ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰ ਗ੍ਰਿਫਤਾਰ

ਮੁਹਾਲੀ, 27 ਨਵੰਬਰ ਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.)...
ਫੋਟੋ ਡੀਜੀਪੀ ਐਕਸ
Advertisement

ਮੁਹਾਲੀ, 27 ਨਵੰਬਰ

ਪੰਜਾਬ ਪੁਲੀਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਸਾਹਿਬਜ਼ਾਦਾ ਅਜੀਤ ਸਿੰਘ (ਐਸ.ਏ.ਐਸ.) ਨਗਰ ਪੁਲੀਸ ਦੇ ਸਹਿਯੋਗ ਨਾਲ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisement

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੁਲਵੀਰ ਸਿੰਘ (ਲਾਲਾ ਬੈਨੀਪਾਲ) ਲਈ ਕੰਮ ਕਰਦੇ ਹਨ, ਜੋ ਕਿ ਭਗੌੜੇ ਵਿਦੇਸ਼ੀ ਅਧਾਰਤ ਗੈਂਗਸਟਰ ਲੱਕੀ ਪਟਿਆਲ ਦਾ ਅਮਰੀਕਾ ਅਧਾਰਤ ਸਾਥੀ ਸੀ। ਡੀਜੀਪੀ ਨੇ ਅੱਗੇ ਕਿਹਾ ਕਿ ਪਟਿਆਲ ਪਹਿਲਾਂ ਵੀ ਐਸਏਐਸ ਨਗਰ ਖੇਤਰ ਵਿੱਚ ਦੋ ਵੱਖ-ਵੱਖ ਹਮਲਿਆਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸੀ।

ਮੁੱਢਲੀ ਜਾਂਚ ਦੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੂੰ ਟ੍ਰਾਈਸਿਟੀ ਖੇਤਰ ਵਿੱਚ ਕਈ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਨਿਰਦੇਸ਼ ਦਿੱਤੇ ਗਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਦੋ ਪਿਸਤੌਲਾਂ ਸਮੇਤ ਸੱਤ ਜਿੰਦਾ ਕਾਰਤੂਸ ਬਰਾਮਦ ਕੀਤੇ। ਏਐੱਨਆਈ

 

Advertisement
Tags :
punjab newsPunjabi TribunePunjabi Tribune News