DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Canada ਚੋਣਾਂ ਦੇ ਐਲਾਨ ਨਾਲ ਕੈਨੇਡਾ ’ਚ ਸਿਆਸੀ ਹਲਚਲ ਤੇਜ਼

ਪ੍ਰਧਾਨ ਮੰਤਰੀ ਮਾਰਕ ਕਾਰਨੀ ਲਿਬਰਲਾਂ ਦੇ ਗੜ੍ਹ ਨੇਪੀਅਰ ਹਲਕੇ ਤੋਂ ਲੜਨਗੇ ਚੋਣ
  • fb
  • twitter
  • whatsapp
  • whatsapp
featured-img featured-img
ਕੈਨੇਡਾ ਦੇ ਪਾਰਲੀਮੈਂਟ ਹਾਊਸ ਦੀ ਪੁਰਾਣੀ ਤਸਵੀਰ
Advertisement
ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 24 ਮਾਰਚ

ਕੈਨੇਡਾ ਦੀ 44ਵੀਂ ਲੋਕ ਸਭਾ ਭੰਗ ਕੀਤੇ ਜਾਣ ਤੇ 28 ਅਪਰੈਲ ਨੂੰ ਚੋਣਾਂ ਦੇ ਐਲਾਨ ਮਗਰੋਂ ਦੇਸ਼ ਵਿਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਓਟਵਾ ਦੇ ਨੇਪੀਅਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਵਜੋਂ ਮੈਦਾਨ ਵਿਚ ਉਤਰਨਗੇ। ਲਿਬਰਲਾਂ ਦਾ ਗੜ੍ਹ ਮੰਨਿਆ ਜਾਂਦਾ ਇਹ ਹਲਕਾ ਲੰਮੇ ਸਮੇਂ ਤੋਂ ਪਾਰਟੀ ਦੇ ਕਬਜ਼ੇ ਹੇਠ ਹੈ। ਇਥੋਂ ਦੇ ਵੋਟਰਾਂ ਨੇ ਭਾਰਤੀ ਮੂਲ ਦੇ ਚੰਦਰ ਆਰੀਆ ਨੂੰ ਤਿੰਨ ਵਾਰ ਜਿਤਾ ਕੇ ਸੰਸਦ ਵਿਚ ਭੇਜਿਆ। ਹਾਲਾਂਕਿ ਕੁਝ ਮਾਮਲਿਆਂ ’ਤੇ ਆਪਣੀ ਹੀ ਪਾਰਟੀ ਦੀ ਨੁਕਤਾਚੀਨੀ ਕਰਕੇ ਆਰੀਆ ਦਾ ਪੱਤਾ ਕੱਟ ਕੇ ਉਨ੍ਹਾਂ ਦੀ ਥਾਂ ਕਾਰਨੀ ਨੂੰ ਇਸ ਸੁਰੱਖਿਅਤ ਹਲਕੇ ਤੋਂ ਮੈਦਾਨ ਵਿਚ ਉਤਾਰਨ ਦਾ ਫੈਸਲਾ ਕੀਤਾ ਗਿਆ ਹੈ।

Advertisement

ਦੇਸ਼ ਦੀ ਗਵਰਨਰ ਜਨਰਲ ਮੈਰੀ ਸਾਈਮਨ ਨੇ ਲੋਕ ਸਭਾ ਭੰਗ ਕਰਕੇ ਹੰਗਾਮੀ ਚੋਣਾਂ ਕਰਵਾਉਣ ਦੀ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਤਜਵੀਜ਼ ’ਤੇ ਜਿਵੇਂ ਹੀ ਸਹੀ ਪਾਈ ਤਾਂ ਦੇਸ਼ ਵਿਚ ਸਿਆਸੀ ਹਲਚਲ ਤੇਜ਼ ਹੋ ਗਈ। ਹਰੇਕ ਪਾਰਟੀ ਅਤੇ ਉਸ ਦੇ ਉਮੀਦਵਾਰਾਂ ਦੀਆਂ ਆਈਟੀ ਟੀਮਾਂ ਨੇ ਮੋਰਚੇ ਸੰਭਾਲਦੇ ਹੋਏ ਹਲਕੇ ਦੇ ਲੋਕਾਂ ਦੇ ਫੋਨ ਨੰਬਰਾਂ, ਈਮੇਲਾਂ ਤੇ ਸੋਸ਼ਲ ਮੀਡੀਆ ਖਾਤਿਆਂ ’ਤੇ ਆਪਣੇ ਚੋਣ ਵਾਅਦਿਆਂ ਵਾਲੀਆਂ ਪੋਸਟਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ। ਬੇਸ਼ੱਕ ਸਾਰੇ ਦੇਸ਼ ਨੂੰ ਠੰਡ ਨੇ ਆਪਣੀ ਜਕੜ ਵਿੱਚ ਲਿਆ ਹੋਇਆ ਹੈ, ਪਰ ਸੜਕਾਂ ’ਤੇ ਰੌਣਕ ਪਰਤਣ ਲੱਗੀ ਹੈ। ਰੇਡੀਓ ਅਤੇ ਟੀਵੀ ਚੈਨਲਾਂ ’ਤੇ ਮੁੱਖ ਪਾਰਟੀਆਂ ਅਤੇ ਉਮੀਦਵਾਰਾਂ ਦੀ ਚਰਚਾ ਪਹਿਲਾਂ ਨਾਲੋਂ ਵਧ ਗਈ ਹੈ। ਮੰਨਿਆ ਜਾਂਦਾ ਹੈ ਕਿ ਇਸ ਵਾਰ ਦੀ ਚੋਣ ਪਹਿਲੀਆਂ ਚੋਣਾਂ ਤੋਂ ਕੁਝ ਮਹਿੰਗੀ ਹੋਵੇਗੀ, ਪਰ ਲੋਕ ਇਸ ਨੂੰ ਕਿਸ ਤਰ੍ਹਾਂ ਲੈਂਦੇ ਹਨ, ਇਸ ਦਾ ਪਤਾ 28 ਅਪਰੈਲ ਦੀ ਰਾਤ ਨੂੰ ਹੀ ਲੱਗੇਗਾ।

ਮਾਰਕ ਕਾਰਨੀ ਨੇ 14 ਮਾਰਚ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ’ਤੇ ਬੈਠਦਿਆਂ ਹੀ ਕਾਰਬਨ ਟੈਕਸ ਹਟਾਉਣ ਸਮੇਤ ਲੋਕਾਂ ਵੱਲੋਂ ਸਾਲਾਂ ਤੋਂ ਕੀਤੀਆਂ ਜਾ ਰਹੀਆਂ ਮੰਗਾਂ ਮੰਨ ਲਈਆਂ ਤਾਂ ਲਿਬਰਲ ਪਾਰਟੀ ਦਾ ਹੇਠਾਂ ਵੱਲ ਜਾ ਰਿਹਾ ਗਰਾਫ ਇਕਦਮ ਵਧ ਗਿਆ ਤੇ ਹਫਤੇ ਬਾਅਦ ਹੋਏ ਸਰਵੇਖਣਾਂ ’ਚ ਵਿਰੋਧੀ ਪਾਰਟੀ ਕੰਜ਼ਰਵੇਟਿਵ ਨੂੰ ਪਛਾੜ ਦਿੱਤਾ।

Advertisement
×