ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਮਤਾ ਬੈਨਰਜੀ ਖ਼ਿਲਾਫ਼ ਪਟੀਸ਼ਨ: ਨਿਆਂਇਕ ਕਾਰਵਾਈਆਂ ਦਾ ਸਿਆਸੀਕਰਨ ਨਾ ਕਰੋ: ਸੁਪਰੀਮ ਕੋਰਟ

  ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਖ਼ਿਲਾਫ਼ ਦਾਇਰ ਅਪਰਾਧਿਕ ਮਾਣਹਾਨੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਨਿਆਂਇਕ ਕਾਰਵਾਈਆਂ ਦਾ ਸਿਆਸੀਕਰਨ ਨਾ ਕੀਤਾ ਜਾਵੇ। ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ...
Advertisement

 

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਖ਼ਿਲਾਫ਼ ਦਾਇਰ ਅਪਰਾਧਿਕ ਮਾਣਹਾਨੀ ਦੀ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਚੇਤਾਵਨੀ ਦਿੱਤੀ ਕਿ ਨਿਆਂਇਕ ਕਾਰਵਾਈਆਂ ਦਾ ਸਿਆਸੀਕਰਨ ਨਾ ਕੀਤਾ ਜਾਵੇ। ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇ ਵਿਨੋਦ ਚੰਦਰਨ ਦੇ ਬੈਂਚ ਨੇ ਅਧਿਆਪਕ ਭਰਤੀ ਘੁਟਾਲੇ ਮਾਮਲੇ ਵਿੱਚ ਅਦਾਲਤ ਦੇ ਫੈਸਲੇ ’ਤੇ ਬੈਨਰਜੀ ਦੀਆਂ ਟਿੱਪਣੀਆਂ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਕਿਹਾ, ‘‘ਕਿਰਪਾ ਕਰਕੇ ਆਪਣੀ ਸਿਆਸੀ ਲੜਾਈ ਇਸ ਅਦਾਲਤ ਤੋਂ ਬਾਹਰ ਲੜੋ।’’

Advertisement

ਬੈਂਚ ਨੇ ਇਹ ਟਿੱਪਣੀ ਆਤਮਦੀਪ ਨਾਮਕ ਇੱਕ ਜਨਤਕ ਚੈਰੀਟੇਬਲ ਟਰੱਸਟ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਕੀਤੀ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮੁੱਖ ਮੰਤਰੀ ਨੇ ਅਦਾਲਤ ਦੇ ਫੈਸਲੇ ਤੋਂ ਬਾਅਦ ਇਤਰਾਜ਼ਯੋਗ ਬਿਆਨ ਦਿੱਤੇ, ਜੋ ਕਿ ਨਿਆਂਪਾਲਿਕਾ ਦੇ ਅਧਿਕਾਰ ਨੂੰ ਕਮਜ਼ੋਰ ਕਰਦੇ ਹਨ।

ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਬੈਂਚ ਨੂੰ ਸੁਣਵਾਈ ਮੁਲਤਵੀ ਕਰਨ ਦੀ ਬੇਨਤੀ ਕਰਦੇ ਹੋਏ ਕਿਹਾ ਕਿ ਅਪਰਾਧਿਕ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਲਈ ਅਟਾਰਨੀ ਜਨਰਲ ਨੂੰ ਉਨ੍ਹਾਂ ਦੀ ਸਹਿਮਤੀ ਲਈ ਇੱਕ ਬੇਨਤੀ ਭੇਜੀ ਗਈ ਸੀ। ਚੀਫ਼ ਜਸਟਿਸ ਨੇ ਕਿਹਾ, ‘‘ਕੀ ਤੁਹਾਨੂੰ ਇੰਨਾ ਯਕੀਨ ਹੈ ਕਿ ਤੁਹਾਨੂੰ ਸਹਿਮਤੀ ਮਿਲ ਜਾਵੇਗੀ? ਅਦਾਲਤ ਦੇ ਸਾਹਮਣੇ ਸਿਆਸੀਕਰਨ ਕਰਨ ਦੀ ਕੋਸ਼ਿਸ਼ ਨਾ ਕਰੋ, ਤੁਹਾਨੂੰ ਆਪਣੀ ਸਿਆਸੀ ਲੜਾਈ ਕਿਤੇ ਹੋਰ ਲੜਨੀ ਚਾਹੀਦੀ ਹੈ।’’

ਬੈਂਚ ਨੇ ਮਾਮਲੇ ਦੀ ਸੁਣਵਾਈ ਚਾਰ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ।

ਜ਼ਿਕਰਯੋਗ ਹੈ ਕਿ ਇਹ ਪਟੀਸ਼ਨ ਇਸ ਸਾਲ ਅਪਰੈਲ ਵਿੱਚ ਦਿੱਤੇ ਗਏ ਉਸ ਫੈਸਲੇ ਨਾਲ ਸਬੰਧਤ ਹੈ, ਜਿਸ ਵਿੱਚ ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਉਸ ਆਦੇਸ਼ ਨੂੰ ਬਰਕਰਾਰ ਰੱਖਿਆ ਸੀ ਜਿਸ ਵਿੱਚ 2016 ’ਚ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਵੱਲੋਂ ਕੀਤੀਆਂ ਗਈਆਂ ਲਗਭਗ 25,000 ਨਿਯੁਕਤੀਆਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਮੁੱਖ ਮੰਤਰੀ ਨੇ ਇਸ ਫੈਸਲੇ ’ਤੇ ਕਥਿਤ ਤੌਰ ’ਤੇ ਕੁਝ ਆਲੋਚਨਾਤਮਕ ਟਿੱਪਣੀਆਂ ਕੀਤੀਆਂ ਸਨ।

Advertisement