Punjab News ਮੁੱਖ ਮੰਤਰੀ ਨੇ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨੇ
ਆਤਿਸ਼ ਗੁਪਤਾ
ਚੰਡੀਗੜ੍ਹ, 24 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਐਲਾਨ ਦਿੱਤੇ ਹਨ। ਇਹ ਐਲਾਨ ਮੁੱਖ ਮੰਤਰੀ ਨੇ ਆਪਣੇ ਐਕਸ ਅਕਾਊਂਟ ’ਤੇ ਲਿਸਟ ਸਾਂਝੀ ਕਰਦਿਆਂ ਕੀਤਾ ਹੈ।
ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ… pic.twitter.com/uzyCeEPWo1
— Bhagwant Mann (@BhagwantMann) February 24, 2025
ਸ੍ਰੀ ਮਾਨ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਹਲਕਿਆਂ ਵਿੱਚ ਕੰਮ ਕਰਨ ਵਾਲੇ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨਵਨਿਯੁਕਤ ਚੇਅਰਮੈਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਦੇ ਨਾਲ ਹੀ ਉਮੀਦ ਜਤਾਈ ਕਿ ਪਾਰਟੀ ਦੇ ਵਾਲੰਟੀਅਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ’ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ’ਚ ਅਹੁਦੇ ਮਿਲਣਗੇ।