ਪ੍ਰਧਾਨ ਮੰਤਰੀ ਮੋਦੀ ਵੱਲੋਂ ਨੇਪਾਲੀ ਹਮਰੁਤਬਾ ਕਾਰਕੀ ਨਾਲ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੀ ਨੇਪਾਲੀ ਹਮਰੁਤਬਾ ਸੁਸ਼ੀਲਾ ਕਾਰਕੀ ਨਾਲ ਗੱਲ ਕੀਤੀ ਅਤੇ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਭਾਰਤ ਦੇ ਦ੍ਰਿੜ ਸਮਰਥਨ ਦੀ ਹਾਮੀ ਭਰੀ।
ਸ੍ਰੀ ਮੋਦੀ ਨੇ X ’ਤੇ ਇੱਕ ਪੋਸਟ ਵਿੱਚ ਕਿਹਾ ਕਿ ਕਾਰਕੀ ਨਾਲ ਆਪਣੀ ਗੱਲਬਾਤ ਦੌਰਾਨ, ਉਨ੍ਹਾਂ ਨੇ ਗੁਆਂਢੀ ਦੇਸ਼ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਾਲ ਹੀ ਵਿੱਚ ਹੋਏ ਦੁਖਦਾਈ ਜਾਨੀ ਨੁਕਸਾਨ ’ਤੇ ਆਪਣੀ ਦਿਲੀ ਸੰਵੇਦਨਾ ਜ਼ਾਹਰ ਕੀਤੀ।
ਉਨ੍ਹਾਂ ਕਿਹਾ, ‘‘ਮੈਂ ਉਨ੍ਹਾਂ ਨੂੰ ਅਤੇ ਨੇਪਾਲ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ’ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।’’ ਪਿਛਲੇ ਹਫ਼ਤੇ ਨੇਪਾਲ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਹੋਏ ਜਿਸ ਕਾਰਨ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। Zen Z ਸਮੂਹ ਦੀ ਅਗਵਾਈ ਹੇਠ ਹੋਏ ਅੰਦੋਲਨ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਸਿਆਸੀ ਆਗੂਆਂ ਦੇ ਘਰਾਂ, ਸੰਸਦ, ਵਪਾਰਕ ਅਦਾਰਿਆਂ ਅਤੇ ਸ਼ਾਪਿੰਗ ਕੰਪਲੈਕਸਾਂ ਸਮੇਤ ਅਹਿਮ ਸਰਕਾਰੀ ਇਮਾਰਤਾਂ ਨੂੰ ਅੱਗ ਲਗਾ ਦਿੱਤੀ। ਕਾਰਕੀ ਨੇ 12 ਸਤੰਬਰ ਨੂੰ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।