DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨਾਲ ਸ਼ਾਂਤੀ ਵਾਰਤਾ ਬੇਨਤੀਜਾ ਰਹੀ: ਪਾਕਿਸਤਾਨ

  ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਸ਼ਾਂਤੀ ਵਾਰਤਾ ਇਸਤਾਂਬੁਲ ਵਿੱਚ ਚਾਰ ਦਿਨਾਂ ਤੱਕ ਜਾਰੀ ਰਹੀ ਪਰ ਇਸਦਾ ਕੋਈ ਨਤੀਜਾ ਨਹੀਂ ਨਿੱਕਲਿਆ। ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਤਾਲਿਬਾਨ ਸਰਕਾਰ 'ਤੇ ਸਰਹੱਦ...

  • fb
  • twitter
  • whatsapp
  • whatsapp
featured-img featured-img
. Video grab via X@TararAttaullah
Advertisement

ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦਰਮਿਆਨ ਸ਼ਾਂਤੀ ਵਾਰਤਾ ਇਸਤਾਂਬੁਲ ਵਿੱਚ ਚਾਰ ਦਿਨਾਂ ਤੱਕ ਜਾਰੀ ਰਹੀ ਪਰ ਇਸਦਾ ਕੋਈ ਨਤੀਜਾ ਨਹੀਂ ਨਿੱਕਲਿਆ।

Advertisement

ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲਾ ਤਰਾਰ ਨੇ ਤਾਲਿਬਾਨ ਸਰਕਾਰ 'ਤੇ ਸਰਹੱਦ ਪਾਰ ਹਮਲਿਆਂ ਲਈ ਜ਼ਿੰਮੇਵਾਰ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ।

Advertisement

ਇਹ ਵਾਰਤਾ ਦੋਹਾ ਵਿੱਚ ਹੋਏ ਪਹਿਲੇ ਦੌਰ ਦੀ ਗੱਲਬਾਤ ਤੋਂ ਬਾਅਦ ਹੋਈ ਸੀ, ਜਿਸ ਤੋਂ ਬਾਅਦ 19 ਅਕਤੂਬਰ ਨੂੰ ਦੋਵਾਂ ਧਿਰਾਂ ਦਰਮਿਆਨ ਜੰਗਬੰਦੀ ਹੋਈ ਸੀ।

ਪਾਕਿਸਤਾਨ ਤਾਲਿਬਾਨ ’ਤੇ ਹਮਲਿਆਂ ਨੂੰ ਅੰਜਾਮ ਦੇਣ ਵਾਲੇ ਅਤਿਵਾਦੀਆਂ ਨੂੰ ਪਨਾਹ ਦੇਣ ਦਾ ਦੋਸ਼ ਲਗਾਉਂਦਾ ਹੈ, ਜਦੋਂ ਕਿ ਅਫ਼ਗਾਨਿਸਤਾਨ ਇਸ ਗੱਲ ਤੋਂ ਇਨਕਾਰ ਕਰਦਾ ਹੈ ਕਿ ਉਸਦੀ ਧਰਤੀ ਦੀ ਵਰਤੋਂ ਪਾਕਿਸਤਾਨ ਦੇ ਖ਼ਿਲਾਫ਼ ਕੀਤੀ ਜਾ ਰਹੀ ਹੈ।

ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਕਿਹਾ ਕਿ ਕਤਰ ਅਤੇ ਤੁਰਕੀ ਦੀ ਵਿਚੋਲਗੀ ਦੇ ਬਾਵਜੂਦ, ਗੱਲਬਾਤ ਵਿੱਚ ਕੋਈ ਵਿਹਾਰਕ ਹੱਲ ਨਹੀਂ ਨਿਕਲਿਆ। ਤਰਾਰ ਦੇ ਬਿਆਨ ’ਤੇ ਅਫ਼ਗਾਨਿਸਤਾਨ ਨੇ ਫਿਲਹਾਲ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਇਸ ਤੋਂ ਪਹਿਲਾਂ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਦੇ ਸਰਕਾਰੀ ਮੀਡੀਆ ਨੇ ਕਿਹਾ ਸੀ ਕਿ ਵਾਰਤਾ ਵਿੱਚ ਰੁਕਾਵਟ ਹੈ ਅਤੇ ਸਮਝੌਤੇ ’ਤੇ ਪਹੁੰਚਣ ਵਿੱਚ ਅਸਫਲ ਰਹਿਣ ਲਈ ਦੋਵਾਂ ਨੇ ਇੱਕ ਦੂਜੇ 'ਤੇ ਦੋਸ਼ ਲਗਾਏ ਸਨ।

Advertisement
×