਿਹੇ ਹੀ ਹੁਕਮ ਜਾਰੀ ਕੀਤੇ ਗਏ ਹਨ।

ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧ ਵਿੱਚ ਜਾਰੀ ਕੀਤੇ ਗਏ ਇੱਕ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਬਲੈਕਆਊਟ ਬਹੁਤ ਚੌਕਸੀ ਵਜੋਂ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈ, ‘‘ਕਿਰਪਾ ਕਰ ਕੇ ਘਰਾਂ ਦੇ ਅੰਦਰ ਰਹੋ ਅਤੇ ਖਿੜਕੀਆਂ ਤੋਂ ਦੂਰ ਰਹੋ। ਕਿਰਪਾ ਕਰ ਕੇ ਘਬਰਾਓ ਨਾ।’’

ਇਸੇ ਤਰ੍ਹਾਂ ਪੰਜਾਬ ਵਿਚ ਬਲੈਕਆਊਟ ਖਤਮ ਕੀਤੇ ਜਾਣ ਤੋਂ ਬਾਅਦ ਸੂਬੇ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵੀ ਮੁੜ ਅਲਰਟ ਅਤੇ ਬਲੈਕਆਉਟ ਕੀਤਾ ਗਿਆ ਹੈ। ਉਧਰ ਜ਼ਿਲ੍ਹਾ ਬਰਨਾਲਾ ਵਿਚ ਰਾਤ 9 ਵਜੇ ਤੋਂ 11 ਵਜੇ ਤੱਕ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਵੀ ਦੁਬਾਰਾ ਬਲੈਕਆਊਟ ਲਾਗੂ ਕੀਤਾ ਗਿਆ ਹੈ।

Advertisement
Show comments