ਪੰਜਾਬ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮੁੜ ਬਾਜ਼ੀ ਮਾਰੀ
ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ
Advertisement
ਦਰਸ਼ਨ ਸਿੰਘ ਸੋਢੀ
ਮੁਹਾਲੀ, 14 ਮਈ
Advertisement
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ ਕੀਤੀਆਂ ਹਨ।
Advertisement
ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਪੁੱਤਰੀ ਸਿਮਰਦੀਪ ਸਿੰਘ ਨੇ (500/500) 100 ਫੀਸਦੀ ਅੰਕ ਲੈ ਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂਕਿ ਐੱਸਐੱਸ ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ (ਫਿਰੋਜ਼ਪੁਰ) ਦੀ ਮਨਵੀਰ ਕੌਰ ਪੁੱਤਰੀ ਗੁਰਜੰਟ ਸਿੰਘ ਨੇ 500 ’ਚੋਂ 498 ਅੰਕ (99.60 ਫੀਸਦੀ) ਨਾਲ ਪੰਜਾਬ ਵਿੱਚ ਦੂਜਾ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ (ਮਾਨਸਾ) ਦੀ ਅਰਸ਼ ਪੁੱਤਰੀ ਕਰਮਜੀਤ ਸਿੰਘ ਨੇ 500 ਚੋਂ 498 ਅੰਕ (99.60 ਫੀਸਦੀ) ਨਾਲ ਪੰਜਾਬ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ।
Advertisement
×

