ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰਧਾਨ ਮੰਤਰੀ ਮੋਦੀ ਵੱਲੋਂ ਨੇਪਾਲੀ ਹਮਰੁਤਬਾ ਕਾਰਕੀ ਨਾਲ ਗੱਲਬਾਤ

ਸ਼ਾਂਤੀ ਬਹਾਲੀ ਲਈ ਹਰ ਸੰਭਵ ਸਹਿਯੋਗ ਤੇ ਹਮਾਇਤ ਦਾ ਭਰੋਸਾ ਦਿੱਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਨੇਪਾਲੀ ਹਮਰੁਤਬਾ ਸੁਸ਼ੀਲ ਕਾਰਕੀ। ਫੋਟੋ: ਪੀਟੀਆਈ/ਫਾਈਲਜ਼
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਆਪਣੀ ਨੇਪਾਲੀ ਹਮਰੁਤਬਾ ਸੁਸ਼ੀਲਾ ਕਾਰਕੀ ਨਾਲ ਗੱਲ ਕੀਤੀ ਅਤੇ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਭਾਰਤ ਦੇ ਦ੍ਰਿੜ ਸਮਰਥਨ ਦੀ ਹਾਮੀ ਭਰੀ।

ਸ੍ਰੀ ਮੋਦੀ ਨੇ X ’ਤੇ ਇੱਕ ਪੋਸਟ ਵਿੱਚ ਕਿਹਾ ਕਿ ਕਾਰਕੀ ਨਾਲ ਆਪਣੀ ਗੱਲਬਾਤ ਦੌਰਾਨ, ਉਨ੍ਹਾਂ ਨੇ ਗੁਆਂਢੀ ਦੇਸ਼ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਾਲ ਹੀ ਵਿੱਚ ਹੋਏ ਦੁਖਦਾਈ ਜਾਨੀ ਨੁਕਸਾਨ ’ਤੇ ਆਪਣੀ ਦਿਲੀ ਸੰਵੇਦਨਾ ਜ਼ਾਹਰ ਕੀਤੀ।

Advertisement

 

ਉਨ੍ਹਾਂ ਕਿਹਾ, ‘‘ਮੈਂ ਉਨ੍ਹਾਂ ਨੂੰ ਅਤੇ ਨੇਪਾਲ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ’ਤੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।’’ ਪਿਛਲੇ ਹਫ਼ਤੇ ਨੇਪਾਲ ਵਿੱਚ ਹਿੰਸਕ ਵਿਰੋਧ ਪ੍ਰਦਰਸ਼ਨ ਹੋਏ ਜਿਸ ਕਾਰਨ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ। Zen Z ਸਮੂਹ ਦੀ ਅਗਵਾਈ ਹੇਠ ਹੋਏ ਅੰਦੋਲਨ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਸਿਆਸੀ ਆਗੂਆਂ ਦੇ ਘਰਾਂ, ਸੰਸਦ, ਵਪਾਰਕ ਅਦਾਰਿਆਂ ਅਤੇ ਸ਼ਾਪਿੰਗ ਕੰਪਲੈਕਸਾਂ ਸਮੇਤ ਅਹਿਮ ਸਰਕਾਰੀ ਇਮਾਰਤਾਂ ਨੂੰ ਅੱਗ ਲਗਾ ਦਿੱਤੀ। ਕਾਰਕੀ ਨੇ 12 ਸਤੰਬਰ ਨੂੰ ਅੰਤਰਿਮ ਸਰਕਾਰ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।

Advertisement
Tags :
NepalPM Narendra ModiPM Sushila Karkiਸੁਸ਼ੀਲਾ ਕਰਕੀਨੇਪਾਲ:ਪ੍ਰਧਾਨ ਮੰਤਰੀ ਨਰਿੰਦਰ ਮੋਦੀ
Show comments