ਪ੍ਰਧਾਨ ਮੰਤਰੀ ਮੋਦੀ ਵੱਲੋਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀ
PM Modi pays homage to Bhagat Singh, Sukhdev and Rajguru
Advertisement
ਨਵੀਂ ਦਿੱਲੀ, 23 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਨਕਲਾਬੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।
Advertisement
ਸ੍ਰੀ ਮੋਦੀ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦੇਸ਼ ਅੱਜ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸਿਖਰਲੀ ਕੁਰਬਾਨੀ ਨੂੰ ਯਾਦ ਕਰਦਾ ਹੈ। ਆਜ਼ਾਦੀ ਅਤੇ ਨਿਆਂ ਲਈ ਉਨ੍ਹਾਂ ਦੀ ਨਿਡਰ ਕੋਸ਼ਿਸ਼ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ।’’
ਯਾਦ ਰਹੇ ਕਿ ਇਨ੍ਹਾਂ ਤਿੰਨਾਂ ਇਨਕਲਾਬੀਆਂ ਨੇ ਬ੍ਰਿਟਿਸ਼ ਸ਼ਾਸਨ ਦਾ ਵਿਰੋਧ ਕਰਨ ਲਈ ਹੱਥ ਮਿਲਾਇਆ ਤੇ ਭਗਤ ਸਿੰਘ ਨੇ ਅਪਰੈਲ 1929 ਵਿੱਚ ਕੇਂਦਰੀ ਵਿਧਾਨ ਸਭਾ ਵਿੱਚ ਬੰਬ ਸੁੱਟਿਆ ਸੀ। ਇਹ ਬੰਬ ਕਿਸੇ ਨੂੰ ਮਾਰਨ ਲਈ ਨਹੀਂ ਬਲਕਿ ਆਪਣੇ ਵਿਰੋਧ ਨੂੰ ਉਜਾਗਰ ਕਰਨ ਲਈ ਸੀ। ਇਨ੍ਹਾਂ ਤਿੰਨਾਂ ਨੂੰ 1931 ਵਿੱਚ ਅੱਜ ਦੇ ਦਿਨ ਫਾਂਸੀ ਦਿੱਤੀ ਗਈ ਸੀ ਤੇ ਉਦੋਂ ਇਨ੍ਹਾਂ ਦੀ ਉਮਰ 25 ਸਾਲ ਤੋਂ ਘੱਟ ਸੀ। -ਪੀਟੀਆਈ
Advertisement