ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਨੂ ਦਾ ਨਜ਼ਦੀਕੀ ਗੋਸਲ ਕੈਨੇਡਾ ’ਚ ਗ੍ਰਿਫ਼ਤਾਰ

ਗ਼ੈਰਕਾਨੂੰਨੀ ਤੌਰ ’ਤੇ ਹਥਿਆਰ ਰੱਖਣ ਦੇ ਮਾਮਲੇ ’ਚ ਪੁਲੀਸ ਨੇ ਕੀਤੀ ਕਾਰਵਾੲੀ
Advertisement

ਕੈਨੇਡਾ ਪੁਲੀਸ ਨੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨੇੜਲੇ ਸਾਥੀ ਇੰਦਰਜੀਤ ਸਿੰਘ ਗੋਸਲ (36) ਨੂੰ ਗ੍ਰਿਫ਼ਤਾਰ ਕੀਤਾ ਹੈ। ਸਰਕਾਰੀ ਸੂਤਰਾਂ ਨੇ ਗੋਸਲ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗ਼ੈਰਕਾਨੂੰਨੀ ਤੌਰ ’ਤੇ ਹਥਿਆਰ ਰੱਖਣ ਦੇ ਮਾਮਲੇ ’ਚ ਉਸ ਨੂੰ ਫੜਿਆ ਗਿਆ ਹੈ। ਵੱਖਵਾਦੀ ਸਰਗਰਮੀਆਂ ’ਚ ਸ਼ਮੂਲੀਅਤ ਕਾਰਨ ਉਹ ਭਾਰਤੀ ਤੇ ਕੈਨੇਡੀਅਨ ਏਜੰਸੀਆਂ ਦੀ ਰਾਡਾਰ ’ਤੇ ਸੀ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਹੈ ਜਦੋਂ ਦੋ ਕੁ ਦਿਨ ਪਹਿਲਾਂ ਭਾਰਤੀ ਅਤੇ ਕੈਨੇਡੀਅਨ ਕੌਮੀ ਸੁਰੱਖਿਆ ਸਲਾਹਕਾਰਾਂ ਵਿਚਾਲੇ ਨਵੀਂ ਦਿੱਲੀ ’ਚ ਗੱਲਬਾਤ ਹੋਈ ਜਿਸ ’ਚ ਦੋਵੇਂ ਮੁਲਕਾਂ ਨੇ ਅਤਿਵਾਦ ਖ਼ਿਲਾਫ਼ ਰਲ ਕੇ ਕੰਮ ਕਰਨ ਦੇ ਸੰਕੇਤ ਦਿੱਤੇ ਹਨ। ਪੁਲੀਸ ਨੇ ਗੋਸਲ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਗੋਸਲ ਨੂੰ ਜਦੋਂ ਇਸ ਹਫ਼ਤੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤਾਂ ਹੀ ਉਸ ’ਤੇ ਲਾਏ ਗਏ ਦੋਸ਼ਾਂ ਦੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ। ਗੋਸਲ ਨੂੰ ਨਵੰਬਰ 2024 ’ਚ ਵੀ ਗਰੇਟਰ ਟੋਰਾਂਟੋ ਇਲਾਕੇ ਦੇ ਇਕ ਮੰਦਰ ’ਚ ਹਿੰਸਕ ਘਟਨਾ ਦੇ ਸਬੰਧ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਥੇ ਉਸ ਨੇ ਸ਼ਰਧਾਲੂਆਂ ’ਤੇ ਹਮਲੇ ਦੌਰਾਨ ਭੀੜ ਦੀ ਅਗਵਾਈ ਕੀਤੀ ਸੀ। ਬਾਅਦ ’ਚ ਉਸ ਨੂੰ ਕੁਝ ਸ਼ਰਤਾਂ ਨਾਲ ਰਿਹਾਅ ਕਰ ਦਿੱਤਾ ਗਿਆ ਸੀ।

Advertisement
Advertisement
Show comments