PM Modi leaves for home ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਲਈ ਰਵਾਨਾ
ਵਾਸ਼ਿੰਗਟਨ, 14 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਮਰੀਕਾ ਫੇਰੀ ਸਮਾਪਤ ਕਰਨ ਮਗਰੋਂ ਭਾਰਤ ਲਈ ਰਵਾਨਾ ਹੋ ਗਏ ਹਨ। ਸ੍ਰੀ ਮੋਦੀ ਨੇ ਅਮਰੀਕਾ ਫੇਰੀ ਦੌਰਾਨ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਵਪਾਰ ਅਤੇ ਤਕਨਾਲੋਜੀ, ਰੱਖਿਆ ਅਤੇ ਸੁਰੱਖਿਆ, ਊਰਜਾ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਉੱਚ-ਪੱਧਰੀ ਦੁਵੱਲੀ ਗੱਲਬਾਤ ਕੀਤੀ। ਸ੍ਰੀ ਮੋਦੀ ਬੁੱਧਵਾਰ ਨੂੰ ਫਰਾਂਸ ਤੋਂ ਅਮਰੀਕਾ ਪਹੁੰਚੇ ਸਨ। ਰਿਪਬਲਿਕਨ ਆਗੂ ਟਰੰਪ ਦੇ ਦੂਜੀ ਵਾਰ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਦੋਵਾਂ ਆਗੂਆਂ ਦਰਮਿਆਨ ਇਹ ਪਹਿਲੀ ਦੁਵੱਲੀ ਗੱਲਬਾਤ ਸੀ।
ਗੱਲਬਾਤ ਦੌਰਾਨ, ਭਾਰਤ ਅਤੇ ਅਮਰੀਕਾ ਨੇ ਰੱਖਿਆ, ਊਰਜਾ ਅਤੇ ਮਹੱਤਵਪੂਰਨ ਤਕਨਾਲੋਜੀ ਸਮੇਤ ਕਈ ਮਹੱਤਵਪੂਰਨ ਖੇਤਰਾਂ ਵਿੱਚ ਆਪਣੇ ਰਣਨੀਤਕ ਸਬੰਧਾਂ ਨੂੰ ਵਿਆਪਕ ਬਣਾਉਣ ਵਿੱਚ ਇੱਕ ਵੱਡੀ ਪੁਲਾਂਘ ਪੁੱਟਣ ਦਾ ਫੈਸਲਾ ਕੀਤਾ। ਦੋਵਾਂ ਧਿਰਾਂ ਨੇ ਆਪਸੀ ਹਿੱਤ ਦੇ ਖੇਤਰੀ ਅਤੇ ਅੰਤਰਰਾਸ਼ਟਰੀ ਵਿਕਾਸ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
An excellent meeting with @POTUS @realDonaldTrump at the White House. Our talks will add significant momentum to the India-USA friendship! pic.twitter.com/lS7o4768yi
— Narendra Modi (@narendramodi) February 14, 2025
ਸ੍ਰੀ ਮੋਦੀ ਨੇ X ’ਤੇ ਇੱਕ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਦੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਸ਼ਾਨਦਾਰ ਰਹੀ ਤੇ ਉਨ੍ਹਾਂ ਦੀ ਗੱਲਬਾਤ ‘ਭਾਰਤ-ਅਮਰੀਕਾ ਦੋਸਤੀ ਨੂੰ ਮਹੱਤਵਪੂਰਨ ਰਫ਼ਤਾਰ ਦੇਵੇਗੀ!’ -ਪੀਟੀਆਈ