Punjab News ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਦਾ ਦੇਹਾਂਤ
ਗੰਭੀਰ ਬਿਮਾਰੀ ਕਾਰਨ ਦੋ ਹਫ਼ਤੇ ਤੋਂ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਸੀ ਦਾਖਲ
Advertisement
ਸੰਤੋਖ ਗਿੱਲ
ਰਾਏਕੋਟ, 21 ਫਰਵਰੀ
Advertisement
ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਦਿੱਲੀ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ।
ਜਸਪਾਲ ਕੌਰ ਪਿਛਲੇ ਦੋ ਹਫ਼ਤੇ ਤੋਂ ਗੰਭੀਰ ਬਿਮਾਰੀ ਕਾਰਨ ਮੇਦਾਂਤਾ ਹਸਪਤਾਲ ਵਿੱਚ ਦਾਖਲ ਸੀ, ਜਿੱਥੇ ਉਨ੍ਹਾਂ ਸ਼ੁੱਕਰਵਾਰ ਸਵੇਰੇ ਆਖ਼ਰੀ ਸਾਹ ਲਿਆ।
ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਦੇ ਅਮਰੀਕਾ ਤੋਂ ਆਉਣ ਮਗਰੋਂ 23 ਫਰਵਰੀ ਨੂੰ ਦੁਪਹਿਰ 1 ਵਜੇ ਰਾਏਕੋਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਜਸਪਾਲ ਕੌਰ ਆਪਣੇ ਪਿੱਛੇ ਆਪਣੇ ਪਤੀ ਹਾਕਮ ਸਿੰਘ ਠੇਕੇਦਾਰ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਰਾਏਕੋਟ ਹਲਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
‘ਆਪ’ ਦੇ ਬਲਾਕ ਪ੍ਰਧਾਨ ਰਮੇਸ਼ ਜੈਨ, ਯੂਥ ਵਿੰਗ ਪ੍ਰਧਾਨ ਹਰਸ਼ ਜੈਨ, ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਸਮੇਤ ਪਾਰਟੀ ਦੇ ਹੋਰ ਆਗੂਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵਿਧਾਇਕ ਠੇਕੇਦਾਰ ਨਾਲ ਦੁੱਖ ਪ੍ਰਗਟ ਕੀਤਾ ਹੈ।
Advertisement
×