ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਨੂੰ ਸ਼ੰਭੂ ਥਾਣੇ ਦੇ ਘਿਰਾਓ ਤੋਂ ਰੋਕਣ ਲਈ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਸ਼ੰਭੂ ਥਾਣੇ ਦੇ ਆਲੇ ਦੁਆਲੇ ਪੁਲੀਸ ਵੱਲੋਂ ਜ਼ਬਰਦਸਤ ਨਾਕੇਬੰਦੀ, ਪਟਿਆਲੇ ਨੂੰ ਆਉਂਦੀਆਂ ਸੜਕਾਂ ’ਤੇ ਪੁਲੀਸ ਦੀ ਤਾਇਨਾਤੀ, ਵਾਹਨਾਂ ਦੀ ਬਾਰੀਕੀ ਨਾਲ ਜਾਂਚ ਜਾਰੀ
ਸੰਕੇਤਕ ਤਸਵੀਰ। ਟ੍ਰਿਬਿਊਨ ਫਾਈਲ
Advertisement

ਸਰਬਜੀਤ ਸਿੰਘ ਭੰਗੂ

ਪਟਿਆਲਾ, 5 ਮਈ

Advertisement

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਸ਼ੰਭੂ ਥਾਣੇ ਦਾ ਘਿਰਾਓ ਕਰਨ ਦੇ ਕੀਤੇ ਗਏ ਐਲਾਨ ਦੇ ਚਲਦਿਆਂ ਪਟਿਆਲਾ ਪੁਲੀਸ ਵੱਲੋਂ ਜ਼ਿਲ੍ਹੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਸ ਸਬੰਧੀ ਜਿੱਥੇ ਸ਼ੰਭੂ ਥਾਣੇ ਦੇ ਆਲੇ ਦੁਆਲੇ ਜ਼ਬਰਦਸਤ ਨਾਕੇਬੰਦੀ ਕੀਤੀ ਗਈ ਹੈ, ਉੱਥੇ ਹੀ ਪਟਿਆਲਾ ਜ਼ਿਲ੍ਹੇ ਵੱਲ ਨੂੰ ਆਉਂਦੀਆਂ ਅਨੇਕਾਂ ਹੋਰ ਸੜਕਾਂ ’ਤੇ ਵੀ ਪੁਲੀਸ ਦੀ ਤਾਇਨਾਤੀ ਹੈ। ਖਾਸ ਕਰਕੇ ਘਨੌਰ, ਸ਼ੰਭੂ ਤੇ ਰਾਜਪੁਰਾ ਵੱਲ ਨੂੰ ਜਾਣ ਵਾਲੇ ਵਾਹਨਾਂ ਦੀ ਪੁਲੀਸ ਵੱਲੋਂ ਬਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।

ਇਸ ਦੌਰਾਨ ਕਿਸਾਨਾਂ ਦੇ ਵੱਡੇ ਸਮੂਹ ਮੋਗਾ ਅਤੇ ਜਗਰਾਉਂ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਪ੍ਰਸ਼ਾਸਨ ਵੱਲੋਂ ਅਜਿਹੇ ਕਿਸੇ ਵੀ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਬਾਵਜੂਦ ਕਿਸਾਨ ਮਾਰਚ ਕਰਨ ਦੀ ਤਿਆਰੀ ਵਿਚ ਹਨ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਇਹ ਵਿਰੋਧ ਪ੍ਰਦਰਸ਼ਨ 19 ਮਾਰਚ ਨੂੰ ਪੁਲੀਸ ਦੀ ਕਾਰਵਾਈ ਦਾ ਜਵਾਬ ਹੈ, ਜਦੋਂ ਚੰਡੀਗੜ੍ਹ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਤੋਂ ਬਾਅਦ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਕਿਸਾਨ 19 ਮਾਰਚ ਨੂੰ ਸ਼ੰਭੂ ਬਾਰਡਰ ’ਤੇ ਪੁਲੀਸ ਕਾਰਵਾਈ ਦੌਰਾਨ ਕਥਿਤ ਤੌਰ ’ਤੇ ਗਾਇਬ ਹੋਈਆਂ ਚੀਜ਼ਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

Advertisement
Show comments