DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਰਾਲੀ ਮਾਮਲਾ: ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ

ਨਵੀਂ ਦਿੱਲੀ, 16 ਅਕਤੂਬਰ Stubble burning issue: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੀ ਉਲੰਘਣਾਂ ਕਰਦਿਆਂ ਦੋਸ਼ੀਆਂ ’ਤੇ ਮੁਕੱਦਮਾ ਨਾ ਚਲਾਉਣ ਕਾਰਨ ਹਰਿਆਣਾ ਅਤੇ ਪੰਜਾਬ ਸਰਕਾਰਾਂ ਦੀ ਝਾੜ-ਝੰਬ ਕੀਤੀ ਅਤੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਪੇਸ਼...
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 16 ਅਕਤੂਬਰ

Stubble burning issue: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੀ ਉਲੰਘਣਾਂ ਕਰਦਿਆਂ ਦੋਸ਼ੀਆਂ ’ਤੇ ਮੁਕੱਦਮਾ ਨਾ ਚਲਾਉਣ ਕਾਰਨ ਹਰਿਆਣਾ ਅਤੇ ਪੰਜਾਬ ਸਰਕਾਰਾਂ ਦੀ ਝਾੜ-ਝੰਬ ਕੀਤੀ ਅਤੇ ਰਾਜਾਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ। ਜਸਟਿਸ ਅਭੈ ਐਸ ਓਕਾ, ਅਹਸਾਨੁਦੀਨ ਅਮਾਨੁੱਲਾ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀਏਕਿਊਐਮ) ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਲਈ ਹਰਿਆਣਾ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਿਰੁੱਧ ਦੰਡਕਾਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisement

ਉਨ੍ਹਾਂ ਟਿੱਪਣੀ ਕੀਤੀ ਕਿ ਇਹ ਕੋਈ ਸਿਆਸੀ ਮਾਮਲਾ ਨਹੀਂ ਹੈ, ਜੇਕਰ ਮੁੱਖ ਸਕੱਤਰ ਕਿਸੇ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ, ਤਾਂ ਅਸੀਂ ਉਨ੍ਹਾਂ ਵਿਰੁੱਧ ਵੀ ਸੰਮਨ ਜਾਰੀ ਕਰਾਂਗੇ। ਅਗਲੇ ਬੁੱਧਵਾਰ ਅਸੀਂ ਮੁੱਖ ਸਕੱਤਰ ਨੂੰ ਨਿੱਜੀ ਤੌਰ ’ਤੇ ਬੁਲਾਵਾਂਗੇ ਅਤੇ ਸਭ ਕੁਝ ਸਮਝਾਉਣ ਜਾ ਰਹੇ ਹਾਂ। ਬੈਂਚ ਨੇ ਕਿਹਾ, ‘‘ਕੁਝ ਨਹੀਂ ਕੀਤਾ ਗਿਆ, ਪੰਜਾਬ ਸਰਕਾਰ ਨਾਲ ਵੀ ਅਜਿਹਾ ਹੀ ਹੈ ਇਹ ਰਵੱਈਆ ਪੂਰੀ ਤਰ੍ਹਾਂ ਅਪਮਾਨਜਨਕ ਹੈ।’’ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਇੱਕ ਵੀ ਮੁਕੱਦਮਾ ਨਹੀਂ ਚਲਾਇਆ ਗਿਆ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਟਰੈਕਟਰ ਮੁਹੱਈਆ ਕਰਵਾਉਣ ਲਈ ਕੇਂਦਰ ਤੋਂ ਫੰਡ ਮੰਗਣ ਦਾ ਕੋਈ ਯਤਨ ਨਹੀਂ ਕੀਤਾ ਗਿਆ।

ਸਿਖਰਲੀ ਅਦਾਲਤ ਨੇ ਕਿਹਾ ਕਿ ਸੀਏਕਿਊਐਮ ਦੰਦ ਰਹਿਤ ਚੀਤਾ ਬਣ ਗਿਆ ਹੈ। ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਗੁਆਂਢੀ ਰਾਜਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਕਾਰਨ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਸੀਏਕਿਊਐਮ ਨੂੰ ਘੇਰਿਆ ਸੀ ਅਤੇ ਕਿਹਾ ਸੀ ਕਿ ਇਸਨੂੰ ਆਪਣੀ ਪਹੁੰਚ ਵਿੱਚ ਹੋਰ ਸਰਗਰਮ ਹੋਣ ਦੀ ਲੋੜ ਹੈ। ਪੀਟੀਆਈ

Advertisement
×