ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ: ਪਾਕਿ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿੱਚ ਇੱਕ ਗ੍ਰਿਫ਼ਤਾਰ

ਚੰਡੀਗੜ੍ਹ, 3 ਜੂਨ ਅਪਰੇਸ਼ਨ ਸਿੰਧੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰਨ ਦੇ ਦੋਸ਼ਾਂ ਹੇਠ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਉਸ ਜਾਣਕਾਰੀ ਵਾਲਾ ਇੱਕ...
Advertisement

ਚੰਡੀਗੜ੍ਹ, 3 ਜੂਨ

ਅਪਰੇਸ਼ਨ ਸਿੰਧੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨਾਲ ਸਾਂਝੀ ਕਰਨ ਦੇ ਦੋਸ਼ਾਂ ਹੇਠ ਤਰਨਤਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਉਸ ਜਾਣਕਾਰੀ ਵਾਲਾ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ, ਜੋ ਪਾਕਿਸਤਾਨੀ ਖੁਫੀਆ ਏਜੰਸੀਆਂ (ਪੀਆਈਓ) ਨਾਲ ਸਾਂਝੀ ਕੀਤੀ ਗਈ ਸੀ।

Advertisement

ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀ ਕਥਿਤ ਤੌਰ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐੱਸ.ਆਈ.) ਦੇ ਸੰਪਰਕ ਵਿੱਚ ਸੀ ਅਤੇ ਸੰਵੇਦਨਸ਼ੀਲ ਜਾਣਕਾਰੀ ਦੇਣ ਲਈ ਪੈਸੇ ਵੀ ਪ੍ਰਾਪਤ ਕਰਦਾ ਸੀ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਮੁਹੱਲਾ ਰੋਡੂਪੁਰ ਗਲੀ ਨਜ਼ਰ ਸਿੰਘ ਵਾਲੀ ਦਾ ਰਹਿਣ ਵਾਲਾ ਹੈ। ਉਸ ਨੂੰ ਤਰਨਤਾਰਨ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਾਂਝੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਆਈਐੱਸਆਈ ਅਤੇ ਗੋਪਾਲ ਸਿੰਘ ਚਾਵਲਾ(ਪਾਕਿਸਤਾਨ ਸਥਿਤ ਖਾਲਿਸਤਾਨੀ ਸਮਰਥਕ) ਦੇ ਸੰਪਰਕ ਵਿੱਚ ਸਨ, ਜੋ ਆਪ੍ਰੇਸ਼ਨ ਸਿੰਧੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਹੇ ਸਨ।’’

ਯਾਦਵ ਨੇ ਕਿਹਾ ਕਿ ਗਗਨਦੀਪ ਪਿਛਲੇ ਪੰਜ ਸਾਲਾਂ ਤੋਂ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ, ਜਿਸ ਰਾਹੀਂ ਉਸ ਨੂੰ ਪੀਆਈਓਜ਼ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਅੱਗੇ ਕਿਹਾ, ‘‘ਉਸ ਨੂੰ ਭਾਰਤੀ ਲਿੰਕ ਰਾਹੀਂ #PIOs ਤੋਂ ਭੁਗਤਾਨ ਵੀ ਕੀਤਾ ਗਿਆ ਅਤੇ ਉਸ ਪਾਸੋ ਬਰਾਮਦ ਕੀਤੇ ਗਏ ਮੋਬਾਈਲ ਫੋਨ ਵਿੱਚ ਖੁਫੀਆ ਜਾਣਕਾਰੀ ਸੀ, ਜੋ ਉਸਨੇ PIOs ਨਾਲ ਸਾਂਝੀ ਕੀਤੀ ਸੀ।’’

ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement