DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Philippines Earthquake: ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.0

ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ ਭੂਚਾਲ ਦਾ ਕੇਂਦਰ; ਜਰਮਨ ਰਿਸਰਚ ਸੈਂਟਰ ਨੇ ਦਿੱਤੀ ਜਾਣਕਾਰੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਫਿਲੀਪੀਨਜ਼ ਦੇ ਸਮਾਰ (Samar) ਖੇਤਰ ਵਿੱਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ (GFZ) ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 6 ਦਰਜ ਕੀਤੀ ਗਈ ਹੈ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਆ ਗਏ।

GFZ ਨੇ ਦੱਸਿਆ ਕਿ ਇਹ ਭੂਚਾਲ ਜ਼ਮੀਨ ਦੇ ਅੰਦਰ ਲਗਪਗ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ 'ਤੇ ਸੀ। ਘੱਟ ਡੂੰਘਾਈ 'ਤੇ ਆਉਣ ਵਾਲੇ ਭੂਚਾਲ ਅਕਸਰ ਜ਼ਿਆਦਾ ਨੁਕਸਾਨਦੇਹ ਹੁੰਦੇ ਹਨ, ਕਿਉਂਕਿ ਉਨ੍ਹਾਂ ਦੀ ਊਰਜਾ ਸਿੱਧੀ ਸਤ੍ਵਾ 'ਤੇ ਮਹਿਸੂਸ ਕੀਤੀ ਜਾਂਦੀ ਹੈ। ਫਿਲਹਾਲ ਇਸ ਹਾਦਸੇ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਰਿਪੋਰਟ ਸਾਹਮਣੇ ਨਹੀਂ ਆਈ ਹੈ, ਪਰ ਸਥਾਨਕ ਪ੍ਰਸ਼ਾਸਨ ਵੱਲੋਂ ਇਲਾਕੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

Advertisement

ਜ਼ਿਕਰਯੋਗ ਹੈ ਕਿ ਇਸੇ ਖੇਤਰ ਵਿੱਚ ਕੁਝ ਦਿਨ ਪਹਿਲਾਂ (29 ਅਪਰੈਲ) ਨੂੰ ਵੀ 5.4 ਅਤੇ 5.0 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਦਰਜ ਕੀਤੇ ਗਏ ਸਨ। ਫਿਲੀਪੀਨਜ਼ 'ਪੈਸੀਫਿਕ ਰਿੰਗ ਆਫ ਫਾਇਰ' ਵਿੱਚ ਸਥਿਤ ਹੋਣ ਕਾਰਨ ਇੱਥੇ ਅਕਸਰ ਭੂਚਾਲ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ। ਅਧਿਕਾਰੀਆਂ ਨੇ ਲੋਕਾਂ ਨੂੰ ਅਗਲੇ ਕੁਝ ਘੰਟਿਆਂ ਤੱਕ ਚੌਕਸ ਰਹਿਣ ਅਤੇ 'ਆਫਟਰਸ਼ੌਕਸ' (ਭੂਚਾਲ ਤੋਂ ਬਾਅਦ ਦੇ ਝਟਕੇ) ਲਈ ਤਿਆਰ ਰਹਿਣ ਦੀ ਸਲਾਹ ਦਿੱਤੀ ਹੈ।

Advertisement

Advertisement
×