DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

PM Mark Carney ਦਾ 2050 ਤੱਕ ਦੇਸ਼ ਦੇ ਬਿਜਲੀ ਗਰਿੱਡ ਦੀ ਸਮਰੱਥਾ ਨੂੰ ਦੁੱਗਣਾ ਕਰਨ ਦਾ ਐਲਾਨ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਸੂਬਾਈ ਅਤੇ ਖੇਤਰੀ ਪ੍ਰੀਮੀਅਰ ਨਾਲ ਵਰਚੂਅਲ ਮੀਟਿੰਗ ਕਰਕੇ ਦੇਸ਼ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਲਚਕੀਲਾ ਬਣਾਉਣ ਲਈ ਸਾਂਝੇ ਯਤਨਾਂ 'ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਨਾਲ...

  • fb
  • twitter
  • whatsapp
  • whatsapp
featured-img featured-img
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ। ਫਾਈਲ ਫੋਟੋ
Advertisement

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਸੂਬਾਈ ਅਤੇ ਖੇਤਰੀ ਪ੍ਰੀਮੀਅਰ ਨਾਲ ਵਰਚੂਅਲ ਮੀਟਿੰਗ ਕਰਕੇ ਦੇਸ਼ ਦੀ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਅਤੇ ਲਚਕੀਲਾ ਬਣਾਉਣ ਲਈ ਸਾਂਝੇ ਯਤਨਾਂ 'ਤੇ ਚਰਚਾ ਕੀਤੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਨਾਲ ਚੱਲ ਰਹੀਆਂ ਵਪਾਰਕ ਗੱਲਾਂਬਾਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਕੈਨੇਡਾ ਦੀ ਨਵੀਂ ਸਰਕਾਰ ਕੈਨੇਡੀਅਨ ਮਜ਼ਦੂਰਾਂ ਅਤੇ ਕਾਰੋਬਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਨਿਵੇਸ਼ਕਾਂ ਨੂੰ ਭਰੋਸਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ “ਟੀਮ ਕੈਨੇਡਾ” ਪਹੁੰਚ ਦੀ ਮਹੱਤਤਾ ਨੂੰ ਦੁਹਰਾਉਂਦਿਆਂ ਸਾਰੇ ਸੂਬਿਆਂ ਅਤੇ ਖੇਤਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।

Advertisement

ਕਾਰਨੀ ਨੇ ਸਹਿਕਾਰੀ ਸੰਘਵਾਦ (Cooperative Federalism) ਨੂੰ ਕੈਨੇਡਾ ਦੀ ਆਰਥਿਕ ਮਜ਼ਬੂਤੀ ਦਾ ਅਹਿਮ ਆਧਾਰ ਦੱਸਿਆ। ਉਨ੍ਹਾਂ ਨੇ ਕਿਹਾ ਕਿ 2050 ਤੱਕ ਦੇਸ਼ ਦੇ ਬਿਜਲੀ ਗਰਿੱਡ ਦੀ ਸਮਰੱਥਾ ਨੂੰ ਦੁੱਗਣਾ ਕਰਨਾ ਲਾਜ਼ਮੀ ਹੈ ਤਾਂ ਜੋ ਹਰ ਖੇਤਰ ਦੇ ਨਾਗਰਿਕਾਂ ਨੂੰ ਸਸਤੀ, ਭਰੋਸੇਯੋਗ ਅਤੇ ਸਾਫ਼ ਊਰਜਾ ਉਪਲੱਬਧ ਹੋ ਸਕੇ। ਇਹ ਟੀਚਾ ਕੈਨੇਡਾ ਦੀ ਨਵੀਂ ਕੌਮੀ ਬਿਜਲੀ ਰਣਨੀਤੀ (National Electricity Strategy) ਦਾ ਮਹੱਤਵਪੂਰਨ ਹਿੱਸਾ ਹੈ।

Advertisement

ਪ੍ਰਧਾਨ ਮੰਤਰੀ ਨੇ ਅੰਤਰ-ਸੂਬਾਈ ਬਿਜਲੀ ਸੰਚਾਰ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਸੂਬਾਈ ਅਤੇ ਸੰਘੀ ਸਰਕਾਰਾਂ ਵਿਚਕਾਰ ਵਧੇਰੇ ਤਾਲਮੇਲ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਕਾਰਨੀ ਨੇ ਯੂਰਪ, ਏਸ਼ੀਆ ਅਤੇ ਮੱਧ ਪੂਰਬ ਵਿੱਚ ਪ੍ਰੀਮੀਅਰ ਵੱਲੋਂ ਕੀਤੀਆਂ ਵਪਾਰਕ ਯਾਤਰਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ “ਟੀਮ ਕੈਨੇਡਾ” ਦੀ ਸਾਂਝੀਆਂ ਕੋਸ਼ਿਸ਼ਾਂ ਦਾ ਸਪੱਸ਼ਟ ਉਦਾਹਰਨ ਹੈ, ਜਿਸ ਨਾਲ ਕੈਨੇਡਾ ਲਈ ਨਵੇਂ ਵਪਾਰਕ ਮੌਕੇ ਪੈਦਾ ਹੋ ਰਹੇ ਹਨ।

ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਫਰਾਂਸ ਅਤੇ ਆਇਰਲੈਂਡ ਦੇ ਆਪਣੇ ਆਗਾਮੀ ਦੋ ਪੱਖੀ ਦੌਰਿਆਂ ਅਤੇ 2026 ਜੀ-7 ਆਗੂਆਂ ਦੇ ਸਿਖਰ ਸੰਮੇਲਨ ਵਿੱਚ ਸ਼ਮੂਲੀਅਤ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੌਰੇ ਵਪਾਰ, ਰੱਖਿਆ ਅਤੇ ਤਕਨਾਲੋਜੀ ਦੇ ਖੇਤਰਾਂ ਵਿੱਚ ਕੈਨੇਡਾ ਦੀਆਂ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਕੈਨੇਡੀਅਨ ਮਜ਼ਦੂਰਾਂ ਅਤੇ ਕਾਰੋਬਾਰਾਂ ਲਈ ਨਵੇਂ ਮੌਕੇ ਪੈਦਾ ਕਰਨਗੇ।

ਪ੍ਰਧਾਨ ਮੰਤਰੀ ਕਾਰਨੀ ਨੇ ਕਿਹਾ ਕਿ ਉਹ ਅਗਲੇ ਮਹੀਨੇ ਪ੍ਰਿੰਸ ਐਡਵਰਡ ਆਈਸਲੈਂਡ ਦੇ ਸ਼ਹਿਰ ਸ਼ਾਰਲਟਟਾਊਨ ਵਿੱਚ ਹੋਣ ਵਾਲੀ ਪ੍ਰੀਮੀਅਰ ਨਾਲ ਸਿੱਧੀ ਮੁਲਾਕਾਤ ਦੌਰਾਨ ਇਨ੍ਹਾਂ ਤਰਜੀਹ ਨੂੰ ਹੋਰ ਅੱਗੇ ਵਧਾਉਣ ਲਈ ਉਤਸੁਕ ਹਨ।

Advertisement
×