ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਾਕਿਸਤਾਨ ਵੱਲੋਂ ਬਾਰਾਮੂਲਾ, ਕੁਪਵਾੜਾ ਤੇ ਅਖਨੂਰ ਸੈਕਟਰਾਂ ਵਿਚ ਗੋਲੀਬਾਰੀ

ਗੁਆਂਢੀ ਮੁਲਕ ਦੀਆਂ ਫੌਜਾਂ ਨੇ ਲਗਾਤਾਰ ਪੰਜਵੀਂ ਰਾਤ ਕੰਟਰੋਲ ਰੇਖਾ ਦੇ ਨਾਲ ਬਿਨਾਂ ਭੜਕਾਹਟ ਤੋਂ ਕੀਤੀ ਫਾਇਰਿੰਗ
ਸੰਕੇਤਕ ਤਸਵੀਰ।
Advertisement

ਆਦਿਲ ਅਖ਼ਜ਼ਰ

ਸ੍ਰੀਨਗਰ, 29 ਅਪਰੈਲ

Advertisement

ਪਾਕਿਸਤਾਨੀ ਫੌਜਾਂ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜੰਮੂ ਜ਼ਿਲ੍ਹੇ ਦੇ ਅਖਨੂਰ ਸੈਕਟਰ ਵਿਚ ਸਰਹੱਦ ਪਾਰੋਂ ਬਿਨਾਂ ਕਿਸੇ ਭੜਕਾਹਟ ਦੇ ਫਾਇਰਿੰਗ ਕੀਤੀ।

ਪਿਛਲੇ ਹਫ਼ਤੇ ਪਹਿਲਗਾਮ ਦਹਿਸ਼ਤੀ ਹਮਲੇ, ਜਿਸ ਵਿਚ 26 ਲੋਕਾਂ ਦੀ ਜਾਨ ਜਾਂਦੀ ਰਹੀ ਸੀ, ਮਗਰੋਂ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਵਿਚ ਬਣੀ ਤਲਖੀ ਦਰਮਿਆਨ ਇਹ ਲਗਾਤਾਰ ਪੰਜਵੀਂ ਰਾਤ ਹੈ ਜਦੋਂ ਪਾਕਿਸਤਾਨ ਨੇ ਬਿਨਾਂ ਭੜਕਾਹਟ ਤੋੋਂ ਗੋਲੀਬਾਰੀ ਕੀਤੀ ਹੈ।

ਫੌਜੀ ਅਧਿਕਾਰੀਆਂ ਨੇ ਕਿਹਾ ਕਿ 28 ਤੇ 29 ਅਪਰੈਲ ਦੀ ਦਰਮਿਆਨੀ ਰਾਤ ਨੂੰ ‘ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਦੇ ਨਾਲ ਕੁਪਵਾੜਾ ਤੇ ਬਾਰਾਮੂਲਾ ਜ਼ਿਲ੍ਹਿਆਂ ਦੇ ਨਾਲ ਅਖ਼ਨੂਰ ਸੈਕਟਰ ਵਿਚ ਵੀ ਬਿਨਾਂ ਕਿਸੇ ਭੜਕਾਹਟ ਤੋਂ ਫਾਇਰਿੰਗ ਕੀਤੀ।’

ਉਨ੍ਹਾਂ ਕਿਹਾ ਕਿ ਭਾਰਤੀ ਸਲਾਮਤੀ ਦਸਤਿਆਂ ਨੇ ਇਸ ਗੋਲੀਬਾਰੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ।

ਦੋਵਾਂ ਮੁਲਕਾਂ ਦਰਮਿਆਨ ਵਧਦੇ ਟਕਰਾਅ ਕਰਕੇ ਸਰਹੱਦੀ ਇਲਾਕਿਆਂ ਵਿਚ ਰਹਿੰਦੇ ਲੋਕ ਦਹਿਸ਼ਤ ਵਿਚ ਹਨ। ਉੱਤਰੀ ਕਸ਼ਮੀਰ ਦੇ ਉੜੀ ਸੈਕਟਰ ਵਿਚ ਰਹਿੰਦੇ ਮੁਕਾਮੀ ਵਿਅਕਤੀ ਨੇ ਕਿਹਾ ਕਿ ਲੋਕ ਉਮੀਦ ਕਰਕੇ ਹਨ ਕਿ ਹਾਲਾਤ ਇਸ ਤੋਂ ਬੱਦਤਰ ਨਹੀਂ ਹੋਣਗੇ।

Advertisement
Tags :
Unprovoked firing at LOC