ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੰਜਾਬ ਪੁਲੀਸ ਨੇ 2024 ਵਿੱਚ 153 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ: ਡੀਜੀਪੀ

Punjab Police: ਐੱਨਡੀਪੀਐੱਸ ਐਕਟ ਤਹਿਤ 7,686 ਐਫਆਈਆਰਜ਼ ਅਤੇ 10,524 ਗ੍ਰਿਫ਼ਤਾਰੀਆਂ ਹੋਈਆਂ
ਡੀਜੀਪੀ ਪੰਜਾਬ ਗੌਰਵ ਯਾਦਵ।
Advertisement

ਚੰਡੀਗੜ੍ਹ, 30 ਅਕਤੂਬਰ

Punjab Police: ਪੰਜਾਬ ਪੁਲੀਸ ਨੇ ਸਾਲ 2024 ਦੌਰਾਨ 153 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਜ਼ਬਤੀ ਸਮੇਤ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ। ਵੇਰਵੇ ਸਾਂਝੇ ਕਰਦਿਆਂ ਡੀਜਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਵੱਡੀਆਂ ਮੱਛੀਆਂ ’ਤੇ ਕੇਂਦ੍ਰਿਤ ਕਰੈਕਡਾਉਨ ਅਤੇ ਵਿਕਰੀ ਦੇ ਸਥਾਨਾਂ ’ਤੇ ਤਸਕਰੀ ਵਿਰੁੱਧ ਵਿਸ਼ਾਲ ਮੁਹਿੰਮ ਦੇ ਦੋਹਰੇ ਦ੍ਰਿਸ਼ਟੀਕੋਣ ਨਾਲ ਆਪਣੇ ਨਸ਼ਾ ਵਿਰੋਧੀ ਯਤਨਾਂ ਨੂੰ ਤੇਜ਼ ਕੀਤਾ ਹੈ।

Advertisement

ਉਨ੍ਹਾਂ ‘ਐਕਸ’ ’ਤੇ ਲਿਖਿਆ ਕਿ 2024 ਵਿੱਚ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਵੱਡੀ ਜ਼ਬਤੀ ਸਮੇਤ 153 ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 208 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ।

ਅਧਿਕਾਰੀ ਨੇ ਕਿਹਾ ਕਿ ਪੰਜਾਬ ਪੁਲੀਸ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਨਸ਼ਾ ਵੇਚਣ ਵਾਲਿਆਂ ਨਾਲ ਸਖਤੀ ਨਾਲ ਨਜਿੱਠ ਰਹੀ ਹੈ, ਜਿਸ ਕਾਰਨ ਐੱਨਡੀਪੀਐੱਸ ਐਕਟ ਨਾਲ ਸਬੰਧਤ 7,686 ਐਫਆਈਆਰਜ਼ ਅਤੇ 10,524 ਗ੍ਰਿਫ਼ਤਾਰੀਆਂ ਹੋਈਆਂ ਹਨ। ਸਾਲ 2024 ਦੀ ਜ਼ਬਤੀ ਵਿੱਚ 790 ਕਿਲੋਗ੍ਰਾਮ ਹੈਰੋਇਨ, 860 ਕਿਲੋਗ੍ਰਾਮ ਅਫੀਮ, ਅਤੇ 36,711 ਕਿਲੋਗ੍ਰਾਮ ਭੁੱਕੀ ਸ਼ਾਮਲ ਹੈ। ਇਸ ਤੋਂ ਇਲਾਵਾ ਫਾਰਮਾਸਿਊਟੀਕਲ ਡਰੱਗ ਦੀ ਦੁਰਵਰਤੋਂ ਵਿੱਚ ਸ਼ਾਮਲ ਨੈਟਵਰਕ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।

ਸਾਲ 2024 ਦੌਰਾਨ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ:-

 

ਅਧਿਕਾਰੀਆਂ ਨੇ ਦੱਸਿਆ ਕਿ 25 ਅਕਤੂਬਰ ਨੂੰ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਗੁਰਦਾਸਪੁਰ ਪੁਲੀਸ ਨਾਲ ਮਿਲ ਕੇ ਚੋਟੀ ਦੇ ਸਮੱਗਲਰ ਅਵਤਾਰ ਸਿੰਘ ਉਰਫ਼ ਤਾਰੀ ਨੂੰ ਪੰਜਾਬ ਦੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਤੋਂ ਕਾਬੂ ਕੀਤਾ ਸੀ। ਏਐੱਨਆਈ

 

Advertisement