ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ’ਤੇ ਹਮਲੇ ਵਿੱਚ ਕੁਰਬਾਨੀਆਂ ਦੇਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ
PM Modi pays tributes to Parliament attack victims
Advertisement
ਨਵੀਂ ਦਿੱਲੀ, 13 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ 2001 ’ਚ ਸੰਸਦ ’ਤੇ ਹੋਏ ਅਤਿਵਾਦੀ ਹਮਲੇ ’ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਦੇਸ਼ ਸਦਾ ਲਈ ਉਨ੍ਹਾਂ ਦੀ ਹਿੰਮਤ ਅਤੇ ਸਮਰਪਣ ਲਈ ਧੰਨਵਾਦੀ ਰਹੇਗਾ। ਮੋਦੀ ਨੇ ਸੰਸਦ ਕੰਪਲੈਕਸ ’ਚ ਆਯੋਜਿਤ ਇਕ ਸਮਾਰੋਹ ’ਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨਾਂ ਵੱਲੋਂ ਕੀਤੇ ਗਏ ਹਮਲੇ ਵਿੱਚ ਅੱਠ ਸੁਰੱਖਿਆ ਕਰਮੀਆਂ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਸੀ ਅਤੇ ਇਸ ਦੌਰਾਨ ਇੱਕ ਮਾਲੀ ਵੀ ਮਾਰਿਆ ਗਿਆ ਸੀ। ਸੁਰੱਖਿਆ ਬਲਾਂ ਨੇ ਹਮਲੇ ’ਚ ਸ਼ਾਮਲ ਸਾਰੇ ਪੰਜ ਅਤਿਵਾਦੀਆਂ ਨੂੰ ਮਾਰ ਦਿੱਤਾ।
Advertisement
ਮੋਦੀ ਨੇ ‘
ਐਕਸ’ ’ਤੇ ਕਿਹਾ, "2001 ਦੇ ਸੰਸਦ ਹਮਲੇ ਵਿੱਚ ਸ਼ਹੀਦਾਂ ਦੀ ਕੁਰਬਾਨੀ ਸਾਡੇ ਦੇਸ਼ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਅਸੀਂ ਉਨ੍ਹਾਂ ਦੇ ਸਾਹਸ ਅਤੇ ਸਮਰਪਣ ਲਈ ਸਦਾ ਧੰਨਵਾਦੀ ਰਹਾਂਗੇ। ਪੀਟੀਆਈ
Advertisement